ਪਿੰਡ ਪੱਟੀ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹਲਕਾ ਚੱਬੇਵਾਲ ਅਧੀਨ ਪੈਂਦੇ ਪਿੰਡ ਪੱਟੀ ਵਿਖੇ ਅੱਜ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਜਾਣਕਾਰੀ ਦਿੰਦਿਆਂ ਪ੍ਰਧਾਨ ਮੋਹਨ ਲਾਲ ਨੇ ਦੱਸਿਆ ਕਿ ਇਸ ਮੌਕੇ ਰਮਾਇਣ ਦੇ ਪਾਠ ਤੋਂ ਬਾਅਦ ਹਮਨ ਪਾਏ ਗਏ ਅਤੇ ਭਗਵਾਨ ਜੀ ਦਾ ਗੁਣਗਾਨ ਕੀਤਾ ਗਿਆ। ਉਹਨਾਂ ਕਿਹਾ ਕਿ ਭਗਵਾਨ ਵਾਲਮੀਕ ਜੀ ਦਾ ਅਟੁੱਟ ਲੰਗਰ ਵਰਤਾਇਆ ਗਿਆ।

Advertisements

ਉਹਨਾਂ ਕਿਹਾ ਕਿ ਜੋ ਵਾਲਮੀਕ ਧਰਮਸ਼ਾਲਾ ਦਾ ਕੰਮ ਕਾਫੀ ਲੰਬੇ ਸਮੇਂ ਤੋਂ ਰੁਕਿਆ ਹੋਇਆ ਸੀ, ਉਸ ਨੂੰ ਸ਼ੁਰੂ ਕਰਵਾਉਣ ਲਈ ਡਾ. ਰਾਜ ਕੁਮਾਰ ਨੇ ਪੰਚਾਇਤ ਨੂੰ ਦਿਸ਼ਾ ਨਿਰਦੇਸ਼ ਦੇ ਦਿੱਤੇ ਹਨ। ਇਸ ਸਬੰਧੀ ਸਮੂਹ ਵਾਲਮੀਕ ਭਾਈਚਾਰੇ ਨੇ ਉਹਨਾਂ ਦਾ ਧੰਨਵਾਦ ਪ੍ਰਗਟ ਕੀਤਾ ਹੈ। ਇਸ ਮੌਕੇ ਸਰਪੰਚ ਸ਼ਿੰਦਰਪਾਲ ਪਾਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋ ਕੇ ਭਗਵਾਨ ਵਾਲਮੀਕ ਜੀ ਦੇ ਚਰਨਾ ਵਿੱਚ ਨਤਮਸਤਕ ਹੋਏ। ਇਸ ਮੌਕੇ ‘ਤੇ ਕੈਸ਼ੀਅਰ ਦੀਪਕ, ਰਾਜੇਸ਼ ਕੁਮਾਰ, ਅਜੇ ਕੁਮਾਰ, ਸੰਦੀਪ ਕੁਮਾਰ, ਪ੍ਰਮੋਦ ਕੁਮਾਰ, ਤਰਨਜੀਤ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

LEAVE A REPLY

Please enter your comment!
Please enter your name here