ਜਿਲੇ ਵਿੱਚ 34 ਨਵੇਂ ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 6391

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 739 ਨਵੇਂ ਸੈਂਪਲ ਲੈਣ ਨਾਲ ਅਤੇ 1258 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ 19 ਨਵੇ 34 ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 6391 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 167372 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਟਾਂ ਅਨੁਸਾਰ  160831 ਸੈਪਲ  ਨੈਗਟਿਵ,  ਜਦਕਿ 1303 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 133 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 220 ਹੈ । ਐਕਟਿਵ ਕੇਸਾ ਦੀ ਗਿਣਤੀ   ਹੈ 170,  ਜਦਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6001 ਹਨ  ।

Advertisements

ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਦੱਸਿਆ ਕਿ ਅੱਜ ਜਿਲਾ ਹੁਸ਼ਿਆਰਪੁਰ ਵਿੱਚ 34  ਪਾਜੇਟਿਵ ਕੇਸ ਆਏ ਹਨ  , ਹੁਸ਼ਿਆਰਪੁਰ ਸ਼ਹਿਰ 10 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ 24  ਪਾਜੇਟਵ ਮਰੀਜ ਹਨ  । ਜਿਲੇ ਵਿੱਚ ਕੋਰੋਨਾ ਬਿਮਾਰੀ ਨਾਲ ਦੋ ਮੌਤਾਂ ਹੋਈਆਂ ਹਨ ਜਿਨਾਂ ਵਿੱਚ (1) 62 ਸਾਲਾ ਔਰਤ ਵਾਸੀ ਮੁਕੋਰੀਆਂ ਦੀ ਮੌਤ ਸੀ. ਐਮ. ਸੀ. ਲੁਧਿਆਣਆ (2) 66 ਸਾਲਾ ਵਿਆਕਤੀ ਵਾਸੀ ਜਲਾਲਪੁਰ ਦੀ ਮੌਤ ਜਲੰਧਰ ਦੇ ਨਿਜੀ ਹਸਪਤਾਲ ਵਿਖੇ ਹੋਈ ਹੈ । ਸਿਵਲ ਸਰਜਨ  ਲੋਕਾ ਨੂੰ  ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here