ਪਾਵਰਕਾਮ ਸੀਐੱਚਬੀ ਠੇਕਾ ਕਾਮਿਆਂ ਨੇ ਤਨਖਾਹਾਂ ਨਾ ਮਿਲਣ ਤੇ ਨਿਗਰਾਨ ਇੰਜੀਨੀਅਰ ਦਫਤਰ ਦਾ ਕੀਤਾ ਘਿਰਾਓ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਿਵੀਜ਼ਨ ਹੁਸ਼ਿਆਰਪੁਰ ਵੱਲੋਂ ਪਾਵਰਕਾਮ ਸੀ.ਐਚ ਬੀ ਠੇਕਾ ਕਾਮਿਆਂ ਵੱਲੋਂ ਤਨਖਾਹਾਂ ਨਾ ਮਿਲਣ ਤੇ ਉਪ ਮੁਖ  ਇੰਜਨੀਅਰ ਹੁਸ਼ਿਆਰਪੁਰ ਦੇ ਦਫ਼ਤਰ ਵਿਖੇ ਰੋਸ਼ ਪ੍ਰਦਰਸ਼ਨ ਕੀਤਾ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਇੰਦਰਪ੍ਰੀਤ ਸਿੰਘ ਕੁਲਵੀਰ ਸਿੰਘ ਨੇ ਦੱਸਿਆ ਕਿ ਪਾਵਰਕਾਮ ਸੀਐਚਬੀ  ਠੇਕਾ ਕਾਮਿਆਂ ਨੂੰ ਕਈ ਮਹੀਨੇ ਤੋਂ ਪਾਵਰਕਾਮ ਮਨੇਜਮੈਂਟ ਵਲੋਂ ਤਨਖਾਹਾਂ ਜਾਰੀ ਨਹੀਂ ਕੀਤੀਆਂ ਗਈਆਂ। ਪਾਵਰਕਾਮ ਸੀਐਚ ਵੀ ਠੇਕਾ ਕਾਮੇ ਕਿਰਤ ਕਮਿਸ਼ਨਰ ਪੰਜਾਬ ਸਹਾਇਕ ਕਿਰਤ ਕਮਿਸ਼ਨਰ ਹੁਸ਼ਿਆਰਪੁਰ  ਦੇ ਦਫ਼ਤਰਾਂ ਨੂੰ ਵੀ ਚਿੱਠੀ ਪੱਤਰ ਜਾਰੀ ਕੀਤੇ ਹਨ ਕਈ ਵਾਰ ਸਹਾਇਕ ਕਿਰਤ ਕਮਿਸ਼ਨਰ ਲੇਬਰ ਇੰਸਪੈਕਟਰ ਨਾਲ ਮੀਟਿੰਗਾਂ ਵੀ ਹੋਈਆਂ ਪਰ ਤਨਖ਼ਾਹਾਂ ਦੀ ਅਦਾਇਗੀ ਸਮੇਂ ਸਿਰ ਨਹੀਂ ਕੀਤੀ ਗਈ।

Advertisements

ਜਿਸਦੇ ਕਾਰਨ ਉਹਨਾਂ ਨੂੰ ਆਪਣੇ ਪਰਿਵਾਰਾਂ ਅਤੇ ਕੰਪਲੈਕਸਾਂ ਹੈਂਡਲਿੰਗ ਕਰਦੇ ਸਮੇਂ ਮੋਟਰਸਾਈਕਲ  ਤੇਲ ਪਾਉਣ ਦੀ ਬਹੁਤ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਦੇ ਕਾਰਨ ਅੱਜ ਠੇਕਾ ਕਾਮਿਆਂ ਨੇ ਉਪ ਮੁਖ ਇੰਜਨੀਅਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਅਤੇ ਸੰਘਰਸ਼ ਨੂੰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਅਤੇ ਜਥੇਬੰਦੀ ਦੇ ਚੱਲ ਰਹੇ ਸੰਘਰਸ਼ ਵਿੱਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਦਾ ਫ਼ੈਸਲਾ ਵੀ ਲਿਆ ਗਿਆ ਅਤੇ ਕਿਰਤ ਕਮਿਸ਼ਨਰ ਪੰਜਾਬ ਮੁਹਾਲੀ ਦਫ਼ਤਰ ਅੱਗੇ ਦਿੱਤੇ ਜਾ ਰਹੇ ਧਰਨੇ ਵਿੱਚ ਪਰਿਵਾਰਾਂ ਸਮੇਤ ਸ਼ਮੂਲੀਅਤ ਕੀਤੀ ਜਾਵੇਗੀ  ਲੋੜ ਪੈਣ ਤੇ ਜਥੇਬੰਦੀ ਦੇ ਚੱਲ ਰਹੇ ਸੰਘਰਸ਼ਾਂ ਵਿੱਚ ਵੀ ਕਦਮ ਪੁੱਟੇ ਜਾਣਗੇ।

LEAVE A REPLY

Please enter your comment!
Please enter your name here