ਪਠਾਨਕੋਟ: ਡੀ.ਸੀ ਨੇ ਜ਼ਿਲਾ ਵਾਸੀਆਂ ਨੂੰ ਦੀਵਾਲੀ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

ਪਠਾਨਕੋਟ (ਦ ਸਟੈਲਰ ਨਿਊਜ਼)। ਪਠਾਨਕੋਟ ਦੇ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਜ਼ਿਲਾ ਨਿਵਾਸੀਆਂ ਨੂੰ ਦੀਵਾਲੀ ਦੇ ਤਿਉਹਾਰ ਦੀਆਂ ਮੁਬਾਰਕਾਂ ਦਿੰਦਿਆਂ ਕਾਮਨਾ ਕੀਤੀ ਹੈ ਕਿ ਆਉਣ ਵਾਲਾ ਸਮਾਂ ਸਾਰਿਆਂ ਲਈ ਖੁਸ਼ੀਆਂ ਭਰਿਆ ਹੋਵੇ। ਡਿਪਟੀ ਕਮਿਸ਼ਨਰ ਨੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਦੀਵਾਲੀ ਸਮੂਹ ਲੋਕਾਂ ਲਈ ਖੁਸ਼ੀਆਂ ਅਤੇ ਬਰਕਤਾਂ ਲੈ ਕੇ ਆਵੇ। ਉਨਾਂ ਨਾਲ ਹੀ ਪਰਮਾਤਮਾ ਕੋਲ ਅਰਦਾਸ ਕੀਤੀ ਕਿ ਕੋਵਿਡ-19 ਮਹਾਂਮਾਰੀ ਦੇ ਇਸ ਸਮੇਂ ਦੌਰਾਨ ਹਰ ਕੋਈ ਸਿਹਤਮੰਦ ਰਹੇ ਅਤੇ ਤਰੱਕੀ ਕਰੇ। ਉਨਾਂ ਨੇ ਇਹ ਵੀ ਅਪੀਲ ਕੀਤੀ ਕਿ ਦੀਵਾਲੀ ਸਮੇਂ ਪਟਾਕੇ ਘੱਟ ਤੋਂ ਘੱਟ ਅਤੇ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਹੀ ਚਲਾਏ ਜਾਣ।

Advertisements

ਉਨਾਂ ਦੱਸਿਆ ਕਿ ਚਾਈਨਜ਼ ਪਟਾਕਿਆਂ ‘ਤੇ ਪੂਰਨ ਪਾਬੰਦੀ ਹੈ ਇਸ ਲਈ ਸ਼ੋਰ ਅਤੇ ਪ੍ਰਦੂਸ਼ਨ ਫੈਲਾਉਣ ਵਾਲੇ ਪਟਾਕੇ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ। ਸੰਯਮ ਅਗਰਵਾਲ ਨੇ ਕਿਹਾ ਕਿ ਕੋਸ਼ਿਸ਼ ਕੀਤੀ ਜਾਵੇ ਕਿ ਇਹ ਦੀਵਾਲੀ ਸਾਫ਼-ਸੁਥਰੀ ਤੇ ਸਵੱਛ ਮਨਾਈ ਜਾਵੇ ਅਤੇ ਲੋਕਾਂ ਨਾਲ ਮਿਲ ਜੁਲਕੇ ਇਕ ਦੂਜੇ ਨੂੰ ਵਧਾਈਆਂ ਦੇ ਕੇ ਆਪਸੀ ਭਾਈਚਾਰਕ ਸਾਂਝ ਕਾਇਮ ਰੱਖੀ ਜਾਵੇ। ਉਨਾਂ ਹੋਰ ਕਿਹਾ ਕਿ ਕੋਰੋਨਾ ਵਾਇਰਸ ਅਜੇ ਖ਼ਤਮ ਨਹੀਂ ਹੋਇਆ ਅਤੇ ਇਸ ਮਹਾਂਮਾਰੀ ਦੀ ਦੂਜੀ ਲਹਿਰ ਆਉਣ ਦਾ ਖਦਸ਼ਾ ਹੈ, ਜਿਸ ਕਰਕੇ ਆਮ ਲੋਕ ਪੂਰੇ ਇਹਤਿਹਾਤ ਵਰਤਦਿਆਂ ਦੀਵਾਲੀ ਦੀਆਂ ਖੁਸ਼ੀਆਂ ਮਨਾਉਣ। ਜਿਕਰਯੋਗ ਹੈ ਕਿ ਪੰਜਾਬ ਪ੍ਰਦੂਸਨ ਰੋਕਥਾਮ ਬੋਰਡ ਨੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ ਕੀਤਾ ਹੈ, ਜਿਸ ਮੁਤਾਬਕ 14 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਪਟਾਕੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਪਟਾਕੇ ਚਲਾਏ ਜਾਣ।

LEAVE A REPLY

Please enter your comment!
Please enter your name here