ਖੇਤੀਬਾੜੀ ਵਿਭਾਗ ਨੇ ਕਣਕ ਦੀਆਂ ਸਿਫਾਰਸ਼ਸ਼ੁਦਾ ਕਿਸਮਾਂ ਦਾ ਬੀਜ ਸਬਸਿਡੀ ਤੇ ਕਰਵਾਇਆ ਮੁਹੱਈਆ: ਡਾ ਅਮਰੀਕ ਸਿੰਘ

ਪਠਾਨਕੋਟ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਹਾੜੀ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਤੰਗੋਸ਼ਾਹ ਵਿੱਚ ਅਗਾਂਹਵਧੂ ਕਿਸਾਨ ਅਮਨਦੀਪ ਸਿੰਘ ਸੰਧੂ ਦੇ ਫਾਰਮ ਤੇ ਕਣਕ ਦੇ ਬੀਜ ਸੋਧਣ ਅਤੇ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਬਾਰੇ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਸੁਭਾਸ਼ ਚੰਦਰ, ਗੁਰਦਿੱਤ ਸਿੰਘ ਖੇਤੀ ਵਿਸਥਾਰ ਅਫਸਰ, ਨਿਰਪਜੀਤ ਸਿੰਘ ਖੇਤੀਬਾੜੀ ਉਪ ਨਿਰੀਖਕ, ਮਨਦੀਪ ਹੰਸ ,ਬਲਵਿੰਦਰ ਕੁਮਾਰ ਸਹਾਇਕ ਤਕਨਾਲੋਜੀ ਪ੍ਰਬੰਧਕ ( ਆਤਮਾ) ਸਮੇਤ ਹੋਰ ਕਿਸਾਨ ਹਾਜ਼ਰ ਸਨ। ਇਸ ਮੌਕੇ ਕਣਕ ਦੇ ਬੀਜ ਨੂੰ ਸਿਉਂਕ ਅਤੇ ਬੀਜ ਜਨਤ ਬਿਮਾਰੀਆਂ ਤੋਂ ਬਚਾਉਣ ਲਈ ਬੀਜ ਦੀ ਸੋਧ ਕਰਵਾ ਕੇ ਪ੍ਰਦਰਸ਼ਤ ਕੀਤਾ ਗਿਆ।

Advertisements

ਇਸ ਮੋਕੇ ਤੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੁਹੰਦ ਨੂੰ ਅੱਗ ਲਗਾਏ ਬਿਨਾਂ ਖੇਤਰ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ ਅਤੇ ਫਸਲਾਂ ਦੀ ਰਹਿੰਦ ਖੁਹੰਦ ਨੂੰ ਅੱਗ ਲਗਾਉਂਣ ਨਾਲ ਹੋਣ ਵਾਲੇ ਨੁਕਸਾਨ ਤੋਂ ਵੀ ਜਾਣੂ ਕਰਵਾਇਆ ਗਿਆ। ਬੀਜ ਸੋਧਣ ਦੀ ਮਹੱਤਤਾ ਬਾਰੇ ਕਿਸਾਨਾਂ ਨੁੰ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਣਕ ਦੀਆਂ ਸਿਫਾਰਸ਼ਸ਼ੁਦਾ ਕਿਸਮਾਂ ਜਿਵੇਂ ਪੀ ਬੀ ਡਬਲਿਯੂ 725,ਪੀ ਬੀ ਡਬਲਿਯੂ 550 ਉੱਨਤ,ਪੀ ਬੀ ਡਬਲਿਯੂ 343 ਉੱਨਤ ਦਾ ਬੀਜ 1000/- ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀ ਤੇ ਦਿੱਤਾ ਜਾ ਰਿਹਾ ਹੈ ਅਤੇ ਸਬਸਿਡੀ ਦੀ ਰਕਮ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਜਾਵੇਗੀ। ਉਨਾਂ ਕਿਹਾ ਕਿ ਕਿਸਾਨ ਕਣਕ ਦਾ ਬੀਜ ਸੰਬੰਧਤ ਖੇਤੀਬਾੜੀ ਦਫਤਰ ਤੋਂ ਲੈ ਸਕਦੇ ਹਨ।ਉਨਾਂ ਕਿਹਾ ਕਿ ਕਣਕ ਦੀਆਂ ਬਹੁਤ ਸਾਰੀਆਂ ਬਿਮਾਰੀਆਂ ਬੀਜ ਰਾਹੀ ਫੈਲਦੀਆਂ ਹਨ,ਜਿਸ ਕਾਰਨ ਫਸਲ ਉੱਪਰ ਬਿਮਾਰੀ ਛੇਤੀ ਆਉਣ ਨਾਲ ਬੀਜ ਦੀ ਪੁੰਗਰਨ ਸ਼ਕਤੀ ਤੇ ਅਸਰ ਪੈਂਦਾ ਅਤੇ ਖੇਤ ਵਿੱਚ ਬੂਟਿਆਂ ਦੀ ਗਿਣਤੀ ਵੀ ਘੱਟ ਜਾਂਦੀ ਹੈ। ਉਨਾਂ ਕਿਹਾ ਕਿ ਬਿਮਾਰੀਆਂ ਤੋਂ ਕਣਕ ਦੀ ਫਸਲ ਨੂੰ ਬਚਾਉਣ ਲਈ ਬਿਜਾਈ ਤੋਂ ਪਹਿਲਾਂ ਬੀਜ ਨੁੰ ਉੱਲੀਨਾਸਕ ਰਸਾਇਣਾਂ  ਨਾਲ ਸੋਧ ਲੈਣਾ ਚਾਹੀਦਾ ਹੈ।

