ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋ ਵੰਨ ਸਟਾਪ ਸੈਂਟਰ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਮੀਟਿੰਗ

ਪਠਾਨਕੋਟ (ਦ ਸਟੈਲਰ ਨਿਊਜ਼)। ਮਾਨਯੋਗ ਕੰਵਲਜੀਤ ਸਿੰਘ ਬਾਜਵਾ, ਜਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਦੀ ਅਗਵਾਈ ਹੇਠ ਅਤੇ ਮੈਂਬਰ ਸੱਕਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਵੱਲੋਂ ਪਾ੍ਰਪਤ ਹੋਏ ਐਕਸ਼ਨ ਪਲਾਨ ਮਹੀਨਾ ਨਵੰਬਰ ਦੇ ਦਿਸ਼ਾ ਨਿਰਦੇਸ਼ਾ ਦੇ ਤਹਿਤ ਜਤਿੰਦਰ ਪਾਲ ਸਿੰਘ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋ ਜਿਲਾ ਵਿਕਾਸ ਅਤੇ ਪੰਚਾਇਤ ਅਫਸਰ, ਪਠਾਨਕੋਟ ਅਤੇ ਵੰਨ ਸਟਾਪ ਸ਼ੈਟਰ, ਪਠਾਨਕੋਟ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।

Advertisements

ਇਸ ਮੀਟਿੰਗ ਵਿੱਚ ਨਾਲਸਾ ਅਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਕੀਮਾਂ ਬਾਰੇ ਵਿਸਤਾਰਪੁਰਵਕ ਦੱਸਿਆ ਗਿਆ ਇਸ ਤੋਂ ਇਲਾਵਾ  ਨੈਸ਼ਨਲ ਲੋਕ ਅਦਾਲਤਾਂ ਦੀ ਮਹੱਤਤਾ ਬਾਰੇ, ਮੁਆਵਜਾ ਸਕੀਮ ਅਤੇ ਮੀਡੀਏਸ਼ਨ ਸੈਂਟਰ/ਸਮਝੌਤਾ ਸਦਨ ਬਾਰੇ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ 12.12.2020 ਨੂੰ ਜਿਲਾ ਕਚੈਹਿਰੀਆਂ ਪਠਾਨਕੋਟ ਵਿਖੇ ਲਗਣ ਵਾਲੀ ਕੰੋਮੀ ਲੋਕ ਅਦਾਲਤ ਵਿੱਚ ਦੋਵੇਂ ਧਿਰਾਂ ਅਪਣਾ ਕੇਸ ਲਗਵਾ ਸਕਦੀਆਂ ਹਨ ਜਿਸ ਨਾਲ ਆਪਸੀ ਭਾਈਚਾਰਾ ਵੱਧਦਾ ਹੈ ਅਤੇ ਇਸ ਲੋਕ ਅਦਾਲਤ ਵਿੱਚ ਹੋਏ ਅਵਾਰਡ ਦੀ ਕੋਈ ਅਪੀਲ ਜਾਂ ਦਲੀਲ ਨਹੀ ਹੁੰਦੀ। ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ, ਮੋਹਾਲੀ ਦੇ ਟੋਲ ਫ੍ਰੀ ਨੰ: 1968 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

LEAVE A REPLY

Please enter your comment!
Please enter your name here