ਘਰ-ਘਰ ਰੋਜ਼ਗਾਰ ਮਿਸ਼ਨ: ਡਿਪਲੋਮਾ ਹੋਲਡਰਾਂ ਤੇ ਅਧਿਆਪਕਾਂ ਲਈ ਪਲੇਸਮੈਂਟ ਕੈਂਪ 5 ਨਵੰਬਰ ਨੂੰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜਿਲਾ ਰੋਜ਼ਗਾਰ ਬਿਊਰੋ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਵਲੋਂ ਆਈ.ਟੀ.ਆਈ. ਡਿਪਲੋਮਾ ਹੋਲਡਰਾਂ ਅਤੇ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕਾਂ ਲਈ ਪਲੇਸਮੈਂਟ ਕੈਂਪ 5 ਨਵੰਬਰ ਨੂੰ ਸਥਾਨਕ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ, ਆਈ.ਟੀ.ਆਈ. ਬਿਲਡਿੰਗ ਵਿਖੇ ਲਗਾਇਆ ਜਾ ਰਿਹਾ ਹੈ।

Advertisements

ਜਿਲਾ ਰੋਜ਼ਗਾਰ ਅਫ਼ਸਰ ਕਰਮ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅਕਾਲ ਅਕੈਡਮੀ ਇੰਸਟੀਚਿਊਟ ਅਤੇ ਜੀ.ਐਨ.ਏ. ਫਗਵਾੜਾ ਵਲੋਂ ਭਾਗ ਲਿਆ ਜਾਵੇਗਾ ਜਿਸ ਵਿੱਚ ਅਕਾਲ ਅਕੈਡਮੀ ਵਲੋਂ ਵੱਖ-ਵੱਖ ਵਿਸ਼ਿਆਂ ਅੰਗਰੇਜ਼ੀ, ਸੋਸ਼ਲ ਸਾਇੰਸ, ਮਿਊਜ਼ਿਕ ਅਤੇ ਸਾਇੰਸ ਲਈ 12 ਆਸਾਮੀਆਂ ਪੁਰ ਕੀਤੀਆਂ ਜਾਣਗੀਆਂ। ਇਸੇ ਤਰ•ਾਂ ਜੀ.ਐਨ.ਏ. ਵਲੋਂ ਆਈ.ਟੀ.ਆਈ. ਦੀਆਂ ਟਰੇਡਾਂ ਮਕੈਨਿਕ, ਮਸ਼ੀਨਿਸਟ ਅਤੇ ਫਿਟਰ ਲਈ 27 ਆਸਾਮੀਆਂ ਦੇ ਨਾਲ-ਨਾਲ ਮਕੈਨੀਕਲ ਡਿਪਲੋਮਾ ਲਈ 5 ਉਮੀਦਵਾਰਾਂ ਦੀ ਭਰਤੀ ਕੀਤੀ ਜਾਵੇਗੀ। ਉਨ•ਾਂ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਚਾਹਵਾਨ ਉਮੀਦਵਾਰ ਸ਼ਿਰਕਤ ਕਰ ਸਕਦੇ ਹਨ।

ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਕਰਮ ਸਿੰਘ ਨੇ ਦੱਸਿਆ ਕਿ ਇਹ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਲਗਾਇਆ ਜਾਵੇਗਾ ਜਿਸ ਬਾਬਤ ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਫੇਸ ਬੁੱਕ ਪੇਜ ਡੀਬੀਈਈ ਹੁਸ਼ਿਆਰਪੁਰ ਜਾਂ ਹੈਲਪ ਲਾਈਨ ਨੰਬਰ 62801-97708 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here