ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ ਦਲਵਿੰਦਰ ਸਿੰਘ (ਰਿਟਾ:) ਨੇ ਦੱਸਿਆ ਕਿ ਜ਼ਿਲਾ ਸੇਵਾਵਾਂ ਭਲਾਈ ਦਫ਼ਤਰ ਅੰਦਰ ਚੱਲ ਰਹੇ ਸਰਕਾਰੀ ਕਾਲਜ ‘ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਹੁਸ਼ਿਆਰਪੁਰ ਵਿਖੇ ਬੈਚਲਰ ਆਫ਼ ਸਾਇੰਸ ਇਨ.ਆਈ. ਟੀ. ਦੇ ਛੇਵੇਂ ਸਮੈਸਟਰ ਦਾ ਨਤੀਜਾ 100 ਫੀਸਦੀ ਰਿਹਾ।
ਪ੍ਰਿੰਸੀਪਲ-ਕਮ-ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਦੱਸਿਆ ਕਿ ਬੀ.ਐਸ.ਸੀ. (ਆਈ.ਟੀ.) ਦੇ ਛੇਵੇਂ ਸਮੈਸਟਰ ਵਿੱਚ ਸਿਮਰਨ ਤੇ ਰਵੀਨਾ ਨੇ 9.00 ਫੀਸਦੀ ਅੰਕ ਲੈ ਕੇ ਪਹਿਲਾ, ਏਕਤਾ ਨੇ 8.93 ਫੀਸਦੀ ਅੰਕ ਲੈ ਕੇ ਦੂਜਾ ਅਤੇ ਅਭਿਮਨਯੁ ਨੇ 8.63 ਫੀਸਦੀ ਅੰਕ ਕੇ ਤੀਜਾ ਸਥਾਨ ਹਾਸਲ ਕੀਤਾ। ਉਹਨਾਂ ਸ਼ਾਨਦਾਰ ਨਤੀਜਿਆਂ ਲਈ ਡਾ. ਪਰਮਿੰਦਰ ਕੌਰ (ਕੰਪਿਊਟਰ ਵਿਭਾਗ ਦੇ ਮੁੱਖੀ), ਪ੍ਰੋ. ਸੁਖਵਿੰਦਰ ਸਿੰਘ, ਪ੍ਰੋ. ਜਸਵੀਰ ਸਿੰਘ, ਪ੍ਰੋ. ਚਾਂਦਨੀ ਸ਼ਰਮਾ, ਪ੍ਰੋ. ਸੰਦੀਪ ਕੌਰ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।