ਭਾਜਪਾ ਨੂੰ ਝਟਕਾ: ਡਾ. ਰਾਜ ਕੁਮਾਰ ਚੱਬੇਵਾਲ ਦੀ ਅਗਵਾਈ ‘ਚ ਕਈ ਆਗੂ ਕਾਂਗਰਸ ‘ਚ ਸ਼ਾਮਲ

ਚੱਬੇਵਾਲ (ਦ ਸਟੈਲਰ ਨਿਊਜ਼)। ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਨੌਜਵਾਨ ਆਗੂ ਸਤਵੀਰ ਸਿੰਘ ਸੱਤਾ ਹੋਰਨਾਂ ਆਗੂਆਂ ਸਮੇਤ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਦੀ ਹਾਜ਼ਰੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ।ਇਸ ਮੌਕੇ ਭਾਜਪਾ ਆਗੂਆਂ ਨੂੰ ਸਿਰੋਪਾਓ ਦੇ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰਦਿਆਂ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਲੋਕ ਮਾਰੂ ਨੀਤੀਆਂ ਕਾਰਨ ਕੇਂਦਰ ਵਿਚ ਭਾਜਪਾ ਅਗਵਾਈ ਵਾਲੀ ਸਰਕਾਰ ਤੋਂ ਹਰ ਵਰਗ ਬਹੁਤ ਔਖਾ ਹੈ ਜਿਸ ਦੇ ਉਲਟ ਕਾਂਗਰਸ ਸਰਕਾਰ ਦੀਆਂ ਲੋਕ ਪੱਖੀ, ਲੋਕ ਭਲਾਈ ਅਤੇ ਗਰੀਬ-ਕਿਸਾਨ ਪੱਖੀ ਨੀਤੀਆਂ ਦੇ ਮੱਦੇਨਜ਼ਰ ਵੱਖ-ਵੱਖ ਪਾਰਟੀਆਂ ਦੇ ਆਗੂ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ।

Advertisements

ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਪਿੰਡ ਦਾਤਾ ਵਿੱਚ ਭਾਜਪਾ ਆਗੂਆਂ ਦਾ ਸਵਾਗਤ ਕਰਦਿਆਂ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਸਮੂਹ ਆਗੂਆਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ਤਾਂ ਜੋ ਉਹ ਕਾਂਗਰਸ ਪਾਰਟੀ ਦੀ ਹੋਰ ਮਜ਼ਬੂਤੀ ਲਈ ਪੂਰੀ ਸ਼ਿੱਦਤ ਨਾਲ ਕੰਮ ਕਰਨ। ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣ ‘ਤੇ ਸਤਵੀਰ ਸਿੰਘ ਸੱਤਾ, ਹਰਦੀਪ ਸਿੰਘ ਗਿੱਲ ਪਿੰਡ ਭਗਤੂਪੁਰ, ਪਰਮਿੰਦਰ ਸਿੰਘ ਭਗਤੂਪੁਰ, ਹਨੀ, ਪਰਮਿੰਦਰ ਸਿੰਘ ਅਤੇ ਚਰਨਜੀਤ ਸਿੰਘ, ਅਕਾਸ਼ਦੀਪ ਸਿੰਘ ਬਹਿਬਲਪੁਰ ਅਤੇ ਹਰਜੋਤ ਸਿੰਘ ਕੋਟਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲਏ ਜਾ ਰਹੇ ਲੋਕ ਪੱਖੀ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਉਨਾਂ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਵਰਗ ਵਿਸ਼ੇਸ਼ ਤੌਰ ‘ਤੇ ਗਰੀਬ, ਕਿਸਾਨ, ਉਦਯੋਗ ਅਤੇ ਆਰਥਿਕ ਪੱਖੋਂ ਪੱਛੜੇ ਵਰਗਾਂ ਲਈ ਕੀਤੇ ਜਾ ਰਹੇ ਲਾਮਿਸਾਲ ਉਪਰਾਲਿਆਂ ਦੇ ਨਾਲ-ਨਾਲ ਵਿਕਾਸ ਦੇ ਖੇਤਰ ਵਿੱਚ ਨਵੇਂ ਮੀਲ ਪੱਥਰ ਸਥਾਪਿਤ ਕੀਤੇ ਜਾ ਰਹੇ ਹਨ ਜੋ ਪੰਜਾਬ ਨੂੰ ਆਉਂਦੇ ਸਮੇਂ ਵਿੱਚ ਵਿਕਾਸ ਦੀਆਂ ਬੁਲੰਦੀਆਂ ‘ਤੇ ਲੈ ਜਾਣਗੇ। ਇਸ ਮੌਕੇ ਪਿੰਡ ਦੇ ਸਰਪੰਚ ਗੁਰਪ੍ਰੀਤ ਗੋਪੀ, ਬਲਾਕ ਪ੍ਰਧਾਨ ਦਲਬੀਰ ਸਿੰਘ, ਮਾਰਕੀਟ ਕਮੇਟੀ ਗੜਸ਼ੰਕਰ ਦੇ ਚੇਅਰਮੈਨ ਵਿਪਨ ਪਚਨੰਗਲ ਅਤੇ ਜਤਿੰਦਰ ਕੁਮਾਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

LEAVE A REPLY

Please enter your comment!
Please enter your name here