ਜਿਲੇ ਵਿੱਚ ਆਏ 29 ਨਵੇਂ ਕੇਸ, 2 ਦੀ ਮੋਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1144 ਨਵੇਂ ਸੈਂਪਲ ਲੈਣ ਨਾਲ ਅਤੇ 734 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ 19 ਦੇ , ਨਵੇਂ 29 ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 6525 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 177592 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ  170994 ਸੈਂਪਲ ਨੈਗਟਿਵ,  ਜਦਕਿ 1188 ਸੈਂਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ, 133 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 230 ਹੈ । ਐਕਟਿਵ ਕੇਸਾਂ ਦੀ ਗਿਣਤੀ ਹੈ 182 , ਜਦਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6215 ਹਨ  ।

Advertisements

ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 29  ਪਾਜੇਟਿਵ ਕੇਸ ਆਏ ਹਨ,  ਸ਼ਹਿਰ ਹੁਸ਼ਿਆਰਪੁਰ 7 ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 22 ਪਾਜੇਟਵ ਮਰੀਜ ਹਨ । ਜਿਲਾ ਹੁਸ਼ਿਆਰਪੁਰ ਵਿੱਚ ਕੋਰੋਨਾ ਨਾਲ ਦੋ ਮੌਤਾਂ ਹੋਈਆਂ ਹਨ (1) 54 ਸਾਲਾ ਔਰਤ ਵਾਸੀ ਡਡਿਆਣਾ ਖੁਰਦ ਦੀ ਮੌਤ ਡੀ ਐਮ ਸੀ ਲੁਧਿਆਣਾ (2) 59 ਸਾਲਾ ਵਿਆਕਤੀ ਵਾਸੀ ਗਗਵਾਲ ਬਲਾਕ ਹਾਜੀਪੁਰ ਦੀ ਮੌਤ ਨਿਜੀ ਹਸਪਤਾਲ ਜਲੰਧਰ । ਸਿਹਤਮੰਦ ਸਮਾਜ ਅਤੇ  ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here