ਪਿੰਡ ਧਨੋਆ ਵਿਖੇ ਮਨਾਇਆ ਗਿਆ ਵਿਸ਼ਵ ਪਖਾਨਾ ਦਿਵਸ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਪੇਂਡੂ ਵਿਕਾਸ  ਤੇ ਪੰਚਾਇਤੀ ਰਾਜ ਵਲੋਂ ਬਲਾਕ ਮੁਕੇਰੀਆਂ ਦੇ ਪਿੰਡ ਧਨੋਆ ਵਿੱਚ ਵਿਸ਼ਵ ਪਖਾਨਾ ਦਿਵਸ ਮਨਾਇਆ ਗਿਆ। ਇਸ ਦੌਰਾਨ ਪਿੰਡ ਵਿੱਚ ਸਾਂਝੇ ਪਖਾਨੇ ਬਣਾਉਣ ਦੀ ਸ਼ੁਰੂਆਤ ਕੀਤੀ ਗਈ। ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਮੰਡਲ ਤਲਵਾੜਾ ਸੈਨੀਟੇਸ਼ਨ ਸੈਲ ਦੇ ਉਪ ਮੰਡਲ ਇੰਜੀਨੀਅਰ ਨਵਨੀਤ ਕੁਮਾਰ ਜਿੰਦਲ ਅਤੇ ਪਿੰਡ ਧਨੋਆ ਦੇ ਸਰਪੰਚ ਦੁਆਰਾ ਇਸ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ।

Advertisements

ਇਸ ਦੌਰਾਨ ਐਸ.ਡੀ.ਓ ਨਵਨੀਤ ਕੁਮਾਰ ਜਿੰਦਲ ਨੇ ਪਿੰਡ ਧਨੋਆ ਨੂੰ ਸਾਫ ਅਤੇ ਸੁੰਦਰ ਬਣਾਉਣ ਲਈ ਸਰਕਾਰ ਦੁਆਰਾ ਕੂੜਾ ਨਿਪਟਾਰਾ ਕਰਨ ਲਈ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਬਾਰੇ ਵੀ ਪਿੰਡ ਵਾਸੀਆਂ ਨੂੰ ਜਾਣਕਾਰੀ ਦਿੱਤੀ ਗਈ। ਉਹਨਾਂ ਦੱਸਿਆ ਕਿ ਪਿੰਡ ਵਿੱਚ ਸਾਂਝੇ ਪਖਾਨੇ ਬਣਾਉਣ ਦਾ ਕੰਮ 31 ਜਨਵਰੀ 2021 ਤੱਕ ਪੂਰਾ ਕਰ ਲਿਆ ਜਾਵੇਗਾ। ਅੰਤ ਵਿੱਚ ਉਹਨਾਂ ਪਿੰਡ ਵਾਸੀਆਂ ਅਤੇ ਸਟਾਫ ਦਾ ਧੰਨਵਾਦ ਪ੍ਰਗਟ ਕੀਤਾ।

LEAVE A REPLY

Please enter your comment!
Please enter your name here