ਧਰਤੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਪਰਾਲੀ ਨੂੰ ਨਾ ਲਗਾਈ ਜਾਵੇ ਅੱਗ: ਡਾ. ਵਿਨੇ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਮੁੱਖ ਖੇਤੀਬਾੜੀ ਅਫ਼ਸਰ ਡਾ. ਵਿਨੇ ਕੁਮਾਰ ਨੇ ਦੱਸਿਆ ਕਿ ਧਰਤੀ ਦੀ ਉਪਜਾਉ ਸ਼ਕਤੀ ਬਰਕਰਾਰ ਰੱਖਣ ਲਈ ਲੰਬੇ ਸਮੇਂ ਤੱਕ ਟਿਕਾਊ ਤੇ ਫਾਇਦੇਮੰਦ ਖੇਤੀ ਬਣਾਉਣ ਲਈ ਝੋਨੇ ਦੀ ਪਰਾਲੀ ਨੂੰ ਕਿਸੇ ਵੀ ਕੀਮਤ ‘ਤੇ ਅੱਗ ਨਾ ਲਗਾਈ ਜਾਵੇ। ਉਹਨਾਂ ਕਿਹਾ ਕਿ ਖੇਤੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕੋਵਿਡ-19 ਨੂੰ ਮੁੱਖ ਰੱਖਦੇ ਹੋਏ ਜ਼ਿਲੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਲਗਾਤਾਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਰਬੀ ਅਤੇ ਖਰੀਫ਼ ਦੀ ਫ਼ਸਲਾਂ ਪ੍ਰਤੀ ਏਕੜ ਵੱਧ ਝਾੜ ਲੈਣ ਦੇ ਚੱਲਦਿਆਂ ਧਰਤੀ ਦੀ ਉਪਜਾਊ ਸ਼ਕਤੀ ਪ੍ਰਤੀ ਦਿਨ ਘੱਟ ਹੁੰਦੀ ਜਾ ਰਹੀ ਹੈ। ਇਸ ਤਰਾਂ ਜਿਥੇ ਕਿਸਾਨਾਂ ਵਿੱਚ ਖਾਦ ਦੇ ਪ੍ਰਯੋਗ ਦੇ ਰੁਝਾਨ ਵਿੱਚ ਵਾਧਾ ਹੋਇਆ ਹੈ, ਉਥੇ ਫ਼ਸਲਾਂ ਵਿੱਚ ਛੋਟੇ ਤੱਤਾਂ ਦੀ ਵੀ ਕਮੀ ਆਉਣ ਲੱਗੀ ਹੈ, ਜਿਸ ਕਾਰਨ ਕਿਸਾਨਾਂ ‘ਤੇ ਖੇਤੀ ਦਾ ਖਰਚਾ ਵੱਧ ਰਿਹਾ ਹੈ।

Advertisements

ਡਾ. ਵਿਨੇ ਕੁਮਾਰ ਨੇ ਦੱਸਿਆ ਕਿ ਝੋਨੇ ਦੀ ਇਕ ਏਕੜ ਦੀ ਪਰਾਲੀ ਸਾੜਨ ਵਿੱਚ ਜ਼ਮੀਨ ਵਿੱਚੋਂ ਪ੍ਰਤੀ ਏਕੜ 30 ਕਿਲੋ ਯੂਰੀਆ, 12.5 ਕਿਲੋ ਡੀ.ਏ.ਪੀ. ਅਤੇ 104 ਕਿਲੋ ਪੋਟਾਸ ਦੇ ਨਾਲ-ਨਾਲ ਬਹੁਤ ਛੋਟੇ ਤੱਤ ਵੀ ਜਲ ਕੇ ਸੜ ਜਾਂਦੇ ਹਨ, ਜਿਸ ਨੂੰ ਰੋਕਣਾਂ ਸਮੇਂ ਦੀ ਮੁੱਖ ਜ਼ਰੂਰਤ ਹੈ। ਉਹਨਾਂ ਕਿਹਾ ਕਿ ਖੇਤੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਰਾਲੀ ਨੂੰ ਖੇਤਾਂ ਵਿੱਚ ਪ੍ਰਬੰਧਨ ਕਰਨ ਲਈ ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ ਅਤੇ ਕਿਸਾਨਾਂ ਨੂੰ ਹੈਪੀ ਸੀਡਰ, ਸੁਪਰ ਸੀਡਰ, ਜ਼ੀਰੋ ਡਰਿੱਲ, ਐਮ.ਬੀ. ਪਲੋਅ, ਚੋਪਰ ਕਮ ਸ਼ਰੈਡਰ, ਮਲਚਰ, ਰੋਟਰੀ ਸਲੈਸਰ, ਸੁਪਰ ਐਸ.ਐਮ.ਐਸ. ਆਦਿ ਨਵੀਨਤਮ ਖੇਤੀ ਮਸ਼ੀਨਰੀ 50 ਪ੍ਰਤੀਸ਼ਤ ਸਬਸਿਡੀ ‘ਤੇ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਦਾ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਸਾਵਧਾਨ ਕਰਨ ਲਈ ਜ਼ਿਲੇ ਵਿੱਚ 6 ਜਾਗਰੂਕਤਾ ਵੈਨ ਹੁਸ਼ਿਆਰਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਚਲਾਈਆਂ ਜਾ ਰਹੀਆਂ ਹਨ।

LEAVE A REPLY

Please enter your comment!
Please enter your name here