ਜਿਲੇ ਵਿੱਚ 35 ਨਵੇਂ ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 6198

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1119 ਨਵੇਂ ਸੈਂਪਲ ਲੈਣ ਨਾਲ ਅਤੇ 1528 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 35 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 6198 ਹੋ ਗਈ ਹੈ। ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 157175 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 150568 ਸੈਂਪਲ ਨੈਗਟਿਵ,1516 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 132 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 211 ਹੈ ।

Advertisements

ਐਕਟਿਵ ਕੇਸਾਂ ਦੀ ਗਿਣਤੀ ਹੈ 235,  ਜਦਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 5747 ਹੈ। ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾ ਹੁਸ਼ਿਆਰਪੁਰ ਵਿੱਚ 35 ਪਾਜੇਟਿਵ ਕੇਸ ਆਏ ਹਨ, ਹੁਸ਼ਿਆਰਪੁਰ ਸ਼ਹਿਰ 10 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 25 ਪਾਜੇਟਵ ਮਰੀਜ ਹਨ।ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕਰਾਦਿਆਂ ਕਿਹਾ ਕਿ ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here