ਸਿਉਂਕ ਤੇ ਬੀਜ ਜਨਤ ਬਿਮਾਰੀਆਂ ਦੀ ਰੋਕਥਾਮ ਲਈ ਕਣਕ ਦੇ ਬੀਜ ਨੂੰ ਸੋਧਣਾ ਜ਼ਰੂਰੀ: ਡਾ. ਅਮਰੀਕ

ਪਠਾਨਕੋਟ(ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਹਾੜੀ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਅਨੇਹੜ ਵਿੱਚ ਅਗਾਂਹਵਧੂ ਕਿਸਾਨ ਮੇਹਰ ਸਿੰਘ ਦੇ ਫਾਰਮ ਤੇ ਕਣਕ ਦੇ ਬੀਜ ਸੋਧਣ ਬਾਰੇ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਸੁਦੇਸ਼ ਕੁਮਾਰ ਖੇਤੀਬਾੜੀ ਉਪ ਨਿਰੀਖਕ, ਅਰਮਾਨ ਮਹਾਜਨ ਸਹਾਇਕ ਤਕਨਾਲੋਜੀ ਪ੍ਰਬੰਧਕ (ਆਤਮਾ), ਸ਼ਿਵ ਦਾਸ, ਗੁਰਜੀਤ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ। ਇਸ ਮੌਕੇ ਤੇ ਕਣਕ ਦੇ ਬੀਜ ਨੂੰ ਸਿਉਂਕ ਅਤੇ ਬੀਜ ਜਨਤ ਬਿਮਾਰੀਆਂ ਤੋਂ ਬਚਾਉਣ ਲਈ ਬੀਜ ਦੀ ਸੋਧ ਕਰਵਾ ਕੇ ਪ੍ਰਦਰਸ਼ਤ ਕੀਤਾ ਗਿਆ। ਇਸ ਮੋਕੇ ਤੇ ਕਿਸਾਨਾਂ ਨੂੰ ਜਾਗਰੁਕ ਕਰਦਿਆਂ ਡਾ. ਅਮਰੀਕ ਸਿੰਘ ਵੱਲੋਂ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਸਾਨੂੰ ਖੇਤਾਂ ਵਿੱਚ ਫਸਲਾਂ ਦੀ ਰਹਿੰਦ ਖੁਹੰਦ ਨੂੰ ਅੱਗ ਨਹੀਂ ਲਗਾਉਂਣੀ ਚਾਹੀਦੀ ਇਸ ਨਾਲ ਖੇਤਾਂ ਦੀ ਪੈਦਾਵਾਰ ਵੀ ਪ੍ਰਭਾਵਿਤ ਹੁੰਦੀ ਹੈ।

Advertisements

ਬੀਜ ਸੋਧਣ ਦੀ ਮਹੱਤਤਾ ਬਾਰੇ ਕਿਸਾਨਾਂ ਨੁੰ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਕਣਕ ਦੀਆਂ ਬਹੁਤ ਸਾਰੀਆਂ ਬਿਮਾਰੀਆਂ ਬੀਜ ਰਾਹੀ ਫੈਲਦੀਆਂ ਹਨ,ਜਿਸ ਕਾਰਨ ਫਸਲ ਉੱਪਰ ਬਿਮਾਰੀ ਛੇਤੀ ਆਉਣ ਨਾਲ ਬੀਜ ਦੀ ਪੁੰਗਰਨ ਸ਼ਕਤੀ ਤੇ ਅਸਰ ਪੈਂਦਾ ਅਤੇ ਖੇਤ ਵਿੱਚ ਬੂਟਿਆਂ ਦੀ ਗਿਣਤੀ ਵੀ ਘੱਟ ਜਾਂਦੀ ਹੈ। ਉਹਨਾਂ ਕਿਹਾ ਕਿ ਬੀਜ ਜਨਤ ਬਿਮਾਰੀਆਂ ਤੋਂ ਕਣਕ ਦੀ ਫਸਲ ਨੂੰ ਬਚਾਉਣ ਲਈ ਬਿਜਾਈ ਤੋਂ ਪਹਿਲਾਂ ਬੀਜ ਨੁੰ ਉੱਲੀਨਾਸਕ ਰਸਾਇਣਾਂ ਨਾਲ ਸੋਧ ਲੈਣਾ ਚਾਹੀਦਾ ਹੈ। ਜੇਕਰ ਖੇਤਾਂ ਵਿੱਚ ਸਿਉੰਕ ਦੀ ਸਮੱਸਿਆਂ ਹੈ ਤਾਂ ਸਭ ਤੋਂ ਪਹਿਲਾਂ 160 ਮਿਲੀਲੀਟਰ ਕਲੋਰੋਪਾਈਰੀਫਾਸ 20 ਈ.ਸੀ. ਜਾਂ 80 ਮਿਲੀਲਿਟਰ ਨਿਊਨਿਕਸ 20 (ਇਮਿਡਾਕਲੋਪਰਡਿ +ਹੈਕਸਾਕੋਨਜ਼ੋਲ) ਫਿਪਰੋਨਿਲ 5% ਐਸ ਸੀ ਨੂੰ ਇੱਕ ਲਿਟਰ ਪਾਣੀ ਵਿੱਚ ਘੋਲ ਕੇ 40 ਕਿਲੋ ਬੀਜ ਦੀ ਪੱਕੇ ਫਰਸ਼, ਤਰਪਾਲ ਜਾਂ ਪਲਾਸਟਿਕ ਦੀ ਸ਼ੀਟ ਤੇ ਪਤਲੀ ਤਹਿ ਵਿਛਾ ਕੇ ਛਿੜਕਾ ਕਰਕੇ ਸੁਕਾ ਲਉ। ਉਹਨਾਂ ਕਿਹਾ ਕਿ ਨਿਊਨਿਕਸ 20 (ਇਮਿਡਾਕਲੋਪਰਡਿ+ਹੈਕਸਾਕੋਨਜ਼ੋਲ) ਨਾਲ ਸੋਧੇ ਬੀਜ ਵਾਲੀ ਫਸਲ ਨੂੰ ਕਾਂਗਿਆਰੀ ਵੀ ਨਹੀਂ ਲੱਗਦੀ। ਉਹਨਾਂ ਕਿਹਾ ਕਿ ਬੀਜ ਨੂੰ ਸੁਕਾਉਣ ਤੋਂ ਬਾਅਦ ਕਣਕ ਰੈਕਸਲ ਈਜ਼ੀ/ਓਰੀਅਸ 6 ਐਫ ਐਸ (ਟੈਬੂਕੋਨਾਜ਼ੋਲ) 13 ਮਿਲੀ ਲਿਟਰ ਪ੍ਰਤੀ 40 ਕਿਲੋ ਬੀਜ (13ਮਿ.ਲਿ.ਦਵਾਈ ਨੂੰ 400 ਮਿ.ਲਿ. ਪਾਣੀ ਵਿੱਚ ਘੋਲ ਕੇ40 ਕਿਲੋ ਬੀਜ ਨੂੰ ਲਗਾਉ) ਜਾਂ ਵੀਟਾਵੈਕਸ ਪਾਵਰ 75 ਡਬਲਿਯੂ ਐਸ(ਕਾਰਬੋਕਸਨ+ਟੈਟਰਾਮੀਥਾਈਲ ਥਾਈਯੂਰਮ ਡਾਈਸਲਫਾਈਡ) 120 ਗ੍ਰਾਮ ਜਾਂ ਵੀਟਾਵੈਕਸ 75 ਡਬਲਿਯੂ.ਪੀ (ਕਾਰਬੋਕਸਿਨ) 80 ਗ੍ਰਾਮ ਜਾਂ ਸੀਡੈਕਸ 2 ਡੀ ਐਸ/ਐਕਸਜ਼ੋਲ 2 ਡੀ ਐਸ(ਟੈਬੂਕੋਨਾਜ਼ੋਲ) 40 ਗ੍ਰਾਮ ਪ੍ਰਤੀ 40 ਕਿਲੋ ਬੀਜ ਦੇ ਹਿਸਾਬ ਨਾਲ ਸੋਧ ਲਵੋ।

ਉਹਨਾਂ ਕਿਹਾ ਕਿ ਬੀਜ ਸੋਧਕ ਡਰੰਮ ਵਿੱਚ ਸਮਰੱਥਾ ਅਨੁਸਾਰ ਬੀਜ ਪਾ ਕੇ ਸਿਫਾਰਸ਼ ਕੀਤੀ ਮਾਤਰਾ ਵਿੱਚ ਦਵਾਈ ਚੰਗੀ ਤਰਾਂ ਰਲਾ ਦੇਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸ ਤਰਾਂ ਕਰਨ ਨਾਲ ਝੂਠੀ ਕਾਂਗਿਆਂਰੀ ਦੀ ਰੋਕਥਾਮ ਹੋ ਜਾਵੇਗੀ। ਉਹਨਾਂ ਕਿਹਾ ਕਿ ਬੀਜ ਦੀ ਸੋਧ ਬਿਜਾਈ ਤੋਂ ਕਦੇ ਵੀ ਇੱਕ ਮਹੀਨੇ ਤੋਂ ਪਹਿਲਾਂ ਨਾ ਕਰੋ, ਅਜਿਹਾ ਕਰਨ ਨਾਲ ਬੀਜ ਦੀ ਉਗਣ ਸ਼ਕਤੀ ਤੇ ਬੁਰਾ ਪ੍ਰਭਾਵ ਨਹੀਂ ਪੈਂਦਾ। ਡਾ. ਮਨਦੀਪ ਕੌਰ ਨੇ ਕਿਹਾ ਕਿ ਅੱਧੀ ਯੂਰੀਆ, ਸਾਰੀ ਡਾਇਆ ਅਤੇ ਪੋਟਾਸ਼ ਕਣਕ ਦੀ ਬਿਜਾਈ ਸਮੇਂ ਪਾ ਦੇਣੀ ਚਾਹੀਦੀ ਹੈ ਅਤੇ ਬਾਕੀ ਯੂਰੀਆ ਦੋ ਬਰਾਬਰ ਕਿਸ਼ਤਾਂ ਵਿਚ ਪਹਿਲੇ ਅਤੇ ਦੂਜੇ ਪਾਣੀ ਤੋਂ 7 ਦਿਨ ਪਹਿਲਾਂ ਜਾਂ 5 ਦਿਨ ਬਾਅਦ ਪਾ ਦਿਉ। ਉਹਨਾਂ ਕਿਹਾ ਕਿ ਜੇਕਰ 55 ਕਿਲੋ ਡਾਇਆ ਪ੍ਰਤੀ ਏਕੜ ਪਾਈ ਗਈ ਹੈ ਤਾਂ ਪ੍ਰਤੀ ਏਕੜ 20 ਕਿਲੋ ਯੂਰੀਆ ਪ੍ਰਤੀ ਏਕੜ ਘਟਾ ਦੇਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਯੂਰੀਆ ਖਾਦ ਪਾਣੀ ਲਾਉਣ ਤੋਂ ਪਹਿਲਾਂ ਪਾਈ ਜਾਵੇ ਤਾਂ ਅਸਰ ਜਲਦੀ ਅਤੇ ਵੱਧ ਕਰਦੀ ਹੈ।

LEAVE A REPLY

Please enter your comment!
Please enter your name here