ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਕੀਤਾ ਜਾਗਰੂਕ

ਪਠਾਨਕੋਟ(ਦ ਸਟੈਲਰ ਨਿਊਜ਼)। ਕੋਵਿਡ-19 ਦੇ ਚਲਦਿਆਂ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪਠਾਨਕੋਟ ਵੱਲੋਂ ਕਰੋਨਾ ਮਹਾਂਮਾਰੀ  ਨਾਲ ਸਬੰਧਤ ਜਾਗਰੂਕਤਾ ਪ੍ਰੋਗਰਾਮ ਸੰਬੰਧੀ ਪਿੰਡ ਫੰਗੜੀਆਂ ਵਿਖੇ ਗ੍ਰਾਮ ਸਭਾ ਦੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਹੋਰਨਾ ਤੋਂ ਇਲਾਵਾ ਬਲਾਕ ਕੋਆਰਡੀਨੇਟਰ ਭੁਪਿੰਦਰ ਦੇ ਨਾਲ ਡੀ.ਐਲ.ਸੀ ਮਨਿੰਦਰ ਕੌਰ ਦੁਆਰਾ ਪਿੰਡ ਫੰਗੜੀਆਂ ਵਿੱਚ ਜਾਗਰੁਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੋਕੇ ਤੇ ਹੋਰਨਾ ਤੋਂ ਇਲਾਵਾ ਮਾਸਟਰ ਪ੍ਰੇਰਕ ਪਰਵੀਨ ਕੁਮਾਰੀ ਵੀ ਹਾਜ਼ਰ ਸਨ। ਜਾਣਕਾਰੀ ਦਿੰਦਿਆਂ ਡੀ.ਐਲ.ਸੀ ਮਨਿੰਦਰ ਕੌਰ ਨੇ ਪਿੰਡ ਵਾਸੀਆਂ ਨੂੰ ਦੱਸਿਆ ਕਿ ਕਰੋਨਾ ਮਹਾਂਮਾਰੀ ਜਿਸ ਵਿੱਚ ਅਸੀਂ ਸਾਰੇ ਲੰਘ ਰਹੇ ਹਾਂ, ਇਸ ਸਮੇਂ ਸਾਨੂੰ ਸਾਰਿਆਂ ਨੂੰ ਬਹੁਤ ਹੀ ਸਾਵਧਾਨੀ ਰੱਖਣ ਦੀ ਲੋੜ ਹੈ।

Advertisements

ਉਹਨਾਂ ਕਿਹਾ ਕਿ ਅਗਰ ਅਸੀਂ ਚਾਹੁੰਦੇ ਹਾਂ ਕਿ ਪਹਿਲਾ ਵਾਲੀ ਸਥਿਤੀ ਜਿਲਾ ਪਠਾਨਕੋਟ ਵਿੱਚ ਪੈਦਾ ਨਾ ਹੋਵੇ ਤਾਂ ਸਾਨੂੰ ਜਾਗਰੁਕ ਹੋਣਾ ਪਵੇਗਾ। ਉਹਨਾਂ ਇਸ ਮੋਕੇ ਤੇ ਪੰਜਾਬ ਸਰਕਾਰ ਦੇ ਚਲਾਏ ਜਾ ਰਹੇ ਮਿਸ਼ਨ ਫਤਿਹ ਸਬੰਧੀ ਜਾਗਰੁਕ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਾਸਕ ਪਾ ਕੇ ਰੱਖਣਾ ਚਾਹੀਦਾ ਹੈ ਭੀੜ ਵਾਲੇ ਸਥਾਨਾਂ ਤੇ ਜਾਣ ਤੋਂ ਗੁਰੇਜ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਸਮਾਜਿੱਕ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਅਤੇ ਅਪਣੇ ਹੱਥਾਂ ਨੂੰ ਵਾਰ ਵਾਰ ਸਾਬਣ ਨਾਲ ਧੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅਗਰ ਅਸੀਂ ਜਾਗਰੁਕ ਹੋਵਾਂਗੇ ਤਾਂ ਹੀ ਅਸੀਂ ਜਿਲਾ ਪਠਾਨਕੋਟ ਨੂੰ ਕਰੋਨਾ ਮੁਕਤ ਬਣਾ ਸਕਾਂਗੇ। ਉਹਨਾਂ ਕਿਹਾ ਕਿ ਆਓ ਸਾਰੇ ਮਿਲ ਕੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕਰੀਏ ਅਤੇ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੀਏ।

LEAVE A REPLY

Please enter your comment!
Please enter your name here