ਪਠਾਨਕੋਟ: ਸੁੰਦਰ ਲਿਖਾਈ ਮੁਕਾਬਲੇ ਵਿੱਚ ਵਿਦਿਆਰਥਣ ਮਾਨਸੀ ਨੇ ਪਹਿਲਾ ਤੇ ਭੁਮਿਕਾ ਨੇ ਹਾਸਿਲ ਕੀਤਾ ਦੂਜਾ ਸਥਾਨ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲ ਪ੍ਰਕਾਸ ਪਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਧਾਨਗੀ ਅਤੇ ਸਕੱਤਰ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ਵਿੱਚ ਜਿਲਾ ਪੱਧਰੀ ਆਨ ਲਾਈਨ ਸੁੰਦਰ ਲਿਖਾਈ  ਮੁਕਬਲਿਆਂ ਦੇ ਨਤੀਜਿਆਂ ਨੂੰ ਘੋਸਿਤ ਕੀਤਾ ਗਿਆ।

Advertisements

ਜਿਕਰਯੋਗ ਹੈ ਕਿ ਜਿਲਾ ਪੱਧਰੀ ਮੁਕਾਬਲੇ ਜਿਲ•ਾ ਸਿੱਖਿਆ ਅਧਿਕਾਰੀ ਸ.ਜਗਜੀਤ ਸਿੰਘ ਦੀ ਦੇਖ ਰੇਖ ਵਿੱਚ ਕਰਵਾਏ ਜਾ ਰਹੇ ਹਨ। ਜਿਸ ਵਿੱਚ ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਨੋਵੀਂ ਜਮਾਤ ਵਿਦਿਆਰਥਣ  ਮਾਨਸੀ ਨੇ ਬਲਾਕ ਪਠਾਨਕੋਟ-3  ਚੋਂ ਪਹਿਲਾ ਸਥਾਨ ਅਤੇ ਸਤਵੀਂ ਜਮਾਤ ਦੀ ਭੁਮਿਕਾ ਨੇ  ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਇਸ ਮੋਕੇ ਤੇ ਜਿਲਾ ਸਿੱਖਿਆ ਅਧਿਕਾਰੀ ਸ. ਜਗਜੀਤ ਸਿੰਘ ਨੇ ਵਿਦਿਆਰਥਣਾਂ ਦੇ ਮਾਤਾ ਪਿਤਾ, ਸਕੂਲ ਦੀ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ।

ਪ੍ਰਿੰਸੀਪਲ ਮੀਨਮ ਸ਼ਿਖਾ ਨੇ ਦੱਸਿਆ ਕਿ ਵਿਦਿਆਰਥਣ ਦੀ ਇਸ ਸਫਲਤਾ ਲਈ ਗਾਇਡ ਅਧਿਆਪਕ ਸਤੀਸ਼ ਬਾਲਾ, ਕਿਰਨ ਸੈਣੀ  ਅਤੇ  ਬ੍ਰਿਜਰਾਜ  ਵੀ ਵਧਾਈ ਦੇ ਪਾਤਰ ਹਨ । ਇਸ ਮੋਕੇ ਤੇ ਪ੍ਰਿੰਸੀਪਲ ਅਤੇ ਸਕੂਲ ਸਟਾਫ ਵੱਲੋਂ ਮਾਨਸੀ ਅਤੇ ਭੁਮਿਕਾ  ਨੂੰ ਸਰਟੀਫਿਕੇਟ ਅਤੇ ਯਾਦਗਾਰ ਚਿੰਨ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੋਕੇ  ਰੁਪਿੰਦਰ ਕੋਰ, ਸਤੀਸ਼ ਬਾਲਾ, ਕਿਰਨ ਸੈਣੀ , ਆਸ਼ਾ ਮਹਾਜਨ, ਇੰਦੂ ਬਾਲਾ ਅਤੇ  ਬ੍ਰਿਜਰਾਜ  ਅਧਿਆਪਕ ਹਾਜ਼ਰ ਸਨ।    

LEAVE A REPLY

Please enter your comment!
Please enter your name here