ਜ਼ਿਲੇ ‘ਚ 16 ਨਵੰਬਰ ਤੋਂ ਕਾਲਜ ਤੇ ਯੂਨੀਵਰਸਿਟੀਆਂ ਖੋਲਣ ਦੇ ਹੁਕਮ ਜਾਰੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਉਚੇਰੀ ਸਿੱਖਿਆ ਸੰਸਥਾਵਾਂ, ਮੈਡੀਕਲ ਸਿੱਖਿਆ ਤੇ ਖੋਜ ਅਤੇ ਤਕਨੀਕੀ ਸਿੱਖਿਆ ਸੰਸਥਾਵਾਂ ਸਮੇਤ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ 16 ਨਵੰਬਰ ਤੋਂ ਖੋਲਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 16 ਨਵੰਬਰ ਤੋਂ ਕਾਲਜ ਅਤੇ ਯੂਨੀਵਰਸਿਟੀਆਂ ਖੋਲਣ ਦੇ ਹੁਕਮਾਂ ਦੀ ਲਗਾਤਾਰਤਾ ਵਿੱਚ ਹੁਸ਼ਿਆਰਪੁਰ ਜ਼ਿਲੇ ਵਿੱਚ ਇਹ ਧਾਰਾ 144 ਤਹਿਤ ਜਾਰੀ ਕੀਤੇ ਗਏ ਹਨ।

Advertisements

ਉਹਨਾਂ ਦੱਸਿਆ ਕਿ ਇਹ ਸਾਰੇ ਸੰਸਥਾਨ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਸਮੇਂ-ਸਮੇਂ ਸਿਰ ਜਾਰੀ ਕੀਤੀਆਂ ਗਈਆਂ ਸਿਹਤ ਸਲਾਹਕਾਰੀਆਂ ਦੀ ਪਾਲਣਾ ਨੂੰ ਪੂਰੀ ਤਰਾਂ ਅਮਲ ਵਿੱਚ ਲਿਆਉਣਗੇ। ਹੁਕਮਾਂ ਅਨੁਸਾਰ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਆਖਰੀ ਸਾਲ ਦੇ ਵਿਦਿਆਰਥੀਆਂ ਦੀਆਂ ਜਮਾਤਾਂ 9 ਨਵੰਬਰ ਤੋਂ ਲੱਗਣਗੀਆਂ। ਸਾਰੇ ਅਦਾਰਿਆਂ ਨੂੰ ਵੱਖ-ਵੱਖ ਪ੍ਰਸ਼ਾਸਨਿਕ ਵਿਭਾਗਾਂ ਵਲੋਂ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜਾਰੀ ਸਲਾਹਕਾਰੀਆਂ ਨੂੰ 9 ਨਵੰਬਰ ਤੋਂ ਹੀ ਲਾਗੂ ਕਰਨ ਦੀ ਤਾਕੀਦ ਕੀਤੀ ਗਈ ਹੈ।

LEAVE A REPLY

Please enter your comment!
Please enter your name here