ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਨੇ ਮੁੱਖ ਸਕੱਤਰ ਪੰਜਾਬ ਨਾਲ ਕੀਤੀ ਮੁਲਾਕਾਤ

ਚੰਡੀਗੜ (ਦ ਸਟੈਲਰ ਨਿਊਜ਼)। ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮਿਕੀ ਵਲੋਂ ਮੁੱਖ ਸਕੱਤਰ ਪੰਜਾਬ ਸਰਕਾਰ ਸ੍ਰੀਮਤੀ ਵਿਨੀ ਮਹਾਜਨ ਨਾਲ ਮੁਲਾਕਾਤ ਕਰਕੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਸਮਾਜ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਲਈ ਧੰਨਵਾਦ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਾਲਮਿਕੀ ਨੇ ਦੱਸਿਆ ਕਿ  ਉਨਾਂ ਨੇ ਮੁੱਖ ਸਕੱਤਰ ਪੰਜਾਬ  ਜੀ ਨਾਲ ਮੁਲਾਕਾਤ ਕਰਕੇ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਵਰਗ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਲਈ ਧੰਨਵਾਦ ਕੀਤਾ ।

Advertisements

ਉਨਾਂ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ  ਸਕਾਲਰਸ਼ਿਪ ਸਕੀਮ , ਵਾਲਮਿਕੀ ਤੀਰਥ ਦੇ ਸੁੰਦਰੀਕਰਨ ਦਾ ਪ੍ਰਾਜੈਕਟ ਸਮੇਤ ਕਈ ਉਪਰਾਲੇ ਕੀਤੇ ਗਏ ਹਨ ਜੋ ਕਿ ਪੰਜਾਬ ਸਰਕਾਰ ਦੀ ਅਨੁਸੂਚਿਤ ਜਾਤੀਆਂ ਪ੍ਰਤੀ ਗੰਭੀਰ ਸੋਚ ਨੂੰ ਪ੍ਰਗਟਾਉਂਦੀ ਹੈ। ਉਨਾਂ ਮੁਲਾਕਾਤ ਉਪਰੰਤ ਮੁੱਖ ਸਕੱਤਰ ਪੰਜਾਬ ਜੀ ਨੂੰ ਵਾਲਮਿਕੀ ਤੀਰਥ ਸਥਾਨ ਦਾ ਚਿੱਤਰ ਵੀ ਭੇਂਟ ਕੀਤਾ।

LEAVE A REPLY

Please enter your comment!
Please enter your name here