ਕੈਬਨਿਟ ਮੰਤਰੀ ਅਰੋੜਾ ਨੇ ਬੱਚਿਆਂ ਨੂੰ ਪੋਲਿਉ ਬੂੰਦਾ ਪਿਲਾਕੇ ਪੱਲਸ ਪੋਲਿਉ ਮੁਹਿੰਮ ਦੀ ਕੀਤੀ ਸ਼ੁਰੂਆਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਬ ਨੈਸ਼ਨਲ ਪੱਲਸ ਪੋਲੀਓ ਟੀਕਾਕਰਨ ਮੁਹਿੰਮ ਦਾ ਅਗਾਜ ਪੰਜਾਬ ਦੇ ਕੈਬਨਿਟ ਮੰਤਰੀ ਸ਼ੁੰਦਰ ਸ਼ਾਮ ਅਰੋੜਾ ਵੱਲੋਂ ਮੁਹੱਲਾ ਰਾਮ ਨਗਰ ਪੁਰਹੀਰਾ ਵਿੱਚ 0 ਤੋਂ 05 ਸਾਲ ਤੱਕ ਦੀ ਉਮਰ ਦੇ  ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਕੇ ਕੀਤਾ ਗਿਆ । ਇਸ ਮੋਕੇ ਤੇ ਉਹਨਾਂ ਦੱਸਿਆ ਕਿ 1 ਨਵੰਬਰ 2011 ਤੋਂ ਭਾਰਤ ਵਿੱਚ ਪੋਲੀਉ ਦਾ ਇਕ ਵੀ ਕੇਸ ਨਹੀਂ ਮਿਲਿਆ ਅਤੇ ਵਿਸ਼ਵ ਸਿਹਤ ਸੰਗਠਨ ਵੱਲੋਂ ਭਾਰਤ ਨੂੰ ਪੋਲੀਉ ਮੁੱਕਤ ਦੇਸ਼ ਐਲਾਨ ਦਿੱਤਾ ਗਿਆ ਹੈ, ਪ੍ਰੰਤੂ ਭਾਰਤ ਦੇ ਆਲੇ ਦੁਆਲੇ ਦੇ ਦੇਸ਼ਾਂ ਵਿੱਚ ਅਜੇ ਵੀ ਪੋਲੀਉ ਵਾਇਰਸ ਦੇ ਕੇਸ ਮਿਲ ਰਹੇ ਹਨ, ਜਿਸ ਕਰਕੇ ਭਾਰਤ ਨੂੰ ਇਹਨਾਂ ਦੇਸ਼ਾਂ ਤੋਂ ਖਤਰਾ ਬਣਿਆ ਰਹਿੰਦਾ ਹੈ ।

Advertisements

ਇਸ ਸਥਿਤੀ ਦੇ ਮੱਦੇਨਜਰ ਭਾਰਤ ਦਾ ਪੋਲੀਉ ਮੁੱਕਤ ਰੁਤਬਾ ਬਰਕਾਰ ਰੱਖਣ ਲਈ ਸਾਨੂੰ ਸਾਰਿਆਂ ਨੂੰ ਇਸ ਪੋਲੀਉ ਰਾਊਡ ਵਿੱਚ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ । ਇਸ ਮੋਕੇ ਸਹਾਇਕ ਸਿਵਲ ਸਰਜਨ ਡਾ ਪਵਨ ਕੁਮਾਰ ਨੇ ਦੱਸਿਆ   ਕਿ ਮਾਈਗ੍ਰਟੇਰੀ ਪੋਲੀਉ ਰਾਊਡ ਦੌਰਾਨ ਸਿਹਤ ਵਿਭਾਗ ਦੀਆਂ 173 ਟੀਮਾਂ ਵੱਲੋਂ ਜਿਲੇ ਦੇ ਪ੍ਰਵਾਸੀ ਅਬਾਦੀ ਨੂੰ ਕਵਰ ਕਰਕੇ 22905 ਬੱਚਿਆਂ ਨੂੰ ਪੋਲੀਉ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈ । ਜਿਲੇ ਵਿੱਚ 118 ਭੱਠੇ 17492 ਝੁਗੀਆਂ, 24 ਹਾਈ ਰਿਸਕ ਖੇਤਰ ਹਨ ਜਿਥੇ ਪ੍ਰਵਾਸੀਆਂ ਦੇ ਬੱਚਿਆਂ ਨੂੰ ਪੋਲੀਉ ਬੂੰਦਾਂ ਪਿਲਾਉਣ ਲਈ ਟੀਮਾਂ ਦਸਤਕ ਦੇਣਗੀਆ ।

ਇਸ ਮੋਕੇ ਜਿਲਾ ਟੀਕਾਕਰਨ ਡਾ ਗੁਰਦੀਪ ਕਪੂਰ ਨੇ ਲੋਕਾਂ ਨੂਂ ਅਪੀਲ ਕੀਤੀ ਕੋਵਿਡ ਮਹਾਂਮਾਰੀ ਦੋਰਾਨ ਬੱਚਿਆ ਦੀ ਸੁਰੱਖਿਅਤ ਲਈ ਸਾਨੂੰ ਆਪਣੇ ਬੱਚਿਆਂ ਨੂੰ ਪੋਲੀਉ ਬੂੰਦਾ ਪਿਲਾਕੇ ਪੋਲੀਊ ਵਾਇਰਸ ਤੋ ਬਚਾਉਣਾ ਚਾਹੀਦਾ ਹੈ ਅਤੇ ਘਰ ਆਈਆਂ ਟੀਮਾਂ ਨੂੰ ਸਹਿਯੋਗ ਦਿੱਤਾ ਜਾਵੇ । ਇਸ ਮੋਕੇ ਜਿਲਾ ਬੀਸੀਸੀ ਅਮਨਦੀਪ ਸਿੰਘ, ਮਾਸ ਮੀਡੀਆ ਵਿੰਗ ਤੋ ਗੁਰਵਿੰਦਰ ਸ਼ਾਨੇ, ਕੋਲਡ ਚੈਨ ਅਫਸਰ ਪ੍ਰਦੀਪ ਕੁਮਾਰ, ਮਨਮੋਹਨ ਸਿੰਘ ਟੈਕਨੀਸ਼ਨ, ਸੁਰਿੰਦਰ ਕੋਰ, ਹਰਪ੍ਰੀਤ ਕੋਰ, ਆਸਾ ਵਰਕਰ ਜੋਤਿਕਾ,  ਸਰਬਪ੍ਰੀਤ ਸਿੰਘ, ਹਰਪ੍ਰੀਤ ਸਿੰਘ ਆਦਿ ਹਾਜਰ ਸਨ ।

LEAVE A REPLY

Please enter your comment!
Please enter your name here