ਪਾਵਰਕਾਮ ਠੇਕਾ ਕਾਮਿਆਂ ਨੇ ਤਨਖਾਹਾਂ ਨਾ ਮਿਲਣ ਤੇ ਕੀਤਾ ਉਪ ਮੁੱਖ ਇੰਜੀਨੀਅਰ ਦਫਤਰ ਦਾ ਘਿਰਾਵ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪਾਵਰਕਾਮ ਸੀ.ਐਚ.ਬੀ ਠੇਕਾ ਕਾਮਿਆਂ ਵੱਲੋਂ ਤਨਖਾਹਾਂ ਨਾ ਮਿਲਣ ਤੇ ਉਪ ਮੁਖ ਇੰਜਨੀਅਰ ਹੁਸ਼ਿਆਰਪੁਰ ਦੇ ਦਫ਼ਤਰ ਵਿਖੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਉਪ ਮੁਖ ਇੰਜੀਨੀਅਰ ਵਲੋਂ ਅੱਜ 03-11-2020 ਨੂੰ 3 ਵਜੇ ਇੱਕ ਮੀਟਿੰਗ ਕੀਤੀ ਗਈ। ਜਿਸ ਵਿੱਚ ਇਹ ਫੈਸਲ਼ਾ ਲਿਆ ਗਿਆ ਕਿ ਠੇਕੇਦਾਰ ਇੰਦਰਜੀਤ ਬਜਾਜ ਨੇ ਕੰਪਨੀ ਨੂੰ ਲਿਖਤੀ ਰੂਪ ਵਿੱਚ ਦਿੱਤਾ ਕਿ (382) ਕਾਮਿਆਂ ਦੀਆਂ ਤਨਖਾਹਾਂ ਮਹੀਨੇ ਦੀ 10 ਤਰੀਕ ਨੂੰ ਦੇ ਦਿੱਤੀ ਜਾਵੇਗੀ।

Advertisements

ਮੀਟਿੰਗ ਵਿੱਚ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਿਵੀਜ਼ਨ ਹੁਸ਼ਿਆਰਪੁਰ ਦੇ ਪ੍ਰਧਾਨ ਇੰਦਰਪ੍ਰੀਤ ਸਿੰਘ, ਮੀਤ ਪ੍ਰਧਾਨ ਕੁਲਵੀਰ ਸਿੰਘ ਨੇ ਬਿਜਲੀ ਬੋਰਡ ਦੇ ਉਪ ਮੁੱਖ ਇੰਜੀਨੀਅਰ ਦੇ ਨਾਲ ਮੀਟਿੰਗ ਕੀਤੀ। ਕਾਮਿਆਂ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਉਹਨਾਂ ਦੀਆਂ ਮੰਗਾਂ ਨੂੰ ਹਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਉਹਨਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਜਲਦ ਹਲ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ ਅਤੇ ਕਿਹਾ ਕਿ ਕਿਰਤ ਕਮਿਸ਼ਨ ਪੰਜਾਬ ਮੁਹਾਲੀ ਦਫ਼ਤਰ ਅੱਗੇ ਦਿੱਤੇ ਜਾ ਰਹੇ ਧਰਨੇ ਵਿੱਚ ਪਰਿਵਾਰਾਂ ਸਹਿਤ ਸ਼ਾਮਿਲ ਹੋਣਗੇ ਅਤੇ ਲੋੜ ਪੈਣ ਤੇ ਜਥੇਬੰਦੀ ਦੇ ਸੰਘਰਸ਼ਾਂ ਵਿੱਚ ਵੀ ਕਦਮ  ਉਠਾਏ ਜਾਣਗੇ।

LEAVE A REPLY

Please enter your comment!
Please enter your name here