ਜਿਲੇ ਵਿੱਚ ਆਏ 54 ਨਵੇਂ ਕੇਸ, 3 ਦੀ ਮੋਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਤੱਕ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1663 ਨਵੇਂ ਸੈਂਪਲ ਲੈਣ ਨਾਲ ਅਤੇ 1488 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ-19 ਦੇ, ਨਵੇਂ 54 ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 6679 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 179800 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 172416 ਸੈਂਪਲ ਨੈਗਟਿਵ,  ਜਦਕਿ 1923 ਸੈਂਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ, 133 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 233 ਹੈ । ਐਕਟਿਵ ਕੇਸਾ ਦੀ ਗਿਣਤੀ ਹੈ 207,  ਜਦਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6239 ਹਨ  ।

Advertisements

ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਦੱਸਿਆ ਕਿ ਅੱਜ ਜਿਲਾ ਹੁਸ਼ਿਆਰਪੁਰ ਵਿੱਚ 54  ਪਾਜੇਟਿਵ ਕੇਸ ਆਏ ਹਨ,  ਸ਼ਹਿਰ ਹੁਸ਼ਿਆਰਪੁਰ 17 ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 37 ਪਾਜੇਟਵ ਮਰੀਜ ਹਨ । ਜਿਲਾ ਹੁਸ਼ਿਆਰਪੁਰ ਵਿੱਚ ਕੋਰੋਨਾ ਨਾਲ ਤਿੰਨ ਮੌਤਾਂ ਹੋਈਆਂ ਹਨ (1) 70 ਸਾਲਾ ਔਰਤ ਵਾਸੀ ਚੱਕ ਨਰਿਆਲਾ ਦੀ ਮੌਤ ਆਈ ਵੀ ਵਾਈ ਹੁਸ਼ਿਆਰਪੁਰ (2) 62 ਸਾਲਾ ਵਿਆਕਤੀ ਵਾਸੀ ਮੁਹੱਲਾ ਨੀਲ ਕੱਠ ਦੀ ਮੌਤ ਸਿਵਲ  ਹਸਪਤਾਲ ਹੁਸ਼ਿਆਰਪੁਰ (3) 60 ਸਲਾ ਵਿਆਕਤੀ ਵਾਸੀ ਪਿੰਡ ਪੁਆਰ ਮੁਕੇਰੀਆਂ ਮੌਤ ਘਰ ਵਿੱਚ। ਸਿਹਤਮੰਦ ਸਮਾਜ ਅਤੇ  ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here