ਮੁੱਖ ਮੰਤਰੀ ਦੀ ਅਗਵਾਈ ਹੇਠ ਜਿਲਾ ਪਠਾਨਕੋਟ ਦੇ 45 ਸਮਾਰਟ ਸਕੂਲ ਲੋਕ ਅਰਪਿਤ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਿੱਖਿਆ ਵਿਭਾਗ ਵੱਲੋਂ ਸਮੇਂ ਦੇ ਹਾਣ ਦੇ ਬਣਾਉਣ ਲਈ ਚਲਾਈ ਗਈ ਸਿੱਖਿਆ ਸੁਧਾਰ ਲਹਿਰ ਤਹਿਤ ਜਿਲੇ ਵਿਚ ਬਣਾਏ ਗਏ 45 ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਤਿਆਰ ਕਰਕੇ ਅੱਜ ਲੋਕ ਅਰਪਿਤ ਕਰ ਦਿੱਤਾ ਗਿਆ। ਮੁਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੌਕੇ ਵੀਡੀਓ ਕਾਨਫਰੰਸ ਰਾਹੀਂ ਇਹ ਰਸਮ ਅਦਾ ਕੀਤੀ।

Advertisements

ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਹੋਏ ਇਸ ਵਰਚੁਅਲ ਸਮਾਗਮ ਵਿੱਚ ਜਿਲਾ ਪਠਾਨਕੋਟ ਵਿਖੇ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਦੀ ਅਗਵਾਈ ਵਿੱਚ ਵਰਚੁਅਲ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਅਤੇ ਜੋਗਿੰਦਰ ਪਾਲ ਵਿਧਾਇਕ ਹਲਕਾ ਪਠਾਨਕੋਟ ਅਤੇ ਅਸੀਸ ਵਿੱਜ ਵਿਸ਼ੇਸ ਤੋਰ ਤੇ ਹਾਜ਼ਰ ਹੋਏ। ਇਸ ਤੋਂ ਇਲਾਵਾ ਸਮਾਗਮ ਵਿੱਚ ਸਰਵਸ੍ਰੀ ਅਨਿਲ ਦਾਰਾ ਚੇਅਰਮੈਨ ਜਿਲਾ ਪਲਾਨਿੰਗ ਬੋਰਡ ਪਠਾਨਕੋਟ, ਸੰਜੀਵ ਬੈਂਸ ਜਿਲ•ਾ ਪ੍ਰਧਾਨ ਕਾਂਗਰਸ ਕਮੇਟੀ ਪਠਾਨਕੋਟ, ਜਗਜੀਤ ਸਿੰਘ ਜਿਲਾ ਸਿੱਖਿਆ ਅਧਿਕਾਰੀ(ਸੈਕੰਡਰੀ), ਬਲਦੇਵ ਰਾਜ ਜਿਲਾ ਸਿੱਖਿਆ ਅਧਿਕਾਰੀ (ਐਲੀਮੈਂਟਰੀ), ਰਾਜੇਸਵਰ ਸਲਾਰੀਆਂ ਡਿਪਟੀ ਡੀ.ਈ.ਓ. ਸੈਕੰਡਰੀ, ਰਮੇਸ ਲਾਲ ਠਾਕੁਰ ਡਿਪਟੀ ਡੀ.ਈ.ਓ. ਐਲੀਮੇਂਟਰੀ, ਰਾਮ ਲੁਭਾਇਆ ਸੁਚਨਾ ਤੇ ਲੋਕ ਸੰਪਰਕ ਅਫਸ਼ਰ ਪਠਾਨਕੋਟ, ਬਲਕਾਰ ਅੱਤਰੀ ਜਿਲਾ ਮੀਡਿਆ ਕੋਆਰਡੀਨੇਟਰ , ਮੁਨੀਸ ਗੁਪਤਾ, ਵਨੀਤ ਮਹਾਜਨ, ਸੰਜੀਵ ਮਨੀ , ਰਾਜੇਸ ਕੁਮਾਰ, ਅਤੇ ਹੋਰ ਪਾਰਟੀ ਦੇ ਸੀਨੀਅਰ ਆਗੂ ਹਾਜ਼ਰ ਸਨ।

