ਜਿਲੇ ਵਿੱਚ ਆਏ 21 ਨਵੇਂ ਕੇਸ, ਕੁੱਲ ਮਰੀਜਾਂ ਦੀ ਗਿਣਤੀ ਹੋਈ 6300

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1323 ਨਵੇਂ ਸੈਂਪਲ ਲੈਣ ਨਾਲ ਅਤੇ 1705 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 21 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 6300 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 162394 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 155628 ਸੈਂਪਲ ਨੈਗਟਿਵ,  ਜਦਕਿ 1589 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 133 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 215 ਹੈ ।

Advertisements

ਐਕਟਿਵ ਕੇਸਾ ਦੀ ਗਿਣਤੀ ਹੈ 219,  ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 5866 ਹਨ । ਸਿਵਲ ਸਰਜਨ  ਡਾ ਜਸਬੀਰ ਸਿੰਘ ਨੇ ਇਹ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 21 ਪਾਜੇਟਿਵ ਕੇਸ ਆਏ ਹਨ। ਹੁਸ਼ਿਆਰਪੁਰ ਸ਼ਹਿਰ 7ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 14 ਪਾਜੇਟਿਵ ਮਰੀਜ ਹਨ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕਰਾਦਿਆਂ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here