ਉਨਾਂ ਕਿਹਾ ਕਿ ਉਨਾਂ ਕਿਹਾ ਕਿ ਜੇਕਰ ਖੇਤਾਂ ਵਿੱਚ ਸਿਉੰਕ ਦੀ ਸਮੱਸਿਆਂ ਹੈ ਤਾਂ ਸਭ ਤੋਂ ਪਹਿਲਾਂ 160 ਮਿਲੀ ਲਿਟਰ ਕਲੋਰੋਪਾਈਰੀਫਾਸ 20 ਈ.ਸੀ. ਜਾਂ 80 ਮਿਲੀਲਿਟਰ ਨਿਊਨਿਕਸ 20 (ਇਮਿਡਾਕਲੋਪਰਡਿ+ਹੈਕਸਾਕੋਨÂਜ਼ੋਲ) ਫਿਪਰੋਨਿਲ 5% ਐਸ ਸੀ ਨੂੰ ਇੱਕ ਲਿਟਰ ਪਾਣੀ ਵਿੱਚ ਘੋਲ ਕੇ 40 ਕਿਲੋ ਬੀਜ ਦੀ ਪੱਕੇ ਫਰਸ਼ ,ਤਰਪਾਲ ਜਾਂ ਪਲਾਸਟਿਕ ਦੀ ਸ਼ੀਟ ਤੇ ਪਤਲੀ ਤਹਿ ਵਿਛਾ ਕੇ ਛਿੜਕਾÀ ਕਰਕੇ ਸੁਕਾ ਲਉ। ਉਨਾਂ ਕਿਹਾ ਕਿ ਨਿਊਨਿਕਸ 20 (ਇਮਿਡਾਕਲੋਪਰਡਿ+ਹੈਕਸਾਕੋਨਾਜ਼ੋਲ) ਨਾਲ ਸੋਧੇ ਬੀਜ ਵਾਲੀ ਫਸਲ ਨੂੰ ਕਾਂਗਿਆਰੀ ਵੀ ਨਹੀਂ ਲੱਗਦੀ। ਉਨਾਂ ਕਿਹਾ ਕਿ ਬੀਜ ਨੂੰ ਸੁਕਾਉਣ ਤੋਂ ਬਾਅਦ ਕਣਕ ਰੈਕਸਲ ਈਜ਼ੀ / ਓਰੀਅਸ 6 ਐਫ ਐਸ ( ਟੈਬੂਕੋਨਾਜ਼ੋਲ) 13 ਮਿਲੀ ਲਿਟਰ ਪ੍ਰਤੀ 40 ਕਿਲੋ ਬੀਜ ( 13 ਮਿ.ਲਿ. ਦਵਾਈ ਨੂੰ 400 ਮਿ.ਲਿ. ਪਾਣੀ ਵਿੱਚ ਘੋਲ ਕੇ40 ਕਿਲੋ ਬੀਜ ਨੂੰ ਲਗਾਉ) ਜਾਂ ਸੀਡੈਕਸ 2 ਡੀ ਐਸ/ਐਕਸਜ਼ੋਲ 2 ਡੀ ਐਸ(ਟੈਬੂਕੋਨਾਜ਼ੋਲ) 40 ਗ੍ਰਾਮ ਪ੍ਰਤੀ 40 ਕਿਲੋ ਬੀਜ ਦੇ ਹਿਸਾਬ ਨਾਲ ਸੋਧ ਲਵੋ। ਅਗਾਂਹਵਧੂ ਕਿਸਾਨ ਅਮਨਦੀਪ ਸਿੰਘ ਨੇ ਕਿਹਾ ਕਿ ਕਣਕ ਦੀ ਬਿਜਾਈ ਸੁਪਰ ਸੀਡਰ ਨਾਲ ਕਰਨ ਨਾਲ ਸਮੇਂ ਦੀ ਬੱਚਤ ਦੇ ਨਾਲ ਨਾਲ ਖੇਤੀ ਲਾਗਿਤ ਖਰਚੇ ਘਟਾਉਣ ਵਿੱਚ ਵੀ ਮਦਦ ਮਿਲਦੀ ਹੈ। ਉਨਾਂ ਕਿਹਾ ਕਿ ਸੁਪਰ ਸੀਡਰ ਨਾਲ ਬਿਜਾਈ ਕਰਨ ਲਈ ਝੋਨੇ ਦੀ ਪਰਾਲੀ ਨੂੰ ਜ਼ਮੀਨ ਵਿੱਚ ਸੰਭਾਲਿਆ ਜਾ ਸਕਦਾ ਹੈ। ਜਿਸ ਨਾਲ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ ਅਤੇ ਵਾਤਾਵਰਣ ਵੀ ਪ੍ਰਦੂਸ਼ਿਤ ਨਹੀਂ ਹੁੰਦਾ।

LEAVE A REPLY

Please enter your comment!
Please enter your name here