ਜਿਲੇ ਵਿੱਚ 14 ਨਵੇਂ ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 6212, 2 ਮੋਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 728 ਨਵੇਂ ਸੈਪਲ ਲੈਣ ਨਾਲ ਅਤੇ 1068 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 14 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 6212 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 157903 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  151623 ਸੈਪਲ ਨੈਗਟਿਵ ਜਦਕਿ 1179 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 133 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 213 ਹੈ ।

Advertisements

ਐਕਟਿਵ ਕੇਸਾ ਦੀ ਗਿਣਤੀ ਹੈ 213 ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 5786 ਹਨ । ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 14 ਪਾਜੇਟਿਵ ਕੇਸ ਆਏ ਹਨ। ਹੁਸ਼ਿਆਰਪੁਰ ਸ਼ਹਿਰ 7 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 7 ਪਾਜੇਟਵ ਮਰੀਜ ਹਨ ਤੇ 2 ਮੌਤਾ ਕਰੋਨਾ ਪਾਜੇਟਿਵ ਹੋਣ ਨਾਲ ਹੋਈਆ ਹਨ।  (1) 78 ਸਾਲਾ ਔਰਤ ਵਾਸੀ ਗੰੜਸੰਕਰ ਦੀ ਮੌਤ ਨਿਜੀ ਹਸਪਤਾਲ ਸ਼ਹੀਦ ਭਗਤ ਸਿੰਘ ਨਗਰ (2) 75 ਸਾਲਾ ਵਿਆਕਤੀ ਵਾਸੀ ਦਾਰਾ ਪੁਰ ਟਾਡਾਂ ਦੀ ਮੌਤ ਸਿਵਲ ਹਸਪਤਾਲ ਦਸੂਹਾਂ ਵਿਖੇ ਹੋਈ ਹੈ  । ਸਿਵਲ ਸਰਜਨ ਨੇ ਲੋਕਾ ਨੂੰ ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here