ਪੰਜਾਬ ਹੋਮ ਗਾਰਡਜ਼ ਦੇ 50 ਜਵਾਨਾ ਨੇ ਕੀਤਾ ਖੂਨਦਾਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕਮਾਂਡਰ ਸਿਖਲਾਈ ਕੇਂਦਰ, ਪੰਜਾਬ ਹੋਮ ਗਾਰਡਜ਼ ਅਤੇ ਵੈਲਫੇਅਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਜ਼ਿਲਾ ਹੈਡ ਕੁਆਰਟਰ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਜਾਣਕਾਰੀ ਦਿੰਦਿਆਂ ਜ਼ਿਲਾ ਕਮਾਂਡਰ, ਪੰਜਾਬ ਹੋਮ ਗਾਰਡਜ਼ ਗਗਨਪ੍ਰੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਭਾਈ ਘਨੱਈਆ ਜੀ ਚੈਰੀਟੇਬਲ ਬਲੱਡ ਬੈਂਕ ਦੇ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ ਵਿੱਚ ਵੱਖ-ਵੱਖ ਥਾਣਿਆਂ ਤੋਂ 50 ਦੇ ਕਰੀਬ ਜਵਾਨਾਂ ਨੇ ਖੂਨਦਾਨ ਕੀਤਾ।

Advertisements

ਇਸ ਮੌਕੇ ਤੇ ਬਲੱਡ ਬੈਂਕ ਵਲੋਂ ਖੂਨਦਾਨ ਕਰਨ ਵਾਲੇ ਜਵਾਨਾਂ ਨੂੰ ਵੀ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਬਲੱਡ ਬੈਂਕ ਦੀ ਪ੍ਰਧਾਨ ਜਸਦੀਪ ਪੌਲ ਅਤੇ ਉਹਨਾਂ ਦੀ ਟੀਮ ਵਲੋਂ ਜ਼ਿਲਾ ਕਮਾਂਡਰ, ਪੰਜਾਬ ਹੋਮ ਗਾਰਡਜ਼ ਗਗਨਪ੍ਰੀਤ ਸਿੰਘ ਢਿੱਲੋਂ ਅਤੇ ਮਨਿੰਦਰ ਸਿੰਘ ਨੂੰ ਵੀ ਮੋਮੈਂਟੋ ਅਤੇ ਸਰਟੀਫਿਕੇਟ ਨਾਲ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਇਸ ਮੌਕੇ ਦਵਿੰਦਰ ਸਿੰਘ, ਗਗਨਦੀਪ ਸਿੰਘ, ਸੁਰਿੰਦਰ ਪਾਲ, ਵਰਿੰਦਰ ਕੁਮਾਰ, ਰਾਜਵੀਰ ਸਿੰਘ, ਧਿਆਨ ਸਿੰਘ ਅਤੇ ਅਵਤਾਰ ਸਿੰਘ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here