ਵਿਧਾਨਸਭਾ ਹਲਕਾ 37-ਜਲੰਧਰ ਕੈਂਟ ਦੀਆਂ ਵੋਟਰ ਸੂਚੀਆਂ ਸਬੰਧੀ 15 ਦਸੰਬਰ ਤੱਕ ਪ੍ਰਾਪਤ ਕੀਤੇ ਜਾਣਗੇ ਦਾਅਵੇ ਤੇ ਇਤਰਾਜ਼

ਜਲੰਧਰ (ਦ ਸਟੈਲਰ ਨਿਊਜ਼)। ਵਿਧਾਨਸਭਾ ਹਲਕਾ 37-ਜਲੰਧਰ ਕੈਂਟ ਦੀਆਂ ਵੋਟਰ ਸੂਚੀਆਂ ਸਬੰਧੀ 15 ਦਸੰਬਰ 2020 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ-ਕਮ-ਚੋਣ ਰਜਿਸਟਰੇਸ਼ਨ ਅਫ਼ਸਰ 37-ਜਲੰਧਰ ਕੈਂਟ ਸ੍ਰ.ਬਰਜਿੰਦਰ ਸਿੰਘ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਪ੍ਰੋਗਰਾਮ ਅਨੁਸਾਰ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਜਾ ਚੁੱਕੀ ਹੈ।

Advertisements

ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ-ਕਮ-ਚੋਣ ਰਜਿਸਟਰੇਸ਼ਨ ਅਫ਼ਸਰ 37-ਜਲੰਧਰ ਕੈਂਟ ਨੇ ਅੱਗੇ ਦੱਸਿਆ ਕਿ ਜਿਨਾਂ ਵਿਅਕਤੀਆਂ ਦੀ ਉਮਰ 1 ਜਨਵਰੀ 2021 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋ ਗਈ ਹੋਵੇ ਉਹ ਆਪਣਾ ਨਾਂਅ ਵੋਟਰ ਸੂਚੀ ਵਿੱਚ ਸ਼ਾਮਿਲ ਕਰਵਾਉਣ ਲਈ ਫਾਰਮ ਨੰਬਰ 6 ਭਰ ਸਕਦੇ ਹਨ। ਉਹਨਾਂ ਦੱਸਿਆ ਕਿ ਵੋਟਰ ਸੂਚੀ ਵਿੱਚ ਦਰਜ ਨਾਮ ‘ਤੇ ਇਤਰਾਜ਼ ਕਰਨ ਜਾਂ ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋਟਰ ਸੂਚੀ ਵਿੱਚ ਪਹਿਲਾਂ ਦਰਜ ਕਿਸੇ ਇੰਦਰਾਜ ਵਿੱਚ ਕਿਸੇ ਕਿਸਮ ਦੀ ਦਰੁੱਸਤੀ ਕਰਵਾਉਣ ਲਈ ਫਾਰਮ ਨੰਬਰ 8 ਅਤੇ ਵੋਟਰ ਵਲੋਂ ਉਸੇ ਚੋਣ ਹਲਕੇ (ਜਿਸ ਚੋਣ ਹਲਕੇ ਵਿੱਚ ਉਹ ਪਹਿਲਾਂ ਵੋਟਰ ਵਜੋਂ ਰਜਿਸਟਰ ਹੈ) ਵਿੱਚ ਆਪਣੀ ਰਿਹਾਇਸ਼ ਬਦਲਣ ਦੀ ਸੂਰਤ ‘ਚ ਵੋਟ ਬਦਲਣ ਲਈ ਫਾਰਮ ਨੰਬਰ 8À ਭਰਿਆ ਜਾ ਸਕਦਾ।

ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ-ਕਮ-ਚੋਣ ਰਜਿਸਟਰੇਸ਼ਨ ਅਫ਼ਸਰ 37-ਜਲੰਧਰ ਕੈਂਟ ਨੇ ਅੱਗੇ ਦੱਸਿਆ ਕਿ ਵਿਧਾਨ ਸਭਾ ਹਲਕਾ 37 ਜਲੰਧਰ ਕੈਂਟ ਵਿਖੇ 21 ਅਤੇ 22 ਨਵੰਬਰ 2020 ਅਤੇ 5 ਤੇ 6 ਦਸੰਬਰ 2020 ਚਾਰ ਦਿਨਾਂ ਲਈ ਬੂਥ ਲੈਵਲ ਅਫ਼ਸਰਾਂ ਵਲੋਂ ਸਬੰਧਿਤ ਪੋਲਿੰਗ ਬੂਥਾਂ ‘ਤੇ ਹਾਜ਼ਰ ਰਹਿ ਕੇ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ  ਹੈ। ਉਹਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ 37-ਜਲੰਧਰ ਕੈਂਟ ਵਿੱਚ ਵੋਟਰ ਸੂਚੀਆਂ ਸਬੰਧੀ ਪ੍ਰਾਪਤ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 5 ਜਨਵਰੀ 2021 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 15 ਜਨਵਰੀ 2021 ਨੂੰ ਕਰ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here