ਡਿਪਟੀ ਕਮਿਸ਼ਨਰ ਰਿਆਤ ਨੇ ਜ਼ਿਲਾ ਰੈਡ ਕਰਾਸ ਦਫ਼ਤਰ ਦੇ ਸਟਾਫ ਨਾਲ ਮਨਾਈ ਦਿਵਾਲੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜ਼ਿਲਾ ਰੈਡ ਕਰਾਸ ਸੋਸਾਇਟੀ ਅਪਨੀਤ ਰਿਆਤ ਨੇ ਰੈਡ ਕਰਾਸ ਸੋਸਾਇਟੀ ਦੇ ਸਮੂਹ ਮੈਂਬਰਾਂ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ। ਇਸ ਮੌਕੇ ਸਮੂਹ ਸਟਾਫ਼ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਉਹਨਾਂ ਨੂੰ ਤੋਹਫੇ ਵੀ ਦਿੱਤੇ। ਜ਼ਿਲਾ ਰੈਡ ਕਰਾਸ ਦਫ਼ਤਰ ਵਿਖੇ ਪਹੁੰਚਣ ‘ਤੇ ਸਮੂਹ ਸਟਾਫ ਵਲੋਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦਾ ਸਵਾਗਤ ਕੀਤਾ ਗਿਆ।

Advertisements

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲਾ ਰੈਡ ਕਰਾਸ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਸੋਸਾਇਟੀ ਵਲੋਂ ਕੀਤੇ ਜਾ ਰਹੇ ਕਾਰਜ਼ਾਂ ਦੀ ਸ਼ਲਾਘਾ ਕੀਤੀ। ਉਹਨਾਂ ਸਮੂਹ ਸਟਾਫ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਲਗਨ ਨਾਲ ਲੋਕ ਸੇਵਾ ਦੇ ਮਨੋਰਥ ਨੂੰ ਨੇਪਰੇ ਚਾੜਨ ਦੀ ਤਾਕੀਦ ਕੀਤੀ। ਇਸ ਮੌਕੇ ਸਕੱਤਰ ਜ਼ਿਲਾ ਰੈਡ ਕਰਾਸ ਸੋਸਾਇਟੀ ਨਰੇਸ਼ ਗੁਪਤਾ ਤੇ ਸਮੂਹ ਸਟਾਫ ਮੌਜੂਦ ਸੀ।

LEAVE A REPLY

Please enter your comment!
Please enter your name here