ਪਠਾਨਕੋਟ: ਵੀਰਵਾਰ ਨੂੰ ਆਈ 19 ਲੋਕਾਂ ਦੀ ਰਿਪੋਰਟ ਕਰੋਨਾ ਪਾਜੀਟਿਵ

ਪਠਾਨਕੋਟ (ਦ ਸਟੈਲਰ ਨਿਊਜ਼)। ਪਠਾਨਕੋਟ ਜ਼ਿਲੇ ਅੰਦਰ ਵੀਰਵਾਰ ਨੂੰ 19 ਹੋਰ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਕਿਸੇ ਵੀ ਤਰਾਂ ਦਾ ਕੋਈ ਵੀ ਕਰੋਨਾ ਲੱਛਣ ਨਾ ਹੋਣ ਤੇ ਵੀਰਵਾਰ ਨੂੰ 19 ਲੋਕਾਂ ਨੂੰ ਅਪਣੇ ਘਰਾਂ ਲਈ ਰਵਾਨਾ ਕੀਤਾ ਗਿਆ , ਜਿਕਰਯੋਗ ਹੈ ਕਿ ਜਿਲਾ ਪਠਾਨਕੋਟ ਵਿੱਚ ਕੁੱਲ 4417 ਲੋਕ ਕਰੋਨਾ ਪਾਜੀਟਿਵ ਸਨ ਜਿਨਾਂ ਵਿੱਚੋਂ 4174 ਲੋਕ ਠੀਕ ਹੋ ਕੇ ਅਪਣੇ ਘਰਾਂ ਨੂੰ ਜਾ ਚੁੱਕੇ ਹਨ ।

Advertisements

ਇਹ ਪ੍ਰਗਟਾਵਾ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਨੇ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਵੀਰਵਾਰ ਨੂੰ 17 ਲੋਕਾਂ ਦੀ ਕਰੋਨਾ ਰਿਪੋਰਟ ਪਾਜੀਟਿਵ ਆਈ ਹੈ ਇਸ ਤਰਾਂ ਜਿਲਾ ਪਠਾਨਕੋਟ ਵਿੱਚ ਇਸ ਸਮੇਂ ਐਕਟਿਵ ਕਰੋਨਾ ਪਾਜੀਟਿਵ ਲੋਕਾਂ ਦੀ ਸੰਖਿਆ 134 ਹੈ। ਉਨਾਂ ਦੱਸਿਆ ਕਿ ਕਰੋਨਾ ਪਾਜੀਟਿਵ ਹੋਣ ਤੇ ਇਲਾਜ ਦੋਰਾਨ ਹੁਣ ਤੱਕ ਕਰੋਨਾ ਵਾਈਰਸ ਨਾਲ ਮਰਨ ਵਾਲਿਆਂ ਦੀ ਸੰਖਿਆ 109  ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਮਾਸਕ ਦਾ ਪ੍ਰਯੋਗ ਕਰਨਾ ਚਾਹੀਦਾ ਹੈ ਤਾਂ ਹੀ ਅਸੀਂ ਕਰੋਨਾ ਤੇ ਜਿੱਤ ਪ੍ਰਾਪਤ ਕਰਕੇ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕਰ ਸਕਦੇ ਹਾਂ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਭੀੜ ਵਾਲੀਆਂ ਥਾਵਾਂ ਤੇ ਨਾ ਜਾਓ ਅਤੇ ਸਮਾਜਿੱਕ ਦੂਰੀ ਬਣਾ ਕੇ ਰੱਖੋ।

LEAVE A REPLY

Please enter your comment!
Please enter your name here