ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਭੂੰਗਾ ਵਿਖੇ ਬਲਾਕ ਪੱਧਰੀ ਜਗਾਰੂਕਤਾ ਕੈਂਪ ਦਾ ਆਯੋਜਨ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਵਿੱਢੀ ਗਈ ਮੁਹਿੰਮ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਜ਼ਿਲ•ੇ ਦੇ ਕਿਸਾਨਾਂ ਲਈ ਸਿਖਲਾਈ ਅਤੇ ਜਾਗਰੂਕਤਾ ਕੋਰਸ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਕ੍ਰਿਸੀ ਵਿਗਿਆਨ ਕੇਂਦਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਭੂੰਗਾ ਦੇ ਸਹਿਯੋਗ ਨਾਲ ਖੇਤੀ ਭਵਨ ਭੂੰਗਾ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ. ਮਨਿੰਦਰ ਸਿੰਘ ਬੌਂਸ ਨੇ ਖੇਤਾਂ ਵਿੱਚ ਪਰਾਲੀ ਸੰਭਾਲਣ ਦੇ ਵੱਖ-ਵੱਖ ਤਕਨੀਕੀ ਜ਼ਰੂਰੀ ਪਹਿਲੂਆਂ ਬਾਰੇ ਦੱਸਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਬਹੁਮੁੱਲੇ ਖੁਰਾਕੀ ਤੱਤਾਂ ਦੇ ਨੁਕਸਾਨ ਅਤੇ ਪਰਾਲੀ ਨੂੰ ਖੇਤ ਵਿੱਚ ਮਿਲਾਉਣ ਨਾਲ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਹੋਣ ਬਾਰੇ ਦੱਸਿਆ। ਉਨ•ਾਂ ਦੱਸਿਆ ਕਿ ਝੋਨੇ ਦੀ ਪਰਾਲੀ ਸਾੜਨ ਨਾਲ ਹਾਨੀਕਾਰਕ ਗੈਸਾਂ ਪੈਦਾ ਹੁੰਦੀਆਂ ਹਨ ਅਤੇ ਧੂੰਏਂ ਦਾ ਗੁਬਾਰ ਜਿਥੇ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦਾ ਹੈ, ਉਥੇ ਮਨੁੱਖਾਂ ਅਤੇ ਪਸ਼ੂਆਂ ਦੀ ਸਿਹਤ ਨੂੰ ਵੀ ਨੁਕਸਾਨ ਪਹੁੰਚਾਉਂਦਾ ਹੈ। ਝੋਨੇ ਦੀ ਪਰਾਲੀ ਦੇ ਜਲਣ ਨਾਲ  ਜੋ ਗਰਮੀ ਪੈਦਾ ਹੁੰਦੀ ਹੈ, ਉਸ ਨਾਲ ਜ਼ਮੀਨ ਵਿਚਲੇ ਕਈ ਲਾਭਦਾਇਕ ਸੂਖਮ ਜੀਵ ਨਸ਼ਟ ਹੋ ਜਾਂਦੇ ਹਨ ਅਤੇ ਭੂਮੀ ਦੀ ਸਿਹਤ ‘ਤੇ ਮਾੜਾ ਅਸਰ ਪੈਂਦਾ ਹੈ।

Advertisements

ਸਮਾਗਮ ਦੌਰਾਨ ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਡਾ. ਪਵਿੱਤਰ ਸਿੰਘ ਨੇ ਕਣਕ ਅਤੇ ਗੋਭੀ ਸਰੋ•ਂ ਦੀ ਕਾਸ਼ਤ ਬਾਰੇ ਅਤੇ ਮਿੱਟੀ ਪਰਖ ਤੇ ਜੀਵਾਣੂ ਖਾਦਾਂ ਦੀ ਮਹੱਤਤਾ ਬਾਰੇ ਦੱਸਦਿਆਂ ਕਿਸਾਨਾਂ ਨੂੰ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਅਤੇ ਫਸਲੀ ਰਹਿੰਦ-ਖੂੰਹਦ ਦੀ ਸੁਚੱਜੀ ਵਰਤੋਂ ਬਾਰੇ ਪ੍ਰੇਰਿਤ ਕੀਤਾ। ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਪਸ਼ੂ ਪਾਲਣ ਅਤੇ ਪਰਾਲੀ ਦੀ ਪਸ਼ੂ ਚਾਰੇ ਵਜੋਂ ਵਰਤਣ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਖੇਤੀ ਵਿਕਾਸ ਅਫ਼ਸਰ ਭੂੰਗਾ ਡਾ. ਸੰਦੀਪ ਸਿੰਘ ਨੇ ਕਮਾਦ ਦੀ ਕਾਸ਼ਤ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਮਾਹਿਰਾਂ ਦੀ ਸਲਾਹ ਮੁਤਾਬਕ ਸਰਵਪੱਖੀ ਕੀਟ ਪ੍ਰਬੰਧ ਅਪਨਾਉਣ ਸਬੰਧੀ ਦੱਸਿਆ। ਖੇਤੀਬਾੜੀ ਅਫ਼ਸਰ ਡਾ. ਸੁਖਪਾਲਵੀਰ ਸਿੰਘ ਨੇ ਫ਼ਸਲੀ ਵਿਭਿੰਨਤਾ ਤਹਿਤ ਮੱਕੀ ਦੀ ਕਾਸ਼ਤ ਬਾਰੇ ਅਤੇ ਵੱਖ-ਵੱਖ ਵਿਭਾਗੀ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ। ਉਨ•ਾਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਮੁਹਿੰਮ ਨੂੰ ਸਫ਼ਲ ਬਣਾਉਣ ‘ਤੇ ਜ਼ੋਰ ਦਿੰਦਿਆਂ ਕਿਸਾਨ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਸਾਂਝੇ ਤੌਰ ‘ਤੇ ਕਰਨ ਲਈ ਕਿਹਾ ਤਾਂ ਜੋ ਇਸ ਦਾ ਪੂਰਾ ਫਾਇਦਾ ਲਿਆ ਜਾ ਸਕੇ। ਸਮਾਗਮ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਹਾੜ•ੀ ਦੀਆਂ ਫ਼ਸਲਾਂ ਦੇ ਬੀਜ, ਸਰਦੀ ਦੀਆਂ ਸਬਜ਼ੀਆਂ ਦੀਆਂ ਕਿੱਟਾਂ, ਦਾਲਾਂ ਤੇ ਤੇਲਬੀਜ ਕਿੱਟਾਂ, ਪਸ਼ੂਆਂ ਲਈ ਧਾਤਾਂ ਦਾ ਚੂਰਾ ਅਤੇ ਖੇਤੀ ਸਾਹਿਤ ਵੀ ਉਪਲਬੱਧ ਕਰਵਾਇਆ ਗਿਆ।

LEAVE A REPLY

Please enter your comment!
Please enter your name here