ਮੁੱਖਮੰਤਰੀ ਨੇ ਜੈਨਅਚਾਰੀਆ ਵਿਜੇ ਵੱਲਭ ਸੁਰਿਸ਼ਵਰ ਜੀ ਦੇ 151ਵੇਂ ਜਨਮ ਵਰੇਗੰਢ ਦੀ ਦਿੱਤੀ ਵਧਾਈ

ਚੰਡੀਗੜ (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਜੈਨਅਚਾਰੀਆ ਵਿਜੇ ਵੱਲਭ ਸੁਰਿਸ਼ਵਰ ਜੀ ਦੇ 151ਵੇਂ ਜਨਮ ਵਰੇਗੰਢ ਦੀ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਜੈਨਅਚਾਰੀਆ ਵਿਜੇ ਵੱਲਭ ਸੁਰਿਸ਼ਵਰ ਜੀ ਨੂੰ 1870-1954 ਈਸਵੀ ਸਮੇਂ ਦਾ ਸਭ ਤੋਂ ਵੱਧ ਗਿਆਨਵਾਨ ਸੰਤ ਦੱਸਿਆ। ਉਨਾਂ ਲੋਕਾਂ ਨੂੰ ਜੈਨ ਸੰਤ ਜੀ ਦੇ ਨਕਸ਼ੇ ਕਦਮਾਂ ਉਤੇ ਚੱਲਣ ਦਾ ਸੱਦਾ ਦਿੱਤਾ ਜਿਨਾਂ ਭਗਵਾਨ ਮਹਾਂਵੀਰ ਦੇ ਅਹਿੰਸਾ ਅਤੇ ਵਿਸ਼ਵ ਵਿਆਪੀ ਸ਼ਾਂਤੀ ਦੇ ਸੁਨੇਹੇ ਨੂੰ ਅੱਗੇ ਵਧਾਉਣ ਲਈ ਅਣਥੱਕ ਯਤਨ ਕੀਤੇ।

Advertisements

ਦੇਸ਼ ਦੇ ਕੋਨੇ-ਕੋਨੇ ਵਿੱਚ ਵਿਦਿਆ ਦੇ ਪ੍ਰਚਾਰ ਤੇ ਪ੍ਰਸਾਰ ਲਈ ਜੈਨਅਚਾਰੀਆ ਸੁਰਿਸ਼ਵਰ ਜੀ ਦੇ ਯੋਗਦਾਨ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਉਨਾਂ ਦੀਆਂ ਸਮਾਜ ਸੁਧਾਰਕ ਕੋਸ਼ਿਸ਼ਾਂ ਦਾ ਬਹੁਤ ਲਾਭ ਹੋਇਆ। ਉਨਾਂ ਕਿਹਾ ਕਿ 100 ਸਾਲ ਪਹਿਲਾਂ ਗੁਜਰਾਂਵਾਲਾ ਵਿਖੇ ਗੁਰੂਕੁਲ ਸਥਾਪਤ ਕੀਤਾ ਗਿਆ ਅਤੇ ਲੁਧਿਆਣਾ, ਹੁਸ਼ਿਆਰਪੁਰ, ਮਾਲੇਰਕੋਟਲਾ, ਜ਼ੀਰਾ, ਜੰਡਿਆਲਾ ਗੁਰੂ, ਨਕੋਦਰ, ਸੁਨਾਮ ਤੇ ਫਾਜ਼ਿਲਕਾ ਵਿਖੇ ਕਈ ਕਾਲਜ ਤੇ ਸਕੂਲ ਖੋਲੇ ਗਏ ਜੋ ਸਿੱਖਿਆ ਦੇ ਖੇਤਰ ਵਿੱਚ ਸੰਤ ਜੀ ਦੀ ਦੂਰਅੰਦੇਸ਼ੀ ਦੀ ਗਵਾਹੀ ਭਰਦੇ ਹਨ। ਸੰਤ ਜੀ ਨੂੰ ਮਹਾਨ ਸਮਾਜ ਸੁਧਾਰਕ ਦੱਸਦਿਆਂ ਮੁੱਖ ਮੰਤਰੀ ਨੇ ਜੈਨਅਚਾਰੀਆ ਵਿਜੇ ਵੱਲਭ ਸੁਰਿਸ਼ਵਰ ਜੀ ਦੇ 150ਵੇਂ ਜਨਮ ਵਰੇਗੰਢ ‘ਤੇ ਸਾਲ ਭਰ ਚੱਲੇ ਸ਼ਰਦ ਜਨਮ ਸ਼ਤਾਬਦੀ ਦੇ ਸਮਾਪਨ ਮੌਕੇ ਸਾਰਿਆਂ ਨੂੰ ਉਨਾਂ ਦੀਆਂ ਸ਼ਾਂਤੀ, ਸਦਭਾਵਨਾ, ਦਇਆ ਅਤੇ ਆਪਸੀ ਭਾਈਚਾਰੇ ਦੀਆਂ ਸਿੱਖਿਆਵਾਂ ਉਤੇ ਚੱਲਣ ਦਾ ਸੱਦਾ ਦਿੱਤਾ।

LEAVE A REPLY

Please enter your comment!
Please enter your name here