ਜਲੰਧਰ: ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 5 ਜਾਂ 5 ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ‘ਤੇ ਪਾਬੰਦੀ

ਜਲੰਧਰ (ਦ ਸਟੈਲਰ ਨਿਊਜ਼)। ਵਧੀਕ ਜ਼ਿਲਾ ਮੈਜਿਸਟਰੇਟ ਜਲੰਧਰ ਜਸਬੀਰ ਸਿੰਘ ਨੇ 10ਵੀਂ ਅਤੇ 12ਵੀਂ ਦੀਆਂ 26.10.2020 ਤੋਂ 17.11.2020 ਤੱਕ ਕਰਵਾਈਆਂ ਜਾ ਰਹੀਆਂ।

Advertisements

ਸਪਲੀਮੈਂਟਰੀ ਪ੍ਰੀਖਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਫੌਜ਼ਦਾਰੀ ਜਾਬਤਾ ਸੰਘਤਾ 1973(1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਜਲੰਧਰ ਦੇ ਸਮੂਹ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਪ੍ਰੀਖਿਆਵਾਂ ਖ਼ਤਮ ਹੋਣ ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here