ਫਿਜੀਕਲ ਐਜੂਕੇਸਨ ਐਂਡ ਸਪੋਰਟਸ ਐਸੋਸੀਏਸ਼ਨ ਨੇ ਸਿੱਖਿਆ ਮੰਤਰੀ ਪੰਜਾਬ ਦੇ ਨਾਂ ਭੇਜਿਆ ਮੰਗ ਪੱਤਰ

ਪਠਾਨਕੋਟ(ਦ ਸਟੈਲਰ ਨਿਊਜ਼)। ਫਿਜੀਕਲ ਐਜੂਕੇਸਨ ਐਂਡ ਸਪੋਰਟਸ ਐਸੋਸੀਏਸਨ ਪਠਾਨਕੋਟ ਨੇ ਸਕੂਲਾਂ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਸਰੀਰਕ ਸਿੱਖਿਆ ਅਤੇ ਖੇਡਾਂ ਦਾ ਵਿਸਾ ਲਾਜਮੀ ਬਣਾਉਣ, ਖੇਡਾਂ ਨੂੰ ਪ੍ਰਫੁੱਲਿਤ ਤੇ ਖਿਡਾਰੀਆਂ ਨੂੰ ਉਤਸਾਹਿਤ ਕਰਨ ਦੀਆਂ ਮੰਗਾਂ ਨੂੰ ਲੈਕੇ ਜਿਲ•ਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਜਗਜੀਤ ਸਿੰਘ ਨੂੰ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਦੇ ਨਾਂਅ ਮੰਗ ਪੱਤਰ ਸੌਂਪਿਆ।

Advertisements

ਇਸ ਮੌਕੇ ਤੇ ਐਸੋਸੀਏਸਨ ਦੇ ਅਹੁਦੇਦਾਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ ਹੈ ਕਿ ਖੇਡ ਵਿਸਾ ਹਰੇਕ ਕਲਾਸ ਲਈ ਲਾਜਮੀ ਕੀਤਾ ਜਾਵੇ ਤਾਂ ਜੋ ਪੰਜਾਬ ਦੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਵਿਸਾ ਅਧਿਆਪਕਾਂ ਵਿੱਚ ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਵਿੱਚ ਰੁਚੀ ਵੱਧ ਸਕੇ।  ਇਸ ਮੌਕੇ ਤੇ ਜਿਲਾ ਪ੍ਰਧਾਨ ਲੈਕਚਰਾਰ ਅਰੁਣ ਕੁਮਾਰ ਅਤੇ ਬਾਕੀ ਅਹੁਦੇਦਾਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਕੂਲਾਂ ਵਿੱਚ ਸਪੋਰਟਸ ਕੰਪਲੈਕਸ ਬਣਾਉਣ ਲਈ ਯੋਜਨਾ ਬਣਾਈ ਜਾਵੇ, ਸਰੀਰਕ ਸਿੱਖਿਆ ਵਿਸੇ ਨੂੰ ਸਾਰੇ ਵਿਦਿਆਰਥੀਆਂ ਲਈ ਲਾਜਮੀ ਵਿਸੇ ਵੱਜੋਂ ਲਾਗੂ ਕੀਤਾ ਜਾਵੇ, ਤਾਂ ਜੋ ਵਿਦਿਆਰਥੀਆਂ ਦੀ ਸਰੀਰਕ ਸਕਤੀ ਨੂੰ ਵਧਾਇਆ ਜਾ ਸਕੇ। ਇਸ ਮੌਕੇ ਤੇ ਉਪ ਜਿਲ•ਾ ਪ੍ਰਧਾਨ ਸੁਮਿਤ ਕੁਮਾਰ, ਸਕੱਤਰ ਸੰਜੀਵ ਕੁਮਾਰ, ਅਮਰਦੀਪ, ਕਮਲਦੀਪ, ਸੰਦੀਪ, ਮਦਨ ਲਾਲ, ਅਵਤਾਰ ਸਿੰਘ, ਵਰਿੰਦਰ, ਮਨਦੀਪ ਆਦਿ ਹਾਜਰ ਸਨ।

LEAVE A REPLY

Please enter your comment!
Please enter your name here