ਜਿਲੇ ਵਿੱਚ 16 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 6551, 2 ਹੋਰ ਮੌਤਾਂ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਅੱਜ ਤੱਕ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 716 ਨਵੇ ਸੈਪਲ ਲੈਣ  ਨਾਲ ਅਤੇ 1428 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ 19 ਦੇ, ਨਵੇ 16  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 6551 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 175323 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਟਾਂ ਅਨੁਸਾਰ  169059 ਸੈਪਲ  ਨੈਗਟਿਵ,  ਜਦ ਕਿ 909 ਸੈਂਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 133 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 228 ਹੈ । ਐਕਟਿਵ ਕੇਸਾ ਦੀ ਗਿਣਤੀ   ਹੈ 161,  ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6163 ਹਨ।

Advertisements

ਸਿਵਲ ਸਰਜਨ  ਡਾ. ਜਸਬੀਰ ਸਿੰਘ ਨੇ ਇਹ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 16 ਪਾਜੇਟਿਵ ਕੇਸ ਆਏ ਹਨ, ਹੁਸ਼ਿਆਰਪੁਰ ਸ਼ਹਿਰ 2 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ 14  ਪਾਜੇਟਵ ਮਰੀਜ ਹਨ। ਜਿਲੇ ਵਿੱਚ 2 ਕੋਰੋਨਾ ਪਾਜੇਟਿਵ ਦੀਆਂ ਮੌਤਾਂ ਹੋਈਆ ਹਨ (1) 67 ਸਾਲਾ ਵਿਆਕਤੀ ਵਾਸੀ ਨਸਰਾਲਾ ਮੌਤ ਮੈਡੀਕਲ ਕਾਲਿਜ ਅਮ੍ਰਿਤਸਰ (2) 40 ਸਾਲਾ ਔਰਤ ਵਾਸੀ ਮੁਕੇਰੀਆਂ ਮੌਤ ਹੋਈ ਐਮ. ਐਚ. ਜਲੰਧਰ। ਸਿਹਤਮੰਦ ਸਮਾਜ ਅਤੇ  ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here