ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਨੂੰ ਸਮੇਂ ਰਹਿੰਦਿਆਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਦੇ ਦਿੱਤੇ ਆਦੇਸ਼

ਪਠਾਨਕੋਟ (ਦ ਸਟੈਲਰ ਨਿਊਜ਼)। ਦਫਤਰ ਸਮੱਗਰ ਸਿੱਖਿਆ ਅਭਿਆਨ ਅਥਾਰਟੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖਿਆ ਵਿਭਾਗ ਪਠਾਨਕੋਟ ਵੱਲੋਂ ਵਿਸ਼ੇਸ ਲੋੜਾਂ ਵਾਲੇ ਬੱਚਿਆਂ ਲਈ ਸਿੱਖਿਆ ਦੇ ਨਾਲ ਨਾਲ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਸਰਕਾਰੀ ਪ੍ਰਾਇਮਰੀ ਸਕੂਲ ਅਨੰਦਪੁਰ ਰੋਡ ਪਠਾਨਕੋਟ ਵਿਖੇ ਚਲਾਇਆ ਜਾ ਰਿਹਾ ਹੈ,ਇਸ ਟ੍ਰੇਨਿੰਗ ਸੈਂਟਰ ਵਿੱਚ ਵਿਸ਼ੇਸ ਲੋੜਾਂ ਵਾਲੇ ਬੱਚਿਆਂ ਨੂੰ ਕਿੱਤਾ ਮੁੱਖੀ ਕੋਰਸ ਜਿਵੈਂ ਥ੍ਰੀ ਡੀ ਟੈਕਨਾਲੋਜੀ, ਬੈਸਿਕ ਕੰਪਿਉਟਰ ਐਪਲੀਕੇਸ਼ਨ, ਪੈਨ ਬਣਾਉਂਣ ਦੀ ਟ੍ਰੇਨਿੰਗ, ਬਿਊਟੀ ਕਲਚਰ ਅਤੇ ਕਟਿੰਗ ਟੇਲਰਿੰਗ ਦੀ ਸਿਖਲਾਈ ਲਾਕਡਾਉਂਣ ਸਮੇਂ ਦੋਰਾਨ ਆਨ ਲਾਈਨ ਵੱਟਸਐਪ ਗਰੁਪ ਬਣਾ ਕੇ ਦਿੱਤੀ ਜਾ ਰਹੀ ਹੈ।

Advertisements

ਇਹ ਪ੍ਰਗਟਾਵਾ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਸਿੱਖਿਆ ਵਿਭਾਗ ਨਾਲ ਮਹੀਨਾਵਾਰ ਪ੍ਰਗਤੀ ਰਿਪੋਰਟ ਦਾ ਜਾਇਜਾ ਲੈਣ ਲਈ ਆਯੋਜਿਤ ਕੀਤੀ ਮੀਟਿੰਗ ਦੋਰਾਨ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਬਲਦੇਵ ਰਾਜ ਜਿਲ•ਾ ਸਿੱਖਿਆ ਅਫਸ਼ਰ (ਐਲੀਮੈਂਟਰੀ),ਰਾਮੇਸ ਠਾਕੁਰ ਡਿਪਟੀ ਡੀ.ਈ.ਓ. (ਐਲੀਮੈਂਟਰੀ), ਰਾਜੇਸਵਰ ਸਲਾਰੀਆ ਡਿਪਟੀ ਡੀ.ਈ.ਓ. ਸੈਕੰਡਰੀ, ਕੁਲਦੀਪ ਸਿੰਘ ਬੀ.ਪੀ.ਈ.ਓ. ਪਠਾਨਕੋਟ, ਰਾਕੇਸ ਠਾਕੁਰ ਬੀ.ਪੀ.ਈ.ਓ. ਧਾਰਕਲ•ਾਂ ਅਤੇ ਹੋਰ ਸਿੱਖਿਆ ਵਿਭਾਗੀ ਅਧਿਕਾਰੀ ਹਾਜ਼ਰ ਸਨ। ਉਨਾਂ ਦੱਸਿਆ ਕਿ ਸਿੱਖਿਆ ਦਾ ਮਿਆਰ ਹੋਰ ਵਧੀਆ ਬਣਾਉਂਣ ਦੇ ਲਈ ਹਰੇਕ ਸਕੂਲਾਂ ਵਿੱਚ ਮਾਪੇ ਅਧਿਆਪਕ ਕਮੇਟੀਆਂ ਬਣਾਈਆਂ ਹੋਈਆਂ ਹਨ ਤਾਂ ਜੋ ਹੋਰ ਵੀ ਵਧੀਆਂ ਢੰਗ ਨਾਲ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਉਨਾਂ ਦੱਸਿਆ ਕਿ ਜਿਲ•ਾ ਪਠਾਨਕੋਟ ਲਈ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਪੜਦੀਆਂ ਸਾਰੀਆਂ ਲੜਕੀਆਂ, ਐਸ.ਸੀ. ਲੜਕੇ ਅਤੇ ਬੀ.ਪੀ.ਐਲ. ਲੜਕੀਆਂ ਲਈ ਸਾਲ 2020-21 ਦੋਰਾਨ ਵਰਦੀਆਂ ਲਈ 600 ਰੁਪਏ ਪ੍ਰਤੀ ਬੱਚੇ ਦੇ ਹਿਸਾਬ ਨਾਲ ਬੱਚਿਆਂ ਲਈ 1,34,22000 ਦੀ ਰਾਸ਼ੀ ਪ੍ਰਾਪਤ ਹੋਈ ਹੈ, ਉਨਾਂ ਦੱਸਿਆ ਕਿ ਇਹ ਰਾਸ਼ੀ ਬੀ.ਪੀ.ਈ.ਉਜ ਦੀ ਸਹਾਇਤਾਂ ਨਾਲ ਵੱਖ ਵੱਖ ਸਰਕਾਰੀ ਸਕੂਲਾਂ ਦੀ ਵੰਡ ਲਈ ਬਲਾਕਾਂ ਵਿੱਚ ਭੇਜ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਦਾਖਲਾ ਮੁਹਿੰਮ ਅਧੀਨ ਟੀਮਾਂ ਬਣਾਈਆਂ ਗਈਆਂ ਹਨ ਜੋ ਹਰ ਸਕੂਲ ਅਧਿਆਪਕਾਂ ਨਾਲ ਸੰਪਰਕ ਕਰਕੇ ਉਨਾਂ ਨੂੰ ਸਰਕਾਰੀ ਸਕੂਲਾਂ ਅੰਦਰ ਦਾਖਲਾ ਵਧਾਉਂਣ ਲਈ ਉਤਸਾਹਿਤ ਕਰਨਗੀਆਂ।