ਸਥਾਨਕ ਜਿਲ੍ਰਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਆਯੋਜਿਤ ਜਿਲਾ ਪੱਧਰੀ ਵਰਚੁਅਲ ਸਮਾਗਮ ਵਿੱਚ ਸੰਬੋਧਨ ਕਰਦੇ ਹੋਏ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਕਿਹਾ ਕਿ ਅੱਜ ਦੇ ਦਿਨ ਸਿੱਖਿਆ ਵਿਭਾਗ ਨੂੰ ਬਹੁਤ ਬਹੁਤ ਵਧਾਈ ਹੈ ਕਿ ਜਿਲਾ ਪਠਾਨਕੋਟ ਦੇ 45 ਸਕੂਲ ਨੂੰ ਸਮਾਰਟ ਸਕੂਲ ਬਣਾਇਆ ਗਿਆ ਹੈ। ਉਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਜਿਲਾ ਪਠਾਨਕੋਟ ਦੇ 45 ਸਕੂਲਾਂ ਵਿਚ ਆਨਲਾਈਨ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਦੇ ਮਾਪਿਆਂ, ਪੰਚਾਇਤਾਂ ਤੇ ਸਕੂਲ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕੀਤਾ ਗਿਆ। ਇਸ ਦੇ ਨਾਲ ਹੀ ਜਿਲ•ੇ ਦੇ 45 ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਲੋਕ ਅਰਪਣ ਕੀਤਾ ਗਿਆ ਹੈ, ਜੋ ਕਿ ਬੜੀ ਤਸੱਲੀ ਅਤੇ ਖੁਸ਼ੀ ਵਾਲੀ ਗੱਲ ਹੈ। ਉਨਾਂ ਪੰਜਾਬੀ ਸਪਤਾਹ ਦੀ ਸਮਾਪਤੀ ਮੌਕੇ ਕਰਵਾਏ ਇਸ ਸਮਾਗਮ ਵਿਚ ਅਧਿਆਪਕਾਂ ਨੂੰ ਮਾਂ ਬੋਲੀ ਅਤੇ ਪੰਜਾਬੀ ਸਭਿਆਚਾਰ ਦੇ ਅਮੀਰ ਵਿਰਸੇ ਨੂੰ ਬੱਚਿਆਂ ਵਿਚ ਪ੍ਰਫੁਲਿਤ ਕਰਨ ਉਤੇ ਜ਼ੋਰ ਦਿੰਦੇ ਕਿਹਾ ਕਿ ਤੁਹਾਡੀ ਮਿਹਨਤ ਨਾਲ ਹੀ ਸਾਡੀ ਬੋਲੀ ਅਤੇ ਵਿਰਸਾ ਖੁਸ਼ਹਾਲ ਹੋ ਸਕਦੇ ਹਨ।

ਅੱਜ ਦੇ ਇਸ ਸਮਾਰੋਹ ਦੋਰਾਨ ਜਿਲਾ ਪਠਾਨਕੋਟ ਦੇ 7 ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਟੈਬਲੈੱਟ ਪ੍ਰਦਾਨ ਕੀਤੇ ਗਏ। ਇਸ ਮੋਕੇ ਤੇ ਜਗਜੀਤ ਸਿੰਘ ਜਿਲਾ ਸਿੱਖਿਆ ਅਧਿਕਾਰੀ(ਸੈਕੰਡਰੀ) ਅਤੇ ਬਲਦੇਵ ਰਾਜ ਜਿਲਾ ਸਿੱਖਿਆ ਅਧਿਕਾਰੀ (ਐਲੀਮੈਂਟਰੀ) ਵੱਲੋਂ ਵੀ ਅੱਜ ਸਮਾਰਟ ਸਕੂਲ ਲੋਕ ਅ੍ਰਪਿਤ ਕੀਤੇ ਜਾਣ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਅੱਜ ਦੇ ਸਮੇਂ ਵਿੱਚ ਸਰਕਾਰ ਦੇ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਵਿੱਚ ਹਰ ਤਰਾਂ ਦੀ ਆਧੁਨਿਕ ਸੁਵਿਧਾਵਾਂ ਮੁਹੇਈਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸੰਖਿਆ ਵਿੱਚ ਵੀ ਵਾਧਾ ਹੋਇਆ ਹੈ।

LEAVE A REPLY

Please enter your comment!
Please enter your name here