ਜ਼ਿਲਾ ਐਕਸਪੋਰਟ ਪ੍ਰਮੋਸ਼ਨ ਕਮੇਟੀ ਵਲੋਂ ਸਾਲ 2020-21 ਲਈ ਡਰਾਫ਼ਟ ਪ੍ਰੋਮੋਸ਼ਨ ਪਲਾਨ ਤਿਆਰ

ਜਲੰਧਰ (ਦ ਸਟੈਲਰ ਨਿਊਜ਼)। ਜ਼ਿਲੇ ਵਿੱਚ ਨਿਰਯਾਤ ਨੂੰ ਹੋਰ ਹੁਲਾਰਾ ਦੇਕੇ ਇਸ ਨੂੰ ਮੋਹਰੀ ਜ਼ਿਲਾ ਬਣਾਉਣ ਲਈ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਵਲੋਂ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲਾ ਪੱਧਰੀ ਐਕਸਪੋਰਟ ਪ੍ਰੋਮੋਸ਼ਨ ਕਮੇਟੀ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ। ਸ਼ਹਿਰ ਅਧਾਰਿਤ ਐਕਸਪੋਰਟਰਾਂ ਅਤੇ ਜਾਇੰਟ ਡਾਇਰੈਕਟਰ ਡਾਇਰੈਕਟੋਰੇਟ ਜਨਰਲ ਆਫ ਵਿਦੇਸ਼ ਵਪਾਰ ਸੁਵਿਧ ਸ਼ਾਹ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ•ਾ ਐਕਸਪੋਰਟ ਪ੍ਰੋਮੋਸ਼ਨ ਕਮੇਟੀ ਵਲੋਂ ਸਾਲ 2020-21 ਲਈ ਪ੍ਰੋਮੋਸ਼ਨ ਪਲਾਨ ਤਜਵੀਜ਼ ਕੀਤਾ ਗਿਆ ਹੈ ਜਿਸ ਵਿੱਚ ਖੇਡ ਵਸਤਾਂ, ਹੈਂਡ ਟੂਲਜ਼, ਚਮੜੇ ਦੀਆਂ ਵਸਤਾਂ, ਕੁਦਰਤੀ ਸ਼ਹਿਦ ਅਤੇ ਹੋਰ ਚੀਜਾਂ ਦੀ ਨਿਰਯਾਤ ਵਜੋਂ ਪਹਿਚਾਣ ਕੀਤੀ ਗਈ ਹੈ ਜੋ ਜਲੰਧਰ ਤੋਂ ਨਿਰਯਾਤ ਕੀਤੀਆਂ ਜਾ ਸਕਦੀਆਂ ਹਨ।

Advertisements

ਉਹਨਾਂ ਦੱਸਿਆ ਕਿ ਜ਼ਿਲ•ਾ ਪੱਧਰੀ ਐਕਸਪੋਰਟ ਡਰਾਫ਼ਟ ਪਲਾਨ ਜੋ ਸਾਲ 2020-21 ਲਈ ਤਜਵੀਜ਼ ਕੀਤਾ ਗਿਆ ਹੈ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ, ਸਥਾਨਕ ਪੱਧਰ ਤੋਂ ਨਿਰਯਾਤ ਕੀਤੀਆਂ ਜਾਣ ਵਾਲੀਆਂ ਵਸਤਾਂ ਲਈ ਸਿਖਲਾਈ ਦੀ ਲੋੜ ਅਤੇ ਹੋਰ ਲੋੜੀਂਦੇ ਮਾਪਦੰਡਾਂ ਨੂੰ ਅਪਣਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਜੋ ਕਿ ਖੁਦ ਇਸ ਕਮੇਟੀ ਦੇ ਚੇਅਰਮੈਨ ਹਨ ਨੇ ਕਿਹਾ ਕਿ ਇਸ ਸਬੰਧੀ ਆਉਣ ਵਾਲੀਆਂ ਮੁਸ਼ਕਿਲਾਂ ਅਤੇ ਹੱਲ ਬਾਰੇ ਰਿਪੋਰਟ ਉਚੱ ਅਧਿਕਾਰੀਆਂ ਨੂੰ ਸੌਂਪੀ ਜਾਵੇਗੀ ਤਾਂ ਜੋ ਇਸ ਦਾ ਹੱਲ ਕੀਤਾ ਜਾ ਸਕੇ। ਥੋਰੀ ਨੇ ਕਿਹਾ ਕਿ ਜ਼ਿਲਾ ਪੱਧਰੀ ਐਕਸਪੋਰਟ ਪ੍ਰੋਮੋਸ਼ਨ ਕਮੇਟੀ ਵਲੋਂ ਸਥਾਨਕ ਪੱਧਰ ਤੇ ਵਸਤਾ ਨਿਰਯਾਤ ਕਰਨ ਲਈ ਇਕ ਸਹਾਇਕ ਵਜੋਂ ਭੂਮਿਕਾ ਨਿਭਾਈ ਜਾਵੇਗੀ ਅਤੇ ਇਸ ਸਬੰਧੀ ਪ੍ਰਗਤੀ ਰਿਪੋਰਟ ਸੂਬਾ ਅਤੇ ਰਾਸ਼ਟਰੀ ਪੱਧਰ ਦੀ ਐਕਸਪੋਰਟ ਪ੍ਰੋਮੋਸ਼ਨ ਕਮੇਟੀ ਨੂੰ ਭੇਜੀ ਜਾਵੇਗੀ। ਉਹਨਾਂ ਦੱਸਿਆ ਕਿ ਜਲੰਧਰ ਵੱਡੇ ਪੱਧਰ ‘ਤੇ ਹੈਂਡ ਟੂਲਜ਼ ਅਤੇ ਖੇਡਾਂ ਦਾ ਸਮਾਨ ਨਿਰਯਾਤ ਕਰਨ ਵਜੋਂ ਜਾਣਿਆ ਜਾਂਦਾ ਹੈ ਅਤੇ ਇਨਾਂ ਚੀਜਾਂ ਦੇ ਨਿਰਯਾਤ ਦਾ ਸੂਬੇ ਦੀ ਆਰਥਿਕਤਾ ਵਿੱਚ ਵੱਡੀ ਭੂਮਿਕਾ ਹੈ।

ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਨਿਰਯਾਤ ਕਰਨ ਵਾਲਿਆਂ ਦੀ ਸਹਾਇਤਾ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸਥਾਨਕ ਉਦਯੋਗਾਂ ਵਲੋਂ ਤਿਆਰ ਕੀਤੀਆਂ ਜਾ ਰਹੀਆਂ ਵਸਤਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਯਤਨ ਕੀਤੇ ਜਾਣਗੇ ਤਾਂ ਜੋ ਜ਼ਿਲੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਮਿਲ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਜੀ.ਐਮ ਜ਼ਿਲਾ ਉਦਯੋਗ ਸੈਂਟਰ ਸੁਖਪਾਲ ਸਿੰਘ, ਮਨਜੀਤ ਲਾਲੀ ਅਤੇ ਹੋਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here