ਪੰਜਾਬ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵਲੋਂ ਪੀੜਤ ਪਰਿਵਾਰ ਨੂੰ 1 ਮਹੀਨੇ ‘ਚ ਪਲਾਟ ਦੇਣ ਦੇ ਨਿਰਦੇਸ਼

ਟਾਂਡਾ/ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਅਤੇ ਸਾਬਕਾ ਆਈ.ਪੀ.ਐਸ. ਅਧਿਕਾਰੀ ਰਜਿੰਦਰ ਸਿੰਘ ਨੇ ਕੌਮੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਮੈਂਬਰ ਯਸ਼ਵੰਤ ਜੈਨ ਸਮੇਤ ਪਿੰਡ ਜਲਾਲਪੁਰ ਪਹੁੰਚ ਕੇ ਪੀੜਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਇਸ ਹੌਲਨਾਕ ਘਟਨਾ ‘ਤੇ ਪਰਿਵਾਰ ਨਾਲ ਦੁੱਖ ਸਾਂਝਾ ਪ੍ਰਗਟ ਕਰਨ ਉਪਰੰਤ ਕਮਿਸ਼ਨ ਦੇ ਚੇਅਰਮੈਨ ਰਜਿੰਦਰ ਸਿੰਘ, ਕਮਿਸ਼ਨ ਦੇ ਵਾਈਸ ਚੇਅਰਮੈਨ ਸੇਬੀ ਥੋਮਸ ਅਤੇ ਕੌਮੀ ਕਮਿਸ਼ਨ ਦੇ ਮੈਂਬਰ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਅਪਨੀਤ ਰਿਆਤ ਅਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਮੀਟਿੰਗ ਕਰਕੇ ਹੋ ਰਹੀ ਕਾਰਵਾਈ ਦਾ ਜਾਇਜ਼ਾ ਲਿਆ। ਚੇਅਰਮੈਨ ਰਜਿੰਦਰ ਸਿੰਘ ਨੇ ਜ਼ਿਲਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਪੀੜਤ ਪਰਿਵਾਰ ਨਾਲ ਸਰਕਾਰ ਵਲੋਂ ਕੀਤੇ ਵਾਅਦੇ ਸਮੇਂ ਸਿਰ ਪੂਰੇ ਕਰਨ ਨੂੰ ਯਕੀਨੀ ਬਣਾਇਆ ਜਾਵੇ।

Advertisements

ਉਨਾਂ ਜ਼ਿਲਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਸਰਕਾਰ ਵਲੋਂ ਪੀੜਤ ਪਰਿਵਾਰ ਨੂੰ ਪਿੰਡ ਵਿੱਚ ਪਲਾਟ ਦੇਣ ਦਾ ਵਾਅਦਾ ਇਕ ਮਹੀਨੇ ਦੇ ਅੰਦਰ-ਅੰਦਰ ਪੂਰਾ ਕੀਤਾ ਜਾਵੇ ਜਿਸ ‘ਤੇ ਡਿਪਟੀ ਕਮਿਸ਼ਨਰ ਨੇ ਕਮਿਸ਼ਨ ਨੂੰ ਜਾਣੂ ਕਰਵਾਇਆ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਇਸ ਸਬੰਧੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਕ ਮਹੀਨੇ ਵਿੱਚ ਪਰਿਵਾਰ ਨੂੰ ਪਲਾਟ ਮੁਹੱਈਆ ਕਰਵਾ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਮਿਸ਼ਨ ਨੂੰ ਇਸ ਗੱਲ ਤੋਂ ਵੀ ਜਾਣੂ ਕਰਵਾਇਆ ਕਿ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਪੀੜਤ ਪਰਿਵਾਰ ਦੀਆਂ 5 ਧੀਆਂ ਦੇ ਨਾਂ ‘ਤੇ ਆਪਣੀ ਜੇਬ ਵਿੱਚੋਂ 50-50 ਹਜ਼ਾਰ ਰੁਪਏ ਦੀ ਐਫ.ਡੀ. ਵੀ ਦੋ-ਚਾਰ ਦਿਨਾਂ ਵਿੱਚ ਪਰਿਵਾਰ ਦੇ ਸਪੁਰਦ ਕੀਤੀ ਜਾ ਰਹੀ ਹੈ।

ਚੇਅਰਮੈਨ ਰਜਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਨਾਲ ਮੁਲਾਕਾਤ ਦੌਰਾਨ ਕਮਿਸ਼ਨ ਦੇ ਮੈਂਬਰ ਯਸ਼ਵੰਤ ਜੈਨ ਨੇ ਜ਼ਿਲਾ ਪ੍ਰਸ਼ਾਸਨ ਤੇ ਪੁਲਿਸ ਵਲੋਂ ਸਮੇਂ ਸਿਰ ਕੀਤੀ ਤੁਰੰਤ ਕਾਰਵਾਈ ‘ਤੇ ਤਸੱਲੀ ਪ੍ਰਗਟਾਈ। ਯਸ਼ਵੰਤ ਜੈਨ ਨੇ ਪੀੜਤ ਪਰਿਵਾਰ ਨੂੰ ਭਰੋਸਾ ਦੁਆਇਆ ਕਿ ਕੌਮੀ ਅਤੇ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪਰਿਵਾਰ ਨੂੰ ਹਰ ਸੰਭਵ ਮਦਦ ਅਤੇ ਨਿਆਂ ਦੁਆਉਣ ਲਈ ਪੂਰੀ ਤਰ•ਾਂ ਵਚਨਬੱਧ ਹੈ।ਜ਼ਿਲਾ ਪੁਲਿਸ ਮੁੱਖੀ ਨਵਜੋਤ ਸਿੰਘ ਮਾਹਲ ਨੇ ਕਮਿਸ਼ਨ ਨੂੰ ਦੱਸਿਆ ਕਿ ਪੁਲਿਸ ਵਲੋਂ ਜਲਦ ਹੀ ਮਾਮਲੇ ਸਬੰਧੀ ਚਲਾਨ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ ਤਾਂ ਜੋ ਅਦਾਲਤੀ ਕਾਰਵਾਈ ਪੂਰੀ ਤੇਜ਼ੀ ਨਾਲ ਅਮਲ ਵਿੱਚ ਲਿਆਂਦੀ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਡਾਇਰੈਕਟਰ ਰਾਜਵਿੰਦਰ ਸਿੰਘ ਆਦਿ ਵੀ ਮੌਜੂਦ ਸਨ।

LEAVE A REPLY

Please enter your comment!
Please enter your name here