ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਨੂੰ ਚੋਣ ਅਧਿਕਾਰਾਂ ਬਾਰੇ ਜਾਣੂ ਕਰਵਾਉਣ ਲਈ ਇਲੈਕਟਰੋਲ ਲਿਟਰੇਸੀ ਕਲੱਬਾਂ ਦੇ ਗਠਨ ਦੇ ਦਿੱਤੇ ਨਿਰਦੇਸ਼

ਚੰਡੀਗੜ (ਦ ਸਟੈਲਰ ਨਿਊਜ਼)। ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਨੂੰ ਚੋਣ ਅਧਿਕਾਰਾਂ ਬਾਰੇ ਸੰਵੇਦਨਸ਼ੀਲ ਬਨਾਉਣ ਅਤੇ ਚੋਣ ਪ੍ਰਕ੍ਰਿਰਿਆ ਤੋਂ ਜਾਣੂ ਕਰਵਾਉਣ ਲਈ ਸਕੂਲਾਂ ਵਿੱਚ ਇਲੈਕਟਰੋਲ ਲਿਟਰੇਸੀ ਕਲੱਬਾਂ (ਈ.ਐਲ.ਸੀਜ਼.) ਗਠਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਵਿਦਿਆਰਥੀਆਂ ਦਾ ਬੌਧਿਕ ਪੱਧਰ ਉੱਚਾ ਚੁੱਕਣ ਵਾਸਤੇ ਹਰੇਕ ਮੌਕੇ ਨੂੰ ਵਰਤੋਂ ਵਿੱਚ ਲਿਆਉਣ ‘ਤੇ ਜ਼ੋਰ ਦੇਣ ਦਾ ਜ਼ਿਕਰ ਕਰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਨਾਂ ਕਲੱਬਾਂ ‘ਚ ਗਤੀਵਿਧੀਆਂ ਦੇ ਰਾਹੀਂ ਵਿਦਿਆਰਥੀਆਂ ਨੂੰ ਆਪਣੇ ਚੋਣ ਅਧਿਕਾਰਾਂ, ਚੋਣ ਪ੍ਰਕਿਰਿਆ ਅਤੇ ਚੋਣਾਂ ਦੀ ਰਜਿਸਟ੍ਰੇਸ਼ਨ ਸਬੰਧੀ ਜਾਣੂ ਕਰਵਾਇਆ ਜਾਵੇਗਾ।

Advertisements

ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਣਨ ਲਈ ਸਿੱਖਿਆ ਦਿੱਤੀ ਜਾਵੇਗੀ ਅਤੇ ਉਹਨਾਂ ਦੇ ਰਾਜਨੀਤਕ ਅਧਿਕਾਰਾਂ ਸਬੰਧੀ ਲੇਖ ਲਿਖਣ, ਪੋਸਟਰ ਬਨਾਉਣ, ਸਲੋਗਨ ਲੇਖਨ ਮੁਕਾਬਲੇ ਕਰਵਾਏ ਜਾਣਗੇ। ਇਹ ਕਲੱਬ ਨੌਵੀਂ ਤੋਂ ਬਾਹਰਵੀਂ ਤੱਕ ਦੇ ਵਿਦਿਆਰਥੀਆਂ ਦੇ ਆਧਾਰਤ ਬਣਾਈਆਂ ਜਾਣਗੀਆਂ। ਹਰ ਕਲੱਬ ਲਈ ਸਕੂਲ ਪੱਧਰ ‘ਤੇ ਇੱਕ ਨੋਡਲ ਅਫਸਰ ਲਾਇਆ ਜਾਵੇਗਾ।

ਬੁਲਾਰੇ ਅਨੁਸਾਰ ਨੌਵੀਂ ਜਮਾਤ ਨੂੰ ਚੋਣਾਂ ਦੇ ਮਹੱਤਵ, ਭਾਰਤੀ ਚੋਣ ਪ੍ਰਣਾਲੀ, ਭਾਰਤੀ ਚੋਣ ਪ੍ਰਣਾਲੀ ਦੀਆਂ ਵਿਸ਼ੇਸ਼ਤਾਵਾਂ, ਚੋਣ ਕਮਿਸ਼ਨ, ਚੋਣ ਕਮਿਸ਼ਨ ਦੇ ਕੰਮਾਂ, ਚੋਣ ਪ੍ਰਕਿਰਿਆ, ਚੋਣਾਂ ਦੀਆਂ ਕਿਸਮਾਂ ਅਤੇ ਚੋਣਾਂ ਵਿੱਚ ਵਿਰੋਧੀ ਦਲਾਂ ਦੀ ਭੂਮਿਕਾ ਆਦਿ ਵਿਸ਼ਿਆਂ ਦੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਜਦਕਿ ਦਸਵੀਂ ਜਮਾਤ ਲਈ ਭਾਰਤੀ ਚੋਣ ਵਿਧੀ ਤੇ ਪ੍ਰਕਿਰਿਆ, ਚੋਣ ਕਮਿਸ਼ਨ ਦੀ ਬਣਤਰ, ਚੋਣ ਕਮਿਸ਼ਨ ਦੇ ਕੰਮ, ਲੋਕ ਮੱਤ ਅਤੇ ਵਿਰੋਧੀ ਦਲਾਂ ਦੀ ਭੂਮਿਕਾ ਦੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸੇ ਤਰਾਂ ਹੀ ਬਾਹਰਵੀਂ ਲਈ ਚੋਣ ਪ੍ਰਣਾਲੀ, ਚੋਣਾਂ ਦੇ ਢੰਗ, ਚੋਣ ਕਮਿਸ਼ਨ ਦੇ ਕਾਰਜਾਂ ਆਦਿ ਦੀਆਂ ਗਤੀ ਵਿਧੀਆਂ ਕਰਵਾਈਆਂ ਜਾਣਗੀਆਂ।

LEAVE A REPLY

Please enter your comment!
Please enter your name here