ਪਾਵਰਕਾੱਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਨੇ ਪੰਜ ਮੈਂਬਰੀ ਕਮੇਟੀ ਦੀ ਕੀਤੀ ਚੋਣ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।  ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ  ਹੁਸ਼ਿਆਰਪੁਰ 18 ਨਵੰਬਰ 2020 ਨੂੰ ਡਿਵਿਜਨ ਭੋਗਪੁਰ ਨਾਲ  ਮੀਟਿੰਗ ਕੀਤੀ ਗਈ ਮੀਟਿੰਗ  ਖਤਮ ਹੋਣ ਉਪਰੰਤ ਡਿਵੀਜ਼ਨ ਪੱਧਰੀ ਚੋਣ ਕੀਤੀ ਗਈ ਜਿਸ ਵਿੱਚ ਸਾਰਿਆਂ ਦੀ ਸਰਬਸੰਮਤੀ ਨਾਲ ਪੰਜ ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ ਜਿਸ ਵਿੱਚ ਡਿਵੀਜ਼ਨ ਪ੍ਰਧਾਨ ਤਰਲੋਚਨ ਕੁਮਾਰ ਤੇ ਮੀਤ ਪ੍ਰਧਾਨ ਮਨੀ ਕੁਮਾਰ  ਨੂੰ ਡਵੀਜ਼ਨ ਕਮੇਟੀ ਦੇ ਅਹੁਦੇਦਾਰ ਚੁਣਿਆ ਗਿਆ । ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਸਰਕਲ ਪ੍ਰਧਾਨ ਇੰਦਰਪ੍ਰੀਤ ਸਿੰਘ ਮੀਤ ਪ੍ਰਧਾਨ  ਕੁਲਵੀਰ ਸਿੰਘ ਨੇ ਦੱਸਿਆ ਕਿ ਪਾਵਰਕਾਮ ਸੀਐਚਵੀ ਠੇਕਾ ਕਾਮਿਆਂ ਨੂੰ ਸਮੇਂ ਸਿਰ ਤਨਖਾਹ ਦੀ ਅਦਾਇਗੀ ਨਹੀਂ ਕੀਤੀ ਜਾਂਦੀ ਜਦੋਂ ਕੰਪਨੀ  ਅਤੇ ਪਾਵਰਕਾਮ ਦੇ ਅਧਿਕਾਰੀਆਂ ਵੱਲੋਂ ਤਨਖਾਹ ਦੀ ਮੰਗ ਕਰਦੇ ਹਾਂ ਤਾਂ ਕਾਮਿਆਂ ਨੂੰ ਕੰਮ ਤੋਂ ਫ਼ਾਰਗ ਕਰਨ ਦੀ ਧਮਕੀ ਦਿੱਤੀ ਜਾਂਦੀ ਹੈ। ਪਿਛਲੇ ਸਮੇਂ ਵਿੱਚ ਕਿਰਤ ਮੰਤਰੀ ਕਿਰਤ ਕਮਿਸ਼ਨਰ ਪੰਜਾਬ ਅਤੇ ਪਾਵਰਕਾਮ ਮੈਨੇਜਮੈਂਟ ਵਿਚਕਾਰ ਮੰਗਾਂ ਨੂੰ ਲੈ ਕੇ ਜਿਵੇਂ ਕਿ ਛਾਂਟੀ ਦੀ ਨੀਤੀ ਪੱਕੇ ਤੌਰ ਤੇ ਰੱਦ ਕਰਨ ਕੱਢੇ ਕਾਮੇ ਬਹਾਲ ਕਰਨ ਹਾਦਸਾ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਨੌਕਰੀ ਦਾ ਪ੍ਰਬੰਧ ਕਰਨ ਸਮੇਂ ਸਿਰ ਤਨਖਾਹ ਦੀ ਅਦਾਇਗੀ ਕਰਨ ਅਤੇ ਮੰਗ ਪੱਤਰ ਵਿੱਚ ਦਰਜ ਮੰਗਾਂ ਦੇ ਹੱਲ ਕਰਨ ਬਾਰੇ ਫੈਸਲਾ ਹੋਇਆਂ।

Advertisements

ਜਿਸ ਨੂੰ ਸਹਾਇਕ ਕਿਰਤ ਕਮਿਸ਼ਨਰ ਹੁਸ਼ਿਆਰਪੁਰ ਸੀਨੀਅਰ ਕਾਰਜਕਾਰੀ ਇੰਜੀਨੀਅਰ ਪੀ.ਐਸ.ਪੀ.ਸੀ.ਐਲ ਹੁਸ਼ਿਆਰਪੁਰ ਤੇ ਕੰਪਨੀ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ ਕਾਮਿਆਂ ਨੂੰ ਫਾਰਗ ਕਰਨ ਘਰਾਂ ਨੂੰ ਤੋਰਨ  ਦੀ ਗੱਲ ਕੀਤੀ ਜਾ ਰਹੀ ਹੈ  ਜਿਸ ਨੂੰ ਸੀਐੱਚਬੀ ਠੇਕਾ ਕਾਮਿਆਂ ਦੀ ਜਥੇਬੰਦੀ ਬਰਦਾਸ਼ਤ ਨਹੀਂ ਕਰੇਗੀ ਸਹਾਇਕ ਕਿਰਤ ਕਮਿਸ਼ਨਰ ਹੁਸ਼ਿਆਰਪੁਰ ਤੇ ਲੇਬਰ ਇੰਸਪੈਕਟਰ ਹੁਸ਼ਿਆਰਪੁਰ ਨਾਲ ਕਈ ਵਾਰ ਮੀਟਿੰਗਾਂ ਹੋਈਆਂ ਜਿਸ ਵਿੱਚ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ ਉਹਨਾਂ ਦੱਸਿਆ ਕਿ ਜੇਕਰ ਅਗਲੀ ਮੀਟਿੰਗ ਵਿੱਚ ਮੰਗਾਂ ਦਾ ਹੱਲ ਨਾ ਕੀਤਾ ਤਾਂ ਜਥੇਬੰਦੀ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ।

LEAVE A REPLY

Please enter your comment!
Please enter your name here