ਪੰਜਾਬੀਆਂ ਦੀਆਂ ਕੁਰਬਾਨੀਆਂ ਨੂੰ ਨਜ਼ਰਅੰਦਾਜ ਕਰ ਰਹੇ ਮੋਦੀ: ਹਰਜਿੰਦਰ ਕੌਰ

ਮਾਹਿਲਪੁਰ (ਦ ਸਟੈਲਰ ਨਿਊਜ਼)। ਬੀਤੇ ਦਿਨੀਂ ਪੰਜਾਬ ਦੇ ਮੁਖਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਲੀ ਵਿੱਚ ਜਾ ਕੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਹੱਕਾ ਲਈ ਲਲਕਾਰਨਾ ਦਲੇਰਾਨਾ ਕਦਮ ਹੈ। ਜਿਸ ਲਈ ਕੈਪਟਨ ਅਮਰਿੰਦਰ ਸਿੰਘ ਸਣੇ ਧਰਨੇ ਵਿੱਚ ਸ਼ਾਮਿਲ ਹੋਏ। ਵੱਖੋ ਵੱਖ ਪਾਰਟੀਆਂ ਦੇ ਸਮੂਹ ਵਿਧਾਇਕ ਵਧਾਈ ਦੇ ਪਾਤਰ ਹਨ। ਇਹ ਵਿਚਾਰ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਹਰਜਿੰਦਰ ਕੌਰ ਚੱਬੇਵਾਲ ਨੇ ਅਪਣੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਹਨਾਂ ਕਿਹਾ ਕਿ ਕੈਪਟਨ ਸਾਹਿਬ ਕਿਸਾਨਾਂ ਦੇ ਹੱਕਾ ਦੀ ਇਹ ਲੜਾਈ ਬਿਨਾਂ ਕੋਈ ਨਫਾ ਨੁਕਸਾਨ ਸੋਚਦਿਆਂ ਹਰ ਪੱਧਰ ਤੇ ਲੜ ਰਹੇ ਹਨ।

Advertisements

ਦੂਜੇ ਪਾਸੇ ਅਪਣੇ ਆਪ ਨੂੰ ਕਿਸਾਨ ਹਿਤੈਸ਼ੀ ਅਖਵਾਉਂਦੇ ਅਕਾਲੀ ਅਤੇ ਆਪ ਪੰਜਾਬ ਦੀ ਕੇਂਦਰ ਸਰਕਾਰ ਨਾਲ ਚਲ ਰਹੀ ਇਸ ਆਰ ਪਾਰ ਦੀ ਲੜਾਈ ਵਿੱਚ ਪਿੱਠ ਦਿਖਾ ਕੇ ਭੱਜ ਗਏ ਹਨ ।ਹਰਜਿੰਦਰ ਕੌਰ ਚੱਬੇਵਾਲ ਨੇ ਅਕਾਲੀਆਂ ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਅੱਜ ਵੀ ਇਹ ਕਿਸਾਨਾਂ ਦਾ ਸਾਥ ਨਾ ਦੇ ਕੇ ਭਾਜਪਾ ਨਾਲ ਮਿੱਤਰਤਾ ਨਿਭਾ ਰਹੇ ਹਨ। ਇਸ ਮੌਕੇ ਤੇ ਸਰਪੰਚ ਹਰਜਿੰਦਰ ਕੌਰ ਨੇ ਕੇਂਦਰ ਸਰਕਾਰ ਤੇ ਹਮਲਾ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੂਬੇ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ ਜੋ ਜਾਣਬੁੱਝ ਕੇ ਟਕਰਾਅ ਦੇ ਹਾਲਾਤ ਪੈਦਾ ਕਰ ਰਹੇ ਹਨ। ਯੂਥ ਕਾਂਗਰਸ ਦੀ ਮਹਿਲਾ ਆਗੂ ਨੇ ਦੇਸ਼ ਦੇ ਰਾਸ਼ਟਰਪਤੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਸਣੇ ਸੂਬੇ ਦੇ ਸਮੂਹ ਵਿਧਾਇਕਾਂ ਨੂੰ ਸਮਾਂ ਨਾ ਦੇਣ ਦੀ ਵੀ ਨਿਖੇਧੀ ਕੀਤੀ।

ਉਨਾਂ ਕਿਹਾ ਕਿ ਪੰਜਾਬ ਨੇ ਦੇਸ਼ ਦੀ ਅਜ਼ਾਦੀ ਤੋਂ ਲੈ ਕੇ ਹਰ ਖੇਤਰ ਵਿੱਚ ਵੱਡਾ ਯੋਗਦਾਨ ਪਾਇਆ ਹੈ ਪੰਜਾਬ ਨਾਲ ਕੇਂਦਰ ਸਰਕਾਰ ਅਤੇ ਖਾਸ ਕਰਕੇ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਵੱਲੋ ਮਤਰੇਈ ਮਾਂ ਵਾਲਾ ਸਲੂਕ ਕਰਨਾ ਅਤਿ ਨਿੰਦਣ ਯੋਗ ਹੈ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇੱਕ ਦਲੇਰ ਫੌਜੀ ਹਨ ਜੋ ਕਿਸਾਨਾਂ ਨੂੰ ਇਨਸਾਫ ਦਿਵਾ ਕੇ ਹੀ ਦਮ ਲੈਣਗੇ ਇਸ ਮੌਕੇ ਸਰਪੰਚ ਹਰਜਿੰਦਰ ਕੌਰ ਚੱਬੇਵਾਲ ਨਾਲ ਹੋਰ ਵੀ ਯੂਥ ਕਾਂਗਰਸੀ ਹਾਜ਼ਰ ਸਨ।

LEAVE A REPLY

Please enter your comment!
Please enter your name here