ਜਲੰਧਰ ਜ਼ਿਲਾ ਪ੍ਰਬੰਧਕੀ ਕੰਪਲੈਕਸ ‘ਚ ਕੈਂਸਲ ਬੂਥਾਂ ਦੀ ਨਿਲਾਮੀ 23 ਨਵੰਬਰ ਨੂੰ

ਜਲੰਧਰ (ਦ ਸਟੈਲਰ ਨਿਊਜ਼)। ਜ਼ਿਲਾ ਪ੍ਰਬੰਧਕੀ ਕੰਪਲੈਕਸ ਜਲੰਧਰ ਵਿਖੇ ਕੈਂਸਲ ਕੀਤੇ ਗਏ ਬੂਥਾਂ ਦੀ ਨਿਲਾਮੀ ਦੋ ਸਾਲਾਂ ਵਾਸਤੇ 01.04.2021 ਤੋਂ 31.03.2023 ਤੱਕ ਦੇ ਸਮੇਂ ਲਈ ਮਿਤੀ 23.11.2020 ਨੂੰ ਦੁਪਹਿਰ 12 ਵਜੇ ਉਪ ਮੰਡਲ ਮੈਜਿਸਟਰੇਟ ਜਲੰਧਰ-1 ਦੀ ਪ੍ਰਧਾਨਗੀ ਹੇਠ ਉਨਾਂ ਦੇ ਦਫ਼ਤਰ ਵਿਖੇ ਰੱਖੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਚਿਹਰੀ ਕੰਪਾਊਂਡ ਦੇ ਕੈਂਸਲ ਕੀਤੇ ਗਏ ਬੂਥਾਂ ਦੀ ਨਿਲਾਮੀ ਕਚਿਹਰੀ ਕੰਪਾਊਂਡ ਰੂਲਜ਼ 2003 ਮੁਤਾਬਕ ਕੀਤੀ ਜਾਣੀ ਹੈ।

Advertisements

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਬੋਲੀ ਸਬੰਧੀ ਆਮ ਚਾਹਵਾਨ ਵਿਅਕਤੀ ਆਪਣੀਆਂ ਦਰਖਾਸਤਾਂ ਮਿਤੀ 20.11.2020 ਦੁਪਹਿਰ 2 ਵਜੇ ਤੱਕ ਆਪਣੇ ਸ਼ਨਾਖਤੀ ਸਬੂਤ ਸਮੇਤ ਨਜ਼ਾਰਤ ਸ਼ਾਖਾ, ਦਫ਼ਤਰ, ਡਿਪਟੀ ਕਮਿਸ਼ਨਰ, ਜਲੰਧਰ (ਕਮਰਾ ਨੰਬਰ 122, 123) ਵਿਖੇ ਜਮਾਂ ਕਰਵਾ ਸਕਦੇ ਹਨ। ਬੂਥਾਂ ਦੀ ਡਿਟੇਲ ਅਤੇ ਬੋਲੀ ਦੀਆਂ ਸ਼ਰਤਾਂ ਕਿਸੇ ਵੀ ਕੰਮ ਵਾਲੇ ਦਿਨ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਨਜ਼ਾਰਤ ਸ਼ਾਖਾ, ਦਫ਼ਤਰ ਡਿਪਟੀ ਕਮਿਸ਼ਨਰ ਜਲੰਧਰ (ਕਮਰਾ ਨੰਬਰ 122 ਅਤੇ 123) ਦੇ ਨੋਟਿਸ ਬੋਰਡ ਤੋਂ ਦੇਖੀਆਂ ਜਾ ਸਕਦੀਆਂ ਹਨ। ਉਨਾਂ ਅੱਗੇ ਦੱਸਿਆ ਕਿ ਜੇਕਰ ਦਰਖਾਸਤ ਜਮਾਂ ਕਰਵਾਉਣ ਜਾਂ ਬੋਲੀ ਵਾਲੇ ਦਿਨ ਜਨਤਕ ਛੁੱਟੀ ਦਾ ਐਲਾਨ ਹੋ ਜਾਂਦਾ ਹੈ ਤਾਂ ਬੋਲੀ ਅਗਲੇ ਕੰਮ ਵਾਲੇ ਦਿਨ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਜਲੰਧਰ ਬਿਨਾਂ ਕੋਈ ਕਾਰਨ ਦੱਸੇ ਕਿਸੇ ਵੀ ਬੋਲੀ ਜਾਂ ਸਾਰੀਆਂ ਬੋਲੀਆਂ ਨੂੰ ਰੱਦ ਕਰਨ ਦਾ ਅਧਿਕਾਰ ਰਾਖਵਾਂ ਰੱਖਦੇ ਹਨ। ਬੋਲੀ ਨਾਲ ਸਬੰਧਿਤ ਜੇਕਰ ਕੋਈ ਕੋਰੀਜੰਡਮ/ਸੋਧ ਹੋਈ ਤਾਂ ਪੰਜਾਬ ਸਰਕਾਰ ਤੇ ਸਬੰਧਿਤ ਵਿਭਾਗ ਦੀ ਵੈਬਸਾਈਟ ‘ਤੇ ਹੀ ਅਪਲੋਡ ਕੀਤਾ ਜਾਵੇਗਾ ਤੇ ਇਸ ਸਬੰਧੀ ਵੱਖਰੇ ਤੌਰ ‘ਤੇ ਕੋਈ ਇਸ਼ਤਿਹਾਰ ਜਾਰੀ ਨਹੀਂ ਕੀਤਾ ਜਾਵੇਗਾ।

LEAVE A REPLY

Please enter your comment!
Please enter your name here