ਜਿਲੇ ਵਿੱਚ ਆਏ 28 ਨਵੇਂ ਪਾਜੇਟਿਵ ਮਰੀਜ, ਇੱਕ ਹੋਰ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1807 ਨਵੇ ਸੈਪਲ ਲੈਣ  ਨਾਲ ਅਤੇ 1691 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 28 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 6104 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 152432 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  144792 ਸੈਪਲ  ਨੈਗਟਿਵ,  ਜਦ ਕਿ 2622 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 132 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 208 ਹੈ । ਐਕਟਿਵ ਕੇਸਾ ਦੀ ਗਿਣਤੀ   ਹੈ 244 ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 5652 ਹਨ  ।

Advertisements

ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 28  ਪਾਜੇਟਿਵ ਕੇਸ ਆਏ ਹਨ  , ਹੁਸ਼ਿਆਰਪੁਰ ਸ਼ਹਿਰ 10  ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ   18 ਪਾਜੇਟਵ ਮਰੀਜ ਹਨ  , ਤੇ ਕਰੋਨਾ ਨਾਲ ਇਕ ਮੌਤ ਹੋਈ ਹੈ 70 ਸਾਲਾ ਔਰਤ ਵਾਸੀ  ਨਸਰਾਲਾ  ਦੀ  ਮੌਤ ਆਈ ਵੀ ਬਾਈ ਹਸਪਤਾਲ. ਜਲੰਧਰ ਵਿਖੇ ਹੋਈ ਹੈ ।  ਸਿਵਲ ਸਰਜਨ  ਲੋਕਾ ਨੂੰ  ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here