ਮੁੱਖ ਮੰਤਰੀ ਨੇ ਕਿਸਾਨ ਯੂਨੀਅਨਾਂ ਤੇ ਕੇਂਦਰ ਦਰਮਿਆਨ ਹੋਈ ਸੁਖਾਵੀਂ ਗੱਲਬਾਤ ਦੀ ਕੀਤੀ ਸ਼ਲਾਘਾ

ਚੰਡੀਗੜ (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਅਤੇ ਹੋਰ ਸਬੰਧਤ ਮੁੱਦਿਆਂ ‘ਤੇ ਪੈਦਾ ਹੋਈ ਪੇਚੀਦਗੀ ਬਾਰੇ ਅੱਜ ਕਿਸਾਨ ਯੂਨੀਅਨਾਂ ਅਤੇ ਕੇਂਦਰ ਵਿਚਾਲੇ ਹੋਈ ਸੁਖਾਵੀਂ ਗੱਲਬਾਤ ਦਾ ਸਵਾਗਤ ਕੀਤਾ ਹੈ। ਇਸ ਨੂੰ ਇੱਕ ਉਸਾਰੂ ਕਦਮ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੀਟਿੰਗ ਨੇ ਪਹਿਲੀ ਵਾਰ ਦੋਵਾਂ ਧਿਰਾਂ ਨੂੰ ਖੁੱਲੇ ਮਾਹੌਲ ਵਿੱਚ ਗੱਲਬਾਤ ਕਰਨ ਦਾ ਮੌਕਾ ਪ੍ਰਦਾਨ ਕੀਤਾ ਅਤੇ ਉਨਾਂ ਉਮੀਦ ਕੀਤੀ ਕਿ ਇਸ ਨਾਲ ਮੁੱਦੇ ‘ਤੇ ਬਣੀ ਉਲਝਣ ਨੂੰ ਦੂਰ ਕਰਨ ਲਈ ਰਾਹ ਪੱਧਰਾ ਹੋਵੇਗਾ।

Advertisements

ਉਨਾਂ ਕਿਹਾ ਕਿ ਦੋਵਾਂ ਧਿਰਾਂ ਨੇ ਅੱਗੇ ਆ ਕੇ ਹੱਲ ਲੱਭਣ ਲਈ ਸਹਿਮਤੀ ਦਿੱਤੀ ਹੈ ਜਿਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਦੋਵੇਂ ਧਿਰਾਂ ਖੇਤੀ ਕਾਨੂੰਨਾਂ ਕਰਕੇ ਪੈਦਾ ਹੋਏ ਲੰਬੇ ਸਮੇਂ ਦੇ ਸੰਕਟ ਦਾ ਹੱਲ ਲੱਭਣ ਦੀ ਜ਼ਰੂਰਤ ਉੱਤੇ ਆਪਸੀ ਸਮਝ ਵਿੱਚ ਆ ਗਈਆਂ ਹਨ। ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ, ਮੁੱਖ ਮੰਤਰੀ ਨੇ ਉਮੀਦ ਕੀਤੀ ਕਿ ਕੇਂਦਰ ਸਰਕਾਰ ਨਾਲ 21 ਨਵੰਬਰ ਨੂੰ ਇਕ ਹੋਰ ਬੈਠਕ ਤੋਂ ਪਹਿਲਾਂ ਕਿਸਾਨ ਯੂਨੀਅਨਾਂ ਵੱਲੋਂ 18 ਨਵੰਬਰ ਨੂੰ ਕੀਤੀ ਜਾਣ ਵਾਲੀ ਅੰਦਰੂਨੀ ਪੱਧਰ ਦੀ ਗੱਲਬਾਤ, ਅੱਜ ਦੇ ਵਿਆਪਕ ਵਿਚਾਰ ਵਟਾਂਦਰੇ ਦੌਰਾਨ ਉਠਾਏ ਗਏ ਵੱਖ-ਵੱਖ ਨੁਕਤਿਆਂ ਨੂੰ ਅੱਗੇ ਰੱਖਣ ਲਈ ਠੋਸ ਢੰਗ-ਤਰੀਕਿਆਂ ਦੀ ਪਛਾਣ ਕਰਨ ਵਿਚ ਸਹਾਈ ਹੋਵੇਗੀ ਸੂਬੇ ਅਤੇ ਸਮਾਜ ਦੇ ਸਾਰੇ ਵਰਗਾਂ ਦੇ ਹਿੱਤ ਵਿੱਚ ਇਸ ਮਾਮਲੇ ਦੇ ਜਲਦੀ ਹੱਲ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ, ਜਿਸ ਨੂੰ ਕੋਵਿਡ ਮਹਾਂਮਾਰੀ ਕਰਕੇ ਭਾਰੀ ਵਿੱਤੀ ਘਾਟੇ ਦਾ ਸਾਹਮਣਾ ਕਰਨਾ ਪਿਆ ਹੈ, ਨੂੰ ਖੇਤੀ ਕਾਨੂੰਨਾਂ ਕਾਰਨ ਪੈਦਾ ਹੋਏ ਮੌਜੂਦਾ ਸੰਕਟ ਨਾਲ ਬੁਰੀ ਤਰ•ਾਂ ਸੱਟ ਵੱਜੀ ਹੈ।

ਉਨਾਂ ਅੱਗੇ ਕਿਹਾ ਕਿ ਇਹ ਸਾਰੇ ਦੇਸ਼ ਦੇ ਹਿੱਤ ਵਿੱਚ ਹੋਵੇਗਾ ਕਿ ਉਨਾਂ ਮੱਤਭੇਦਾਂ ਨੂੰ ਸੁਲਝਾਇਆ ਜਾਵੇ ਜੋ ਇਸ ਸੰਕਟ ਦੇ ਹੱਲ ਵਿੱਚ ਅੜਿੱਕਾ ਬਣੇ ਹੋਏ ਹਨ।

LEAVE A REPLY

Please enter your comment!
Please enter your name here