ਜਿਲੇ ਵਿੱਚ 27 ਨਵੇਂ ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 6163, 1 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1701 ਨਵੇਂ ਸੈੰਪਲ ਲੈਣ ਨਾਲ ਅਤੇ 1989 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 27 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 6163 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 156056 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 149058 ਸੈਂਪਲ ਨੈਗਟਿਵ,  ਜਦਕਿ 1928 ਸੈਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ , 132 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 211 ਹੈ ।

Advertisements

ਐਕਟਿਵ ਕੇਸਾ ਦੀ ਗਿਣਤੀ ਹੈ 235 ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 5717 ਹਨ । ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾ ਹੁਸ਼ਿਆਰਪੁਰ ਵਿੱਚ 27 ਪਾਜੇਟਿਵ ਕੇਸ ਆਏ ਹਨ। ਹੁਸ਼ਿਆਰਪੁਰ ਸ਼ਹਿਰ ਨਾਲ 8 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 19 ਪਾਜੇਟਵ ਮਰੀਜ ਹਨ ਤੇ ਕਰੋਨਾ ਨਾਲ ਇਕ ਮੌਤ ਹੋਈ ਹੈ 77 ਸਾਲਾ ਔਰਤ ਵਾਸੀ ਗੜਦੀਵਾਲਾ ਦੀ  ਮੌਤ ਕ੍ਰਿਸ਼ਚਿਨ ਮੈਡੀਕਲ ਕਾਲਿਜ ਲੁਧਿਆਣਆ ਵਿਖੇ ਹੋਈ ਹੈ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here