ਜਲੰਧਰ: ਪ੍ਰੀ-ਰਿਕਰੂਟਮੈਂਟ ਟਰੇਨਿੰਗ ਕਾਡਰ ਸ਼ੁਰੂ

ਜਲੰਧਰ (ਦ ਸਟੈਲਰ ਨਿਊਜ਼)। ਸੈਨਿਕ, ਅਰਧ ਸੈਨਿਕ ਅਤੇ ਪੁਲਿਸ ਬਲਾਂ ਦੀ ਭਰਤੀ ਦੀ ਤਿਆਰੀ ਲਈ ਯੋਗ ਉਮੀਦਵਾਰਾਂ ਵਾਸਤੇ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਸ਼ਾਸਤਰੀ ਮਾਰਕੀਟ, ਜਲੰਧਰ ਵਿਖੇ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ ਮਿਤੀ 9 ਨਵੰਬਰ ਤੋਂ ਸ਼ੁਰੂ ਹੋ ਗਿਆ ਹੈ। ਇਹ ਜਾਣਕਾਰੀ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਜਲੰਧਰ ਕਰਨਲ ਦਲਵਿੰਦਰ ਸਿੰਘ ਨੇ ਦਿੱਤੀ। ਉਹਨਾਂ ਕਿਹਾ ਕਿ ਭਰਤੀ ਦੀ ਟਰੇਨਿੰਗ ਲੈਣ ਦੇ ਚਾਹਵਾਨ ਪੁਰਸ਼ ਉਮੀਦਵਾਰ ਆਪਣੀ ਮੁੱਢਲੀ ਜਾਂਚ-ਪੜਤਾਲ ਅਤੇ ਸਕਰੀਨਿੰਗ ਲਈ ਰਿਪੋਰਟ ਕਰ ਸਕਦੇ ਹਨ।

Advertisements

ਉਨਾਂ ਕਿਹਾ ਕਿ ਟਰੇਨਿੰਗ ਦੇ ਚਾਹਵਾਨ ਉਮੀਦਵਾਰ ਲੋੜੀਂਦੇ ਦਸਤਾਵੇਜ਼ਾਂ ਦੀ ਅਸਲ ਅਤੇ ਫੋਟੋ ਕਾਪੀ ਨਾਲ ਲੈ ਕੇ ਆਉਣ। ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਅੱਗੇ ਕਿਹਾ ਕਿ ਉਮੀਦਵਾਰ ਆਪਣਾ ਕੋਰੋਨਾ ਟੈਸਟ ਕਰਵਾ ਕੇ ਨੈਗੇਟਿਵ ਰਿਪੋਰਟ ਲੈ ਕੇ ਆਉਣ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।ਉਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਮੋਬਾਈਲ ਨੰ. 7340982774 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here