ਡੀਸੀ ਨੇ ਅਧਿਕਾਰੀਆਂ ਨੂੰ ਗ੍ਰੀਵਿਐਂਸ ਰਿਡਰੈਸਲ ਪੋਰਟਲ ‘ਤੇ ਆਈਆਂ ਸ਼ਿਕਾਇਤਾਂ ਦਾ ਹਫ਼ਤੇ ਵਿੱਚ ਨਿਪਟਾਰਾ ਕਰਨ ਦੇ ਦਿੱਤੇ ਨਿਰਦੇਸ਼

ਜਲੰਧਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਮੰਗਲਵਾਰ ਨੂੰ ਸਾਰੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਗ੍ਰੀਵਿਐਂਸ ਰਿਡਰੈਸਲ ਪੋਰਟਲ www.connect.Punjab.7ov.in ‘ਤੇ ਪ੍ਰਾਪਤ ਹੋਈਆਂ ਸਾਰੀਆਂ ਸ਼ਿਕਾਇਤਾਂ ਨੂੰ ਲੋਕਾਂ ਦੀ ਸੁਵਿਧਾ ਲਈ ਇਕ ਹਫ਼ਤੇ ਦੇ ਅੰਦਰ-ਅੰਦਰ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਖੀਆਂ ਨਾਲ ਇੱਕ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵੈੱਬ ਪੋਰਟਲ ਦਾ ਉਦੇਸ਼ ਇਸ ਵਨ-ਸਟੋਪ ਡਿਜੀਟਲ ਪਲੇਟਫਾਰਮ ‘ਤੇ ਸਾਰੇ ਵਿਭਾਗਾਂ ਦੇ ਨਾਲ ਜਲਦੀ ਤੋਂ ਜਲਦੀ ਨਾਗਰਿਕਾਂ ਦੇ ਸਮੁੱਚੇ ਮਸਲਿਆਂ ਨੂੰ ਹੱਲ ਕਰਨਾ ਹੈ।

Advertisements

ਥੋਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਪੋਰਟਲ ‘ਤੇ ਨਾਗਰਿਕ ਵੱਲੋਂ ਉਠਾਏ ਮੁੱਦਿਆਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ ਕਿਉਂਕਿ ਇਸ ਨਾਲ ਸਰਕਾਰ ਦੇ ਕੰਮਕਾਜ ‘ਤੇ ਉਨਾਂ ਦਾ ਭਰੋਸਾ ਹੋਰ ਵਧੇਗਾ। ਉਨਾਂ ਕਿਹਾ ਕਿ ਮੁੱਦਿਆਂ ਨਾਲ ਨਜਿੱਠਣ ਵਿੱਚ ਕਿਸੇ ਕਿਸਮ ਦੀ ਲਾਪ੍ਰਵਾਹੀ ਨਹੀਂ ਹੋਣੀ ਚਾਹੀਦੀ ਨਹੀਂ ਤਾਂ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਹੁਣ ਤੱਕ ਪੋਰਟਲ ‘ਤੇ 122 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਹਨਾਂ ਵਿਚੋਂ ਵਿਭਾਗਾਂ ਵੱਲੋਂ 93 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਅਤੇ ਇਸ ਤੋਂ ਇਲਾਵਾ ਪੈਂਡਿੰਗ ਸ਼ਿਕਾਇਤਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਸਿਖਲਾਈ ਵੀ ਦਿੱਤੀ ਜਾ ਚੁੱਕੀ ਹੈ ਅਤੇ ਉਨਾਂ ਵਿਚੋਂ ਕੋਈ ਵੀ ਸ਼ਿਕਾਇਤਾਂ ਦੇ ਹੱਲ ਸਬੰਧੀ ਬਹਾਨਾ ਨਹੀਂ ਬਣਾ ਸਕਦਾ।

ਉਨਾਂ ਅਧਿਕਾਰੀਆਂ ਨੂੰ ਸਮਾਂ-ਸੀਮਾ ਦਾ ਸਖਤੀ ਨਾਲ ਪਾਲਣ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਡਿਜੀਟਲ ਮਾਧਿਅਮ ‘ਤੇ ਨਾਗਰਿਕਾਂ ਦੀਆਂ ਸਾਰੀਆਂ ਸ਼ਿਕਾਇਤਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਲਈ ਸਰਵਉੱਚ ਪਹਿਲ ਦੇਣ ਲਈ ਵਚਨਬੱਧ ਹੈ। ਉਨਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੇ ਨਵੇਂ ਪੋਰਟਲ ‘ਤੇ ਕਿਸੇ ਕਿਸਮ ਦੀ ਸ਼ਿਕਾਇਤ ਦਰਜ ਕਰ ਸਕਦੇ ਹਨ ।ਥੋਰੀ ਨੇ ਕਿਹਾ ਕਿ ਉਹ ਹਰ ਸ਼ੁੱਕਰਵਾਰ ਸ਼ਿਕਾਇਤਾਂ ਦੀ ਸਥਿਤੀ ਦੀ ਸਮੀਖਿਆ ਕਰਨਗੇ ਤਾਂ ਜੋ ਲੋਕਾਂ ਨੂੰ ਸਰਕਾਰੀ ਵਿਭਾਗਾਂ ਵਿੱਚ ਉਨ•ਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਵਿੱਚ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

LEAVE A REPLY

Please enter your comment!
Please enter your name here