ਆਸ ਕਿਰਨ ਡਰੱਗ ਕਾਊੰਸਲਿੰਗ ਕੇਂਦਰ ਨੇ ਕੋਵਿਡ-19 ਤੇ ਨਸ਼ਿਆਂ ਦੀ ਵਰਤੋਂ ਵਿੱਰੁਧ ਕਰਵਾਇਆ ਸੈਮੀਨਾਰ

ਹੁਸ਼ਿਆਰਪੁਰ (ਦ ਸਟੈਲਲ ਨਿਊਜ਼)। ਨਿਰੋਲ ਧਾਰਮਿਕ ਅਤੇ ਸਮਾਜ ਸੇਵੀ ਕਾਰਜਾਂ ਲਈ ਯਤਨਸ਼ੀਲ ਜਥੇਬੰਦੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸੰਨ ਈਸਵੀ 2001 ਤੋਂ ਹੁਸ਼ਿਆਰਪੁਰ ਵਿਖੇ ਸਫਲਤਾ ਪੂਰਵਕ ਚਲਾਏ ਜਾ ਰਹੇ ਆਸ ਕਿਰਨ ਡਰੱਗ ਕਾਊੰਸਲਿੰਗ ਅਤੇ ਮੁੜ ਵਸੇਬਾ ਕੇਂਦਰ ਵਿਖੇ ਸਰਕਾਰੀ ਡਰੱਗ ਕਾਊੰਸਲਿੰਗ ਅਤੇ ਮੁੜ ਵਸੇਬਾ ਕੇਂਦਰ ਫਤਿਹਗੜ, ਹੁਸ਼ਿਆਰਪੁਰ ਵਲੋਂ ਕੋਵਿਡ-19 ਅਤੇ ਨਸ਼ਿਆਂ ਦੀ ਵਰਤੋਂ ਵਿਰੋਧੀ ਇੱਕ ਸੈਮੀਨਾਰ ਦਾ ਆਯੋਜਨ ਕਰਵਾਇਆ ਗਿਆ।

Advertisements

ਇਸ ਸਮੇਂ ਮੈਨੇਜਰ ਮੈਡਮ ਨਿਸ਼ਾ ਰਾਣੀ, ਕਾਊੰਸਲਰ ਚੰਦਨ, ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਹਰਵਿੰਦਰ ਸਿੰਘ ਨੰਗਲ ਈਸ਼ਰ, ਅਮਰੀਕ ਸਿੰਘ ਕਬੀਰਪੁਰ, ਬਹਾਦਰ ਸਿੰਘ ਸਿੱਧੂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਤੇ ਗੁਰਪ੍ਰੀਤ ਸਿੰਘ, ਏਕਮਜੋਤ ਸਿੰਘ ਸੇਖੋਂ, ਸੁਖਵਿੰਦਰ ਸਿੰਘ, ਬਲਜੀਤ ਸਿੰਘ ਵੀ ਹਾਜ਼ਰ ਸਨ। ਅੰਤ ਵਿੱਚ ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਹਰਵਿੰਦਰ ਸਿੰਘ ਨੰਗਲ ਈਸ਼ਰ ਵਲੋਂ ਬਾਹਰੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਉਹਨਾਂ ਨੂੰ ਕੇਂਦਰ ਵਲੋਂ ਯਾਦ ਚਿੰਨ ਵੀ ਭੇਂਟ ਕੀਤੇ ਗਏ।

LEAVE A REPLY

Please enter your comment!
Please enter your name here