ਕੈਬਿਨੇਟ ਮੰਤਰੀ ਅਰੋੜਾ ਨੇ ਮਹਾਰਾਣਾ ਪ੍ਰਤਾਪ ਭਵਨ ਤੋਂ ਬੱਸੀ ਪੁਰਾਣੀ ਤੱਕ ਸੜਕ ਦੇ ਕੰਮ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰਾਂ ਵਚਨਬੱਧ ਹੈ ਅਤੇ ਸ਼ਹਿਰੀ ਵਿਕਾਸ ਵਿੱਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਉਦਯੋਗ ਮੰਤਰੀ ਨੇ ਸਥਾਨਕ ਮਹਾਰਾਣਾ ਪ੍ਰਤਾਪ ਭਵਨ ਤੋਂ ਬੱਸੀ ਪੁਰਾਣੀ ਤੱਕ ਸੜਕ ਬਨਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਉਪਰੰਤ ਕੀਤਾ।

Advertisements

ਉਦਯੋਗ ਮੰਤਰੀ ਨੇ ਸੜਕੀ ਕੰਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 1.10 ਕਿਲੋਮੀਟਰ ਲੁੱਕ ਵਾਲੀ ਸੜਕ ਕਰੀਬ 11 ਲੱਖ ਰੁਪਏ ਦੀ ਲਾਗਤ ਨਾਲ ਅਤੇ 300 ਮੀਟਰ ਦਾ ਟੋਟਾ ਜੋ ਕਿ ਸੀਵਰੇਜ਼ ਪਾਉਣ ਦੌਰਾਨ ਪੁੱਟਿਆ ਗਿਆ ਸੀ, ਨੂੰ ਕਰੀਬ 3 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਸਬੰਧਤ ਵਿਭਾਗ ਨੂੰ ਇਹ ਕੰਮ ਜਲਦ ਤੋਂ ਜਲਦ ਮੁਕੰਮਲ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਜਿਸ ਨਾਲ ਆਮ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ।ਇਸ ਮੌਕੇ ਗੱਲਬਾਤ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਰਾਜ ਅੰਦਰ ਬਹੁ-ਕਰੋੜੀ ਵਿਕਾਸ ਪ੍ਰਾਜੈਕਟ ਅਰੰਭੇ ਗਏ ਹਨ ਜਿਹਨਾਂ ਦੇ ਮੁਕੰਮਲ ਹੋਣ ਨਾਲ ਸੂਬਾ ਵਾਸੀਆਂ ਨੂੰ ਭਾਰੀ ਫਾਇਦਾ ਹੋਵੇਗਾ।

ਹੁਸ਼ਿਆਰਪੁਰ ਦੀ ਗੱਲ ਕਰਦਿਆਂ ਉਦਯੋਗ ਮੰਤਰੀ ਨੇ ਕਿਹਾ ਕਿ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਤਹਿਤ 18 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ 62 ਵਿਕਾਸ ਕਾਰਜ ਮੁਕੰਮਲ ਕਰਵਾਏ ਜਾਣਗੇ, ਜਿਹਨਾਂ ਵਿੱਚ ਸੜਕਾਂ ਦੀ ਉਸਾਰੀ/ਮੁਰੰਮਤ, ਗਲੀਆਂ ਵਿੱਚ ਇੰਟਰਲਾਕਿੰਗ ਟਾਈਲਾਂ, ਕਮਿਊਨਿਟੀ ਹਾਲਾਂ ਦੀ ਉਸਾਰੀ, ਸੀਵਰੇਜ਼ ਸਿਸਟਮ ਆਦਿ ਦੇ ਕੰਮ ਸ਼ਾਮਲ ਹਨ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਹਿਰਾਂ ਅਤੇ ਪਿੰਡਾਂ ਵਿੱਚ ਲਾਮਿਸਾਲ ਵਿਕਾਸ ਨੂੰ ਅਮਲੀ ਜਾਮਾ ਪਹਿਨਾਉਣ ਲਈ ਸਮਾਰਟ ਪਿੰਡ ਮੁਹਿੰਮ ਅਤੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਲਾਂਚ ਕੀਤੇ ਗਏ ਹਨ ਜਿਹਨਾਂ ਦੇ ਮੁਕੰਮਲ ਹੋਣ ਨਾਲ ਪੰਜਾਬ ਵਿਕਾਸ ਦੀਆਂ ਨਵੀਂਆਂ ਸਿਖਰਾਂ ਛੋਹੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਕੈਪਟਨ ਕਰਮ ਚੰਦ, ਸਰਪੰਚ ਬੱਸੀ ਪੁਰਾਣੀ ਕੁਲਦੀਪ ਅਰੋੜਾ, ਰਣਜੀਤ ਸਿੰਘ, ਵਿਕਰਮ ਸਿੰਘ, ਬਿਹਾਰੀ ਲਾਲ, ਐਮ.ਪੀ. ਬਾਂਸਲ, ਪ੍ਰਸ਼ਾਂਤ ਭੱਲਾ, ਸੋਨੂ ਸੋਢੀ, ਪਰਮਜੀਤ ਸਿੰਘ, ਰਕੇਸ਼ ਸੈਣੀ, ਜਰਨੈਲ ਸਿੰਘ, ਹਰੀਸ਼ ਸੈਣੀ, ਵਿਕਰਮ ਸੈਣੀ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here