ਜਿਲੇ ਵਿੱਚ 28 ਨਵੇਂ ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 6535

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1374 ਨਵੇਂ ਸੈਂਪਲ ਲੈਣ ਨਾਲ ਅਤੇ 1596 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ-19 ਤੇ ਨਵੇਂ 28  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 6535 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾ ਦੀ ਗਿਣਤੀ 174602 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 167666 ਸੈਂਪਲ ਨੈਗਟਿਵ,  ਜਦਕਿ 1596 ਸੈਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ, 133 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 226 ਹੈ । ਐਕਟਿਵ ਕੇਸਾ ਦੀ ਗਿਣਤੀ ਹੈ 200, ਜਦਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6109 ਹਨ।

Advertisements

ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਦੱਸਿਆ ਕਿ ਅੱਜ ਜਿਲਾ ਹੁਸ਼ਿਆਰਪੁਰ ਵਿੱਚ 28 ਪਾਜੇਟਿਵ ਕੇਸ ਆਏ ਹਨ  , ਹੁਸ਼ਿਆਰਪੁਰ ਸ਼ਹਿਰ 5 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ 23 ਪਾਜੇਟਵ ਮਰੀਜ ਹਨ । ਸਿਵਲ ਸਰਜਨ ਨੇ ਲੋਕਾਂ ਨੂੰ ਦੀਵਾਲੀ ਦੇ ਮੌਕੇ ਤੇ ਸ਼ੁਭ ਇਛਾਵਾਂ ਦਿੰਦੇ ਹੋਏ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕਰਾਦਿਆਂ ਕਿਹਾ ਕਿ ਅਸੀਂ ਪ੍ਰਦੂਸ਼ਣ ਮੁੱਕਤ ਵਾਤਾਵਰਨ ਨਾਲ ਸਿਹਤ ਮੰਦ ਸਮਾਜ ਦੀ ਸਿਰਜਨਾ ਕਰ ਸਕਦੇ ਹਾਂ। ਕੋਵਿਡ ਮਹਾਂਮਾਰੀ ਦੋਰਾਨ ਪ੍ਰਦੂਸ਼ਣ ਨੂੰ ਘਟਾਉਣਾ ਬਹੁਤ ਜਰੂਰੀ ਹੈ । ਉਹਨਾਂ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਪਟਾਕੇ ਚਲਾਉਣ ਬਾਰੇ ਦੱਸਿਆ ਅਤੇ ਇਸ ਦੀਵਾਲੀ ਮੋਕੇ 1-1 ਪੋਦਾ ਲਗਾਕੇ ਗਰੀਨ ਦਵਾਲੀ ਮਨਾਉਣ ਲਈ ਉਤਸ਼ਾਹਿਤ ਕੀਤਾ ।    

LEAVE A REPLY

Please enter your comment!
Please enter your name here