ਘਰ-ਘਰ ਰੋਜਗਾਰ ਮਿਸ਼ਨ ਤਹਿਤ ਵੱਖ-ਵੱਖ ਬਲਾਕ ਪੱਧਰ ਤੇ ਲਗਾਏ ਜਾਣਗੇ ਰੋਜਗਾਰ ਲੋਨ ਮੇਲੇ: ਗੁਰਮੇਲ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਤਹਿਤ ਜਿਲਾ ਪਠਾਨਕੋਟ ਵਿੱਚ ਨਵੰਬਰ ਮਹੀਨੇ ਦੋਰਾਨ ਵੱਖ-ਵੱਖ ਬਲਾਕਾਂ ਵਿੱਚ ਰੋਜਗਾਰ ਲੋਨ ਮੇਲੇ ਆਯੋਜਿਤ ਕੀਤੇ ਜਾਣਗੇ। ਇਹ ਪ੍ਰਗਟਾਵਾ ਗੁਰਮੇਲ ਸਿੰਘ ਜਿਲਾ ਰੋਜਗਾਰ ਜਨਰੇਸਨ ਅਤੇ ਟ੍ਰੇਨਿੰਗ ਅਫਸਰ ਪਠਾਨਕੋਟ ਨੇ ਕੀਤਾ। ਉਹਨਾਂ ਦੱਸਿਆ ਕਿ ਨਵੰਬਰ ਮਹੀਨੇ ਦੌਰਾਨ ਮਿਤੀ 06/11/2020 ਨੂੰ ਬੀ.ਡੀ.ਪੀ.ਓ ਦਫਤਰ ਬਮਿਆਲ, ਮਿਤੀ 10/11/2020 ਨੂੰ ਬੀ.ਡੀ.ਪੀ.ਓ ਦਫਤਰ ਨਰੋਟ ਜੈਮਲ ਸਿੰਘ, ਮਿਤੀ 12/11/2020 ਨੂੰ ਬੀ.ਡੀ.ਪੀ.ਓ ਦਫਤਰ ਘਰੋਟਾ, ਮਿਤੀ 17/11/2020 ਨੂੰ ਬੀ.ਡੀ.ਪੀ.ਓ ਦਫਤਰ ਸੁਜਾਨਪੁਰ ਅਤੇ ਮਿਤੀ 19/11/2020 ਨੂੰ ਬੀ.ਡੀ.ਪੀ.ਓ ਦਫਤਰ ਧਾਰਕਲਾਂ ਵਿਖੇ ਰੋਜਗਾਰ/ਲੋਨ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ।

Advertisements

ਉਹਨਾਂ ਦੱਸਿਆ ਗਿਆ ਕਿ ਇਨਾਂ ਰੋਜਗਾਰ ਮੇਲਿਆਂ ਦੌਰਾਨ ਵੱਖ-ਵੱਖ ਨਿਯੋਜਕਾਂ ਦੁਆਰਾ ਬੇ-ਰੋਜਗਾਰ ਪ੍ਰਾਰਥੀਆਂ ਦੀ ਪਲੇਸਮੈਂਟ ਕੀਤੀ ਜਾਵੇਗੀ। ਇਹ ਰੋਜਗਾਰ ਮੇਲੇ ਸਵੇਰੇ 10:30 ਵਜੇ ਸੁਰੂ ਹੋਣਗੇ। ਜਿਹੜੇ ਬੇ-ਰੋਜਗਾਰ ਪ੍ਰਾਰਥੀ ਸਵੈ ਰੋਜਗਾਰ ਸਕੀਮਾਂ ਤਹਿਤ ਆਪਣਾ ਕਾਰੋਬਾਰ ਸੁਰੂ ਕਰਨ ਦੇ ਚਾਹਵਾਨ ਹਨ ਉਹ ਰੋਜਗਾਰ ਬਿਊਰੋ ਪਠਾਨਕੋਟ ਵਲੋਂ ਤਿਆਰ ਕੀਤੇ ਗੂਗਲ ਲਿੰਕ https://bit.ly/selfemploymentformptk ਰਾਹੀਂ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਦੇ ਹੈਲਪਲਾਈਨ ਨੰਬਰ 7657825214 ਜਾਂ ਹੈਲਪ ਲਾਈਨ ਈ ਮੇਲ ਆਈ ਡੀ: dbeeptkhelpline0gmail.com ਰਾਹੀਂ ਸਪੰਰਕ ਕਰ ਸਕਦੇ ਹਨ। ਨੌਕਰੀ ਦੇ ਚਾਹਵਾਨ ਪ੍ਰਾਰਥੀ ਅਤੇ ਸਵੈ-ਰੋਜਗਾਰ ਸਕੀਮਾਂ ਤਹਿਤ ਲੋਨ ਲੈਣ ਦੇ ਚਾਹਵਾਨ ਪ੍ਰਾਰਥੀ ਇਨਾਂ ਰੋਜਗਾਰ ਮੇਲਿਆਂ ਤੋਂ ਫਾਇਦਾ ਉਠਾ ਸਕਦੇ ਹਨ।   

LEAVE A REPLY

Please enter your comment!
Please enter your name here