ਉਨਾਂ ਦੱਸਿਆ ਕਿ 15 ਨਵੰਬਰ ਤੋਂ ਸੈਸ਼ਨ 2020-21 ਲਈ ਨਵੀਂ ਦਾਖਲਾ ਮੁਹਿੰਮ ਦੀ ਸੁਰੂਆਤ ਕਰ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਬੱਚਿਆਂ ਦੀ ਪੜਾਈ ਦਾ ਨੁਕਸਾਨ ਨਾ ਹੋਵੇ ਇਸ ਲਈ ਸਿੱਖਿਆ ਵਿਭਾਗ ਦੇ ਉਪਰਾਲਿਆਂ ਸਦਕਾ ਰੋਜਾਨਾ ਤੀਸਰੀ ਜਮਾਤ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ ਡੀ.ਡੀ. ਪੰਜਾਬੀ ਤੇ ਰੋਜਾਨਾ ਸਵੇਰੇ 9 ਵਜੇ ਤੋਂ 10 ਵਜੇ ਤੱਕ ਪ੍ਰੋਗਰਾਮ ਪ੍ਰਸਾਰਿਤ ਕੀਤਾ ਜਾਂਦਾ ਹੈ, ਇਸ ਵਿੱਚ ਜਿਲਾ ਪਠਾਨਕੋਟ ਵੱਲੋਂ ਵੀ ਕੂਝ ਅਧਿਆਪਕਾਂ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਸਰਕਾਰੀ ਸਮੂਹ ਪ੍ਰਾਇਮਰੀ ਸਕੂਲਾਂ ਵਿੱਚ ਅੰਗਰੇਜ਼ੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਕੂਲ ਅਤੇ ਸੈਂਟਰ ਪੱਧਰ ਤੇ ਅਧਿਆਪਕਾਂ ਅਤੇ ਬੱਚਿਆਂ ਦੇ ਅੰਗਰੇਜੀ ਬੂਸਟਰ ਕਲੱਬ ਬਣਾਏ ਗਏ ਹਨ। ਉਨਾਂ ਦੱਸਿਆ ਕਿ ਸੈਸਨ 2020-21 ਲਈ ਪੰਜਾਬ ਸਕੂਲ ਸਿੱਖਿਆ ਬੋਰਡ ਦਫਤਰ ਵੱਲੋਂ ਜਿਲਾ ਪਠਾਨਕੋਟ ਨੂੰ ਪਹਿਲੀ ਜਮਾਤ ਤੋਂ ਬਾਰਵੀਂ ਜਮਾਤ ਵਿੱਚ ਪੜ ਰਹੇ ਵਿਦਿਆਰਥੀਆਂ ਲਈ 321657(ਐਸ.ਈ. ਅਤੇ ਨਾਨ ਐਸ.ਈ.)ਕਿਤਾਬਾਂ ਪ੍ਰਾਪਤ ਹੋਈਆਂ ਹਨ ਜੋ ਬਲਾਕ ਪੱਧਤ ਤੋਂ ਸਕੂਲ ਪੱਧਰ ਤੇ 303633 ਕਿਤਾਬਾਂ ਵੰਡੀਆਂ ਜਾ ਚੁੱਕੀਆਂ ਹਨ। ਉਨਾਂ ਦੱਸਿਆ ਕਿ ਜਿਲਾ ਪਠਾਨਕੋਟ ਵਿੱਚ 376 ਸਮਾਰਟ ਸਕੂਲ ਬਣਾਏ ਜਾਣੇ ਹਨ ਜਿਨ•ਾਂ ਵਿੱਚੋਂ 81 ਸਕੂਲਾਂ ਵਿੱਚ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ 295 ਸਕੂਲਾਂ ਨੂੰ ਸਮਾਰਟ ਸਕੂਲ ਬਣਾਉਂਣ ਦਾ ਕੰਮ ਚਲ ਰਿਹਾ ਹੈ। ਉਨਾਂ ਇਸ ਮੋਕੇ ਤੇ ਜਿਲਾ ਸਿੱਖਿਆ ਅਫਸ਼ਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਜੋ ਸਿੱਖਿਆ ਵਿਭਾਗ ਵੱਲੋਂ ਜੋ ਪ੍ਰੋਜੈਕਟ ਚਲਾਏ ਜਾ ਰਹੇ ਹਨ ਉਨਾਂ ਪ੍ਰੋਜੈਕਟਾਂ ਨੂੰ ਸਮੇਂ ਰਹਿੰਦਿਆਂ ਮੁਕੰਮਲ ਕਰ ਲਿਆ ਜਾਵੇ।

LEAVE A REPLY

Please enter your comment!
Please enter your name here