ਜਿਲੇ ਵਿੱਚ ਆਏ 28 ਨਵੇਂ ਪਾਜੇਟਿਵ ਕੇਸ, 1 ਦੀ ਮੋਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1304 ਨਵੇ ਸੈਂਪਲ ਲੈਣ ਨਾਲ ਅਤੇ 1512 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 28 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 6328 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 163698 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ  157122 ਸੈਂਪਲ ਨੈਗਟਿਵ,  ਜਦ ਕਿ 1381 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 133 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 216 ਹੈ । ਐਕਟਿਵ ਕੇਸਾ ਦੀ ਗਿਣਤੀ ਹੈ 209,  ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 5903 ਹਨ  ।

Advertisements

ਸਿਵਲ ਸਰਜਨ  ਡਾ ਜਸਬੀਰ ਸਿੰਘ ਨੇ ਇਹ ਦੱਸਿਆ ਕਿ ਅੱਜ ਜਿਲਾ ਹੁਸ਼ਿਆਰਪੁਰ ਵਿੱਚ 28  ਪਾਜੇਟਿਵ ਕੇਸ ਆਏ ਹਨ। ਹੁਸ਼ਿਆਰਪੁਰ ਸ਼ਹਿਰ 5 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 23 ਪਾਜੇਟਵ ਮਰੀਜ ਹਨ  ।(1) 52 ਸਾਲਾ ਵਿਆਕਤੀ ਵਾਸੀ ਫਹਿਤੋਵਾਲ ਮੁਕੇਰੀਆਂ ਦੀ ਮੌਤ ਐਮ. ਐਚ. ਜਲੰਧਰ ।  ਸਿਵਲ ਸਰਜਨ ਨੇ ਲੋਕਾ ਨੂੰ ਅਪੀਲ ਕਰਾਦਿਆਂ